Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 14

ਗਿਣਤੀ 14:17-24

Help us?
Click on verse(s) to share them!
17ਹੁਣ ਪ੍ਰਭੂ ਦਾ ਇਕਬਾਲ ਵੱਡਾ ਹੋਵੇ ਜਿਵੇਂ ਤੂੰ ਬੋਲਿਆ ਹੈਂ।
18ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖ਼ਸ਼ਣਹਾਰ ਹੈ ਪਰ ਕੁਧਰਮੀ ਨੂੰ ਇਸ ਤਰ੍ਹਾਂ ਹੀ ਨਹੀਂ ਛੱਡ ਦਿੰਦਾ। ਉਹ ਪਿਤਾ ਦੇ ਕੁਧਰਮ ਦਾ ਬਦਲਾ ਉਨ੍ਹਾਂ ਦੇ ਪੁੱਤਰਾਂ ਉੱਤੋਂ ਤੀਜੀ ਚੌਥੀ ਪੀੜ੍ਹੀ ਤੱਕ ਲੈਣ ਵਾਲਾ ਹੈ।
19ਆਪਣੀ ਵੱਡੀ ਦਯਾ ਦੇ ਅਨੁਸਾਰ ਜਿਵੇਂ ਤੂੰ ਇਸ ਪਰਜਾ ਨੂੰ ਮਿਸਰ ਤੋਂ ਲੈ ਕੇ ਹੁਣ ਤੱਕ ਬਖਸ਼ਿਆ ਹੈ ਇਨ੍ਹਾਂ ਦਾ ਕੁਧਰਮ ਮਾਫ਼ ਕਰ ਦੇ।
20ਤਾਂ ਯਹੋਵਾਹ ਨੇ ਆਖਿਆ, ਤੇਰੇ ਆਖਣ ਅਨੁਸਾਰ ਮੈਂ ਉਨ੍ਹਾਂ ਨੂੰ ਮਾਫ਼ ਕੀਤਾ।
21ਪਰ ਮੇਰੀ ਜਿੰਦ ਦੀ ਸਹੁੰ ਯਹੋਵਾਹ ਦੀ ਮਹਿਮਾ ਨਾਲ ਸਾਰੀ ਪ੍ਰਿਥਵੀ ਭਰਪੂਰ ਹੋਵੇਗੀ।
22ਫੇਰ ਵੀ ਉਹ ਸਾਰੇ ਮਨੁੱਖ ਜਿਨ੍ਹਾਂ ਨੇ ਮੇਰੀ ਮਹਿਮਾ ਨੂੰ ਅਤੇ ਮੇਰੇ ਨਿਸ਼ਾਨਾਂ ਨੂੰ ਜਿਹੜੇ ਮੈਂ ਮਿਸਰ ਵਿੱਚ ਅਤੇ ਉਜਾੜ ਵਿੱਚ ਕੀਤੇ ਮੈਨੂੰ ਹੁਣ ਤੱਕ ਦਸ ਵਾਰ ਪਰਤਾਇਆ ਅਤੇ ਮੇਰੀ ਅਵਾਜ਼ ਨਹੀਂ ਸੁਣੀ।
23ਉਹ ਉਸ ਧਰਤੀ ਨੂੰ ਨਾ ਵੇਖਣਗੇ ਜਿਸ ਦੀ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਨਾ ਹੀ ਉਹ ਸਾਰੇ ਜਿਨ੍ਹਾਂ ਮੇਰੀ ਹਾਨੀ ਕੀਤੀ ਉਹ ਨੂੰ ਵੇਖਣਗੇ।
24ਪਰ ਮੇਰਾ ਸੇਵਕ ਕਾਲੇਬ ਅਤੇ ਉਸ ਦਾ ਵੰਸ਼ ਇਸ ਉੱਤੇ ਕਬਜ਼ਾ ਕਰੇਗਾ ਇਸ ਲਈ ਕਿ ਉਹ ਦੇ ਵਿੱਚ ਹੋਰ ਸੁਭਾਅ ਹੈ ਅਤੇ ਉਹ ਪੂਰੀ ਤਰ੍ਹਾਂ ਮੇਰੇ ਪਿੱਛੇ ਚੱਲਿਆ ਹੈ, ਮੈਂ ਉਸ ਨੂੰ ਹੀ ਇਸ ਧਰਤੀ ਵਿੱਚ ਜਿਸ ਦੇ ਵਿੱਚ ਉਹ ਗਿਆ ਸੀ ਲੈ ਜਾਂਵਾਂਗਾ।

Read ਗਿਣਤੀ 14ਗਿਣਤੀ 14
Compare ਗਿਣਤੀ 14:17-24ਗਿਣਤੀ 14:17-24