Text copied!
Bibles in Panjabi

ਗਿਣਤੀ 14:17-24 in Panjabi

Help us?

ਗਿਣਤੀ 14:17-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਹੁਣ ਪ੍ਰਭੂ ਦਾ ਇਕਬਾਲ ਵੱਡਾ ਹੋਵੇ ਜਿਵੇਂ ਤੂੰ ਬੋਲਿਆ ਹੈਂ।
18 ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖ਼ਸ਼ਣਹਾਰ ਹੈ ਪਰ ਕੁਧਰਮੀ ਨੂੰ ਇਸ ਤਰ੍ਹਾਂ ਹੀ ਨਹੀਂ ਛੱਡ ਦਿੰਦਾ। ਉਹ ਪਿਤਾ ਦੇ ਕੁਧਰਮ ਦਾ ਬਦਲਾ ਉਨ੍ਹਾਂ ਦੇ ਪੁੱਤਰਾਂ ਉੱਤੋਂ ਤੀਜੀ ਚੌਥੀ ਪੀੜ੍ਹੀ ਤੱਕ ਲੈਣ ਵਾਲਾ ਹੈ।
19 ਆਪਣੀ ਵੱਡੀ ਦਯਾ ਦੇ ਅਨੁਸਾਰ ਜਿਵੇਂ ਤੂੰ ਇਸ ਪਰਜਾ ਨੂੰ ਮਿਸਰ ਤੋਂ ਲੈ ਕੇ ਹੁਣ ਤੱਕ ਬਖਸ਼ਿਆ ਹੈ ਇਨ੍ਹਾਂ ਦਾ ਕੁਧਰਮ ਮਾਫ਼ ਕਰ ਦੇ।
20 ਤਾਂ ਯਹੋਵਾਹ ਨੇ ਆਖਿਆ, ਤੇਰੇ ਆਖਣ ਅਨੁਸਾਰ ਮੈਂ ਉਨ੍ਹਾਂ ਨੂੰ ਮਾਫ਼ ਕੀਤਾ।
21 ਪਰ ਮੇਰੀ ਜਿੰਦ ਦੀ ਸਹੁੰ ਯਹੋਵਾਹ ਦੀ ਮਹਿਮਾ ਨਾਲ ਸਾਰੀ ਪ੍ਰਿਥਵੀ ਭਰਪੂਰ ਹੋਵੇਗੀ।
22 ਫੇਰ ਵੀ ਉਹ ਸਾਰੇ ਮਨੁੱਖ ਜਿਨ੍ਹਾਂ ਨੇ ਮੇਰੀ ਮਹਿਮਾ ਨੂੰ ਅਤੇ ਮੇਰੇ ਨਿਸ਼ਾਨਾਂ ਨੂੰ ਜਿਹੜੇ ਮੈਂ ਮਿਸਰ ਵਿੱਚ ਅਤੇ ਉਜਾੜ ਵਿੱਚ ਕੀਤੇ ਮੈਨੂੰ ਹੁਣ ਤੱਕ ਦਸ ਵਾਰ ਪਰਤਾਇਆ ਅਤੇ ਮੇਰੀ ਅਵਾਜ਼ ਨਹੀਂ ਸੁਣੀ।
23 ਉਹ ਉਸ ਧਰਤੀ ਨੂੰ ਨਾ ਵੇਖਣਗੇ ਜਿਸ ਦੀ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਨਾ ਹੀ ਉਹ ਸਾਰੇ ਜਿਨ੍ਹਾਂ ਮੇਰੀ ਹਾਨੀ ਕੀਤੀ ਉਹ ਨੂੰ ਵੇਖਣਗੇ।
24 ਪਰ ਮੇਰਾ ਸੇਵਕ ਕਾਲੇਬ ਅਤੇ ਉਸ ਦਾ ਵੰਸ਼ ਇਸ ਉੱਤੇ ਕਬਜ਼ਾ ਕਰੇਗਾ ਇਸ ਲਈ ਕਿ ਉਹ ਦੇ ਵਿੱਚ ਹੋਰ ਸੁਭਾਅ ਹੈ ਅਤੇ ਉਹ ਪੂਰੀ ਤਰ੍ਹਾਂ ਮੇਰੇ ਪਿੱਛੇ ਚੱਲਿਆ ਹੈ, ਮੈਂ ਉਸ ਨੂੰ ਹੀ ਇਸ ਧਰਤੀ ਵਿੱਚ ਜਿਸ ਦੇ ਵਿੱਚ ਉਹ ਗਿਆ ਸੀ ਲੈ ਜਾਂਵਾਂਗਾ।
ਗਿਣਤੀ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ