Text copied!
Bibles in Panjabi

ਗਿਣਤੀ 14:19-31 in Panjabi

Help us?

ਗਿਣਤੀ 14:19-31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਆਪਣੀ ਵੱਡੀ ਦਯਾ ਦੇ ਅਨੁਸਾਰ ਜਿਵੇਂ ਤੂੰ ਇਸ ਪਰਜਾ ਨੂੰ ਮਿਸਰ ਤੋਂ ਲੈ ਕੇ ਹੁਣ ਤੱਕ ਬਖਸ਼ਿਆ ਹੈ ਇਨ੍ਹਾਂ ਦਾ ਕੁਧਰਮ ਮਾਫ਼ ਕਰ ਦੇ।
20 ਤਾਂ ਯਹੋਵਾਹ ਨੇ ਆਖਿਆ, ਤੇਰੇ ਆਖਣ ਅਨੁਸਾਰ ਮੈਂ ਉਨ੍ਹਾਂ ਨੂੰ ਮਾਫ਼ ਕੀਤਾ।
21 ਪਰ ਮੇਰੀ ਜਿੰਦ ਦੀ ਸਹੁੰ ਯਹੋਵਾਹ ਦੀ ਮਹਿਮਾ ਨਾਲ ਸਾਰੀ ਪ੍ਰਿਥਵੀ ਭਰਪੂਰ ਹੋਵੇਗੀ।
22 ਫੇਰ ਵੀ ਉਹ ਸਾਰੇ ਮਨੁੱਖ ਜਿਨ੍ਹਾਂ ਨੇ ਮੇਰੀ ਮਹਿਮਾ ਨੂੰ ਅਤੇ ਮੇਰੇ ਨਿਸ਼ਾਨਾਂ ਨੂੰ ਜਿਹੜੇ ਮੈਂ ਮਿਸਰ ਵਿੱਚ ਅਤੇ ਉਜਾੜ ਵਿੱਚ ਕੀਤੇ ਮੈਨੂੰ ਹੁਣ ਤੱਕ ਦਸ ਵਾਰ ਪਰਤਾਇਆ ਅਤੇ ਮੇਰੀ ਅਵਾਜ਼ ਨਹੀਂ ਸੁਣੀ।
23 ਉਹ ਉਸ ਧਰਤੀ ਨੂੰ ਨਾ ਵੇਖਣਗੇ ਜਿਸ ਦੀ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਨਾ ਹੀ ਉਹ ਸਾਰੇ ਜਿਨ੍ਹਾਂ ਮੇਰੀ ਹਾਨੀ ਕੀਤੀ ਉਹ ਨੂੰ ਵੇਖਣਗੇ।
24 ਪਰ ਮੇਰਾ ਸੇਵਕ ਕਾਲੇਬ ਅਤੇ ਉਸ ਦਾ ਵੰਸ਼ ਇਸ ਉੱਤੇ ਕਬਜ਼ਾ ਕਰੇਗਾ ਇਸ ਲਈ ਕਿ ਉਹ ਦੇ ਵਿੱਚ ਹੋਰ ਸੁਭਾਅ ਹੈ ਅਤੇ ਉਹ ਪੂਰੀ ਤਰ੍ਹਾਂ ਮੇਰੇ ਪਿੱਛੇ ਚੱਲਿਆ ਹੈ, ਮੈਂ ਉਸ ਨੂੰ ਹੀ ਇਸ ਧਰਤੀ ਵਿੱਚ ਜਿਸ ਦੇ ਵਿੱਚ ਉਹ ਗਿਆ ਸੀ ਲੈ ਜਾਂਵਾਂਗਾ।
25 ਅਮਾਲੇਕੀ ਅਤੇ ਕਨਾਨੀ ਘਾਟੀ ਵਿੱਚ ਵੱਸਦੇ ਹਨ। ਕੱਲ ਨੂੰ ਮੁੜੋ ਅਤੇ ਲਾਲ ਸਮੁੰਦਰ ਦੇ ਰਾਹ ਦੁਆਰਾ ਉਜਾੜ ਨੂੰ ਕੂਚ ਕਰੋ।
26 ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ,
27 ਕਦੋਂ ਤੱਕ ਮੈਂ ਇਸ ਦੁਸ਼ਟ ਮੰਡਲੀ ਨੂੰ ਝੱਲਾਂ ਜਿਹੜੀ ਮੇਰੇ ਵਿਰੁੱਧ ਬੁੜ-ਬੁੜਾਉਂਦੀ ਹੈ? ਇਸਰਾਏਲੀਆਂ ਦੀ ਇਸ ਬੁੜ ਬੁੜਾਹਟ ਨੂੰ ਜਿਹੜੀ ਉਹ ਮੇਰੇ ਵਿਰੁੱਧ ਬੁੜ-ਬੁੜ ਕਰਦੇ ਹਨ ਮੈਂ ਸੁਣਿਆ ਹੈ।
28 ਉਨ੍ਹਾਂ ਨੂੰ ਆਖੋ ਕਿ ਮੈਨੂੰ ਮੇਰੀ ਜਾਨ ਦੀ ਸਹੁੰ, ਯਹੋਵਾਹ ਦਾ ਵਾਕ ਹੈ, ਸੱਚ-ਮੁੱਚ ਜਿਵੇਂ ਤੁਸੀਂ ਮੇਰੇ ਸੁਣਨ ਵਿੱਚ ਆਖਿਆ ਸੀ ਉਸੇ ਤਰ੍ਹਾਂ ਹੀ ਮੈਂ ਤੁਹਾਡੇ ਨਾਲ ਕਰਾਂਗਾ।
29 ਇਸੇ ਉਜਾੜ ਵਿੱਚ ਤੁਹਾਡੀਆਂ ਲਾਸ਼ਾਂ ਡਿੱਗਣਗੀਆਂ ਅਤੇ ਤੁਹਾਡੇ ਸਾਰੇ ਗਿਣੇ ਹੋਏ ਤੁਹਾਡੇ ਕੁੱਲ ਲੇਖੇ ਅਨੁਸਾਰ ਵੀਹ ਸਾਲ ਦੇ ਅਤੇ ਉਸ ਦੇ ਉੱਪਰ ਦੇ ਜੋ ਮੇਰੇ ਵਿਰੁੱਧ ਬੁੜ-ਬੁੜਾਏ।
30 ਯਫ਼ੁੰਨਹ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਤੋਂ ਛੁੱਟ, ਤੁਹਾਡੇ ਵਿੱਚੋਂ ਕੋਈ ਉਸ ਦੇਸ ਨਾ ਵੜੋਂਗੇ ਜਿਸ ਦੀ ਮੈਂ ਸਹੁੰ ਖਾਧੀ ਸੀ, ਕਿ ਮੈਂ ਤੁਹਾਨੂੰ ਉਸ ਵਿੱਚ ਵਸਾਵਾਂਗਾ।
31 ਪਰ ਤੁਹਾਡੇ ਨਿਆਣੇ ਜਿਨ੍ਹਾਂ ਵਿਖੇ ਤੁਸੀਂ ਆਖਿਆ ਸੀ ਕਿ ਉਹ ਲੁੱਟ ਦਾ ਮਾਲ ਹੋਣਗੇ ਉਨ੍ਹਾਂ ਨੂੰ ਮੈਂ ਅੰਦਰ ਲਿਆਵਾਂਗਾ ਅਤੇ ਉਹ ਇਸ ਧਰਤੀ ਨੂੰ ਪਾਉਣਗੇ ਜਿਸ ਨੂੰ ਤੁਸੀਂ ਰੱਦਿਆ ਹੈ।
ਗਿਣਤੀ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ