25ਉਹ ਉਸ ਦੇਸ ਦਾ ਭੇਤ ਜਾਣ ਕੇ ਚਾਲ੍ਹੀਆਂ ਦਿਨਾਂ ਪਿੱਛੋਂ ਮੁੜੇ।
26ਉਹ ਤੁਰ ਕੇ ਮੂਸਾ ਹਾਰੂਨ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਕੋਲ ਪਾਰਾਨ ਦੀ ਉਜਾੜ ਵਿੱਚ ਕਾਦੇਸ਼ ਕੋਲ ਆਏ ਅਤੇ ਸਾਰੀ ਮੰਡਲੀ ਲਈ ਖ਼ਬਰ ਲਿਆਏ ਨਾਲੇ ਉਸ ਧਰਤੀ ਦਾ ਫ਼ਲ ਵਿਖਾਇਆ।
27ਅਤੇ ਉਨ੍ਹਾਂ ਨੇ ਉਹ ਨੂੰ ਨਿਰਣਾ ਕਰ ਕੇ ਆਖਿਆ ਕਿ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉੱਥੇ ਸੱਚ-ਮੁੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਇਹ ਉਹ ਦਾ ਫਲ ਹੈ।
28ਪਰੰਤੂ ਉਸ ਦੇਸ ਦੇ ਵਾਸੀ ਬਲਵਾਨ ਹਨ ਅਤੇ ਉਸ ਦੇ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਡੇ-ਵੱਡੇ ਹਨ ਅਤੇ ਅਸੀਂ ਉੱਥੇ ਅਨਾਕ ਦੇ ਵਾਸੀਆਂ ਨੂੰ ਵੀ ਵੇਖਿਆ।