Text copied!
Bibles in Panjabi

ਗਿਣਤੀ 12:8-15 in Panjabi

Help us?

ਗਿਣਤੀ 12:8-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮੈਂ ਉਹ ਦੇ ਨਾਲ ਆਹਮੋ-ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ। ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ?
9 ਤਦ ਯਹੋਵਾਹ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ ਅਤੇ ਉਹ ਚੱਲਿਆ ਗਿਆ।
10 ਜਦ ਬੱਦਲ ਤੰਬੂ ਦੇ ਉੱਤੋਂ ਉੱਠ ਗਿਆ ਤਾਂ ਵੇਖੋ ਮਿਰਯਮ ਕੋੜ੍ਹਨ ਅਤੇ ਬਰਫ਼ ਵਾਂਗੂੰ ਚਿੱਟੀ ਹੋ ਗਈ ਅਤੇ ਹਾਰੂਨ ਨੇ ਮਿਰਯਮ ਨੂੰ ਦੇਖਿਆ ਕਿ ਉਹ ਕੋੜ੍ਹਨ ਹੋ ਗਈ ਸੀ!
11 ਉਪਰੰਤ ਹਾਰੂਨ ਨੇ ਮੂਸਾ ਨੂੰ ਆਖਿਆ, ਹੇ ਮੇਰੇ ਸੁਆਮੀ ਜੀ, ਇਹ ਪਾਪ ਸਾਡੇ ਉੱਤੇ ਨਾ ਲਾਓ ਜੋ ਅਸੀਂ ਇਹ ਮੂਰਖਤਾਈ ਕੀਤੀ ਹੈ।
12 ਮਿਰਯਮ ਨੂੰ ਮਰੇ ਹੋਏ ਜਿਹਾ ਨਾ ਰਹਿਣ ਦੇ, ਜਿਸ ਦਾ ਸਰੀਰ ਜਮਾਂਦਰੂ ਹੀ ਅੱਧਾ ਗਲਿਆ ਹੋਇਆ ਹੋਵੇ।
13 ਤਦ ਮੂਸਾ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਕਿ ਹੇ ਪਰਮੇਸ਼ੁਰ, ਮੇਰੀ ਮਿੰਨਤ ਹੈ, ਉਹ ਨੂੰ ਚੰਗਾ ਕਰ।
14 ਯਹੋਵਾਹ ਨੇ ਮੂਸਾ ਨੂੰ ਆਖਿਆ, ਜੇ ਉਹ ਦੇ ਪਿਤਾ ਨੇ ਨਿਰਾ ਉਹ ਦੇ ਮੂੰਹ ਉੱਤੇ ਹੀ ਥੁੱਕਿਆ ਹੁੰਦਾ ਤਾਂ ਕੀ ਉਹ ਨੂੰ ਸੱਤਾਂ ਦਿਨਾਂ ਤੱਕ ਸ਼ਰਮ ਨਾ ਆਉਂਦੀ? ਇਸ ਲਈ ਉਹ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੇ ਅਤੇ ਉਹ ਮੁੜ੍ਹ ਅੰਦਰ ਨਾ ਆਵੇ।
15 ਇਸ ਲਈ ਮਿਰਯਮ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੀ, ਅਤੇ ਜਦ ਤੱਕ ਮਿਰਯਮ ਵਾਪਸ ਨਾ ਆਈ ਲੋਕਾਂ ਨੇ ਕੂਚ ਨਾ ਕੀਤਾ।
ਗਿਣਤੀ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ