31ਪਰ ਉਨ੍ਹਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸਕਦੇ ਕਿਉਂ ਜੋ ਉਹ ਸਾਡੇ ਤੋਂ ਬਲਵਾਨ ਹਨ।
32ਉਹ ਇਸਰਾਏਲੀਆਂ ਕੋਲ ਉਸ ਦੇਸ ਦੀ ਬੁਰੀ ਖ਼ਬਰ ਲਿਆਏ ਜਿਸ ਦਾ ਉਨ੍ਹਾਂ ਨੇ ਭੇਤ ਪਾਇਆ ਸੀ ਅਤੇ ਆਖਣ ਲੱਗੇ, ਕਿ ਜਿਸ ਦੇਸ ਦੇ ਵਿੱਚ ਦੀ ਅਸੀਂ ਲੰਘੇ, ਉਸ ਦਾ ਭੇਤ ਜਾਣੀਏ, ਉਹ ਅਜਿਹਾ ਦੇਸ ਹੈ ਜਿਹੜਾ ਆਪਣੇ ਵਾਸੀਆਂ ਨੂੰ ਖਾਂਦਾ ਹੈ ਨਾਲੇ ਸਾਰੇ ਲੋਕ ਜਿਨ੍ਹਾਂ ਨੂੰ ਅਸੀਂ ਉਸ ਵਿੱਚ ਵੇਖਿਆ ਉਹ ਵੱਡੇ-ਵੱਡੇ ਕੱਦਾਂ ਵਾਲੇ ਮਨੁੱਖ ਹਨ।
33ਅਤੇ ਉੱਥੇ ਅਸੀਂ ਨਫ਼ੀਲੀਮ ਤੋਂ ਜਿਹੜੀ ਅਨਾਕ ਦੀ ਅੰਸ ਹੈ, ਉੱਥੇ ਦੈਂਤ ਵੇਖੇ ਅਤੇ ਅਸੀਂ ਆਪਣੀ ਨਜਰ ਵਿੱਚ ਉਹਨਾਂ ਦੇ ਅੱਗੇ ਟਿੱਡੀਆਂ ਵਰਗੇ ਹਾਂ ਅਤੇ ਅਸੀਂ ਕੁਝ ਵੀ ਨਹੀਂ ਹਾਂ।