Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 13

ਗਿਣਤੀ 13:18-24

Help us?
Click on verse(s) to share them!
18ਅਤੇ ਉਸ ਦੇਸ ਨੂੰ ਵੇਖੋ, ਕਿ ਉਹ ਕਿਸ ਤਰ੍ਹਾਂ ਦਾ ਹੈ ਅਤੇ ਉਹ ਲੋਕ ਜਿਹੜੇ ਉਸ ਵਿੱਚ ਵੱਸਦੇ ਹਨ ਤਕੜੇ ਹਨ ਜਾਂ ਕਮਜ਼ੋਰ ਹਨ ਅਤੇ ਥੋੜ੍ਹੇ ਹਨ ਜਾਂ ਬਹੁਤ ਸਾਰੇ ਹਨ।
19ਅਤੇ ਉਹ ਧਰਤੀ ਕਿਸ ਤਰ੍ਹਾਂ ਹੈ, ਜਿਹ ਦੇ ਵਿੱਚ ਉਹ ਵੱਸਦੇ ਹਨ, ਚੰਗੀ ਹੈ ਜਾਂ ਮਾੜੀ ਅਤੇ ਸ਼ਹਿਰ ਕਿਸ ਤਰ੍ਹਾਂ ਦੇ ਹਨ ਜਿਨ੍ਹਾਂ ਵਿੱਚ ਉਹ ਵੱਸਦੇ ਹਨ, ਤੰਬੂਆਂ ਵਾਲੇ ਹਨ ਜਾਂ ਗੜ੍ਹਾਂ ਵਾਲੇ ਹਨ।
20ਅਤੇ ਧਰਤੀ ਕਿਹੋ ਜਿਹੀ ਹੈ, ਫ਼ਲਦਾਰ ਜਾਂ ਬੰਜਰ ਅਤੇ ਉਹ ਦੇ ਵਿੱਚ ਰੁੱਖ ਹਨ ਕਿ ਨਹੀਂ। ਤੁਸੀਂ ਤਕੜੇ ਹੋਵੋ ਅਤੇ ਉਸ ਧਰਤੀ ਦੇ ਫ਼ਲ ਤੋਂ ਕੁਝ ਲੈ ਕੇ ਆਇਓ ਕਿਉਂ ਜੋ ਉਹ ਮੌਸਮ ਪਹਿਲੀ ਪੱਕੀ ਦਾਖ਼ ਦਾ ਸੀ।
21ਸੋ ਉਨ੍ਹਾਂ ਉੱਪਰ ਜਾ ਕੇ ਦੇਸ ਦੀ ਖ਼ੋਜ ਕੀਤੀ ਜੋ ਸੀਨ ਦੀ ਉਜਾੜ ਤੋਂ ਰਹੋਬ ਤੱਕ ਜਿਹੜਾ ਹਮਾਥ ਦੇ ਰਾਹ ਉੱਤੇ ਹੈ।
22ਤਾਂ ਉਹ ਦੱਖਣ ਵੱਲ ਚੜ੍ਹੇ ਅਤੇ ਹਬਰੋਨ ਤੱਕ ਆਏ ਅਤੇ ਉੱਥੇ ਅਨਾਕ ਦੀ ਅੰਸ ਦੇ ਅਹੀਮਾਨ ਸ਼ੇਸ਼ਈ ਅਤੇ ਤਲਮਈ ਸਨ ਅਤੇ ਹਬਰੋਨ ਮਿਸਰ ਦੇ ਸੋਆਨ ਤੋਂ ਸੱਤ ਸਾਲ ਪਹਿਲਾਂ ਬਣਿਆ ਸੀ।
23ਫੇਰ ਉਹ ਅਸ਼ਕੋਲ ਦੀ ਘਾਟੀ ਤੱਕ ਆਏ ਅਤੇ ਉੱਥੇ ਦਾਖ਼ ਦੇ ਗੁੱਛੇ ਦੀ ਟਹਿਣੀ ਤੋੜੀ ਅਤੇ ਉਹ ਨੂੰ ਇੱਕ ਲਾਠੀ ਉੱਤੇ ਦੋ ਮਨੁੱਖ ਚੁੱਕ ਕੇ ਲਿਆਏ ਨਾਲੇ ਅਨਾਰ ਅਤੇ ਹੰਜ਼ੀਰ ਨੂੰ ਵੀ ਲਿਆਏ।
24ਅਤੇ ਉਸ ਗੁੱਛੇ ਦੇ ਕਾਰਨ ਜਿਹੜਾ ਇਸਰਾਏਲੀਆਂ ਨੇ ਉੱਥੋਂ ਤੋੜਿਆ ਸੀ ਉਸ ਥਾਂ ਦਾ ਨਾਮ ਅਸ਼ਕੋਲ ਦੀ ਘਾਟੀ ਪੈ ਗਿਆ।

Read ਗਿਣਤੀ 13ਗਿਣਤੀ 13
Compare ਗਿਣਤੀ 13:18-24ਗਿਣਤੀ 13:18-24