31 ਪਰ ਤੁਹਾਡੇ ਨਿਆਣੇ ਜਿਨ੍ਹਾਂ ਵਿਖੇ ਤੁਸੀਂ ਆਖਿਆ ਸੀ ਕਿ ਉਹ ਲੁੱਟ ਦਾ ਮਾਲ ਹੋਣਗੇ ਉਨ੍ਹਾਂ ਨੂੰ ਮੈਂ ਅੰਦਰ ਲਿਆਵਾਂਗਾ ਅਤੇ ਉਹ ਇਸ ਧਰਤੀ ਨੂੰ ਪਾਉਣਗੇ ਜਿਸ ਨੂੰ ਤੁਸੀਂ ਰੱਦਿਆ ਹੈ।
32 ਪਰ ਤੁਹਾਡੀਆਂ ਲਾਸ਼ਾਂ ਇਸ ਉਜਾੜ ਵਿੱਚ ਡਿੱਗ ਪੈਣਗੀਆਂ, ਇਹ ਤੁਹਾਡੇ ਲਈ ਹੈ!
33 ਤੁਹਾਡੇ ਪੁੱਤਰ ਉਜਾੜ ਵਿੱਚ ਚਾਲੀਆਂ ਸਾਲ ਤੱਕ ਅਯਾਲੀ ਹੋਣਗੇ ਅਤੇ ਤੁਹਾਡੇ ਕੁਕਰਮ ਦੀ ਸਜ਼ਾ ਚੁੱਕਣਗੇ ਜਦ ਤੱਕ ਤੁਹਾਡੀਆਂ ਲਾਸ਼ਾਂ ਉਜਾੜ ਵਿੱਚ ਗਲ਼ ਸੜ ਨਾ ਜਾਣ।
34 ਉਨ੍ਹਾਂ ਦਿਨਾਂ ਦੀ ਗਿਣਤੀ ਅਨੁਸਾਰ ਜਦ ਤੁਸੀਂ ਇਸ ਧਰਤੀ ਦਾ ਭੇਤ ਪਾਇਆ ਚਾਲ੍ਹੀ ਦਿਨ ਅਰਥਾਤ ਇੱਕ ਦਿਨ ਇੱਕ ਸਾਲ ਜਿਹਾ ਤੁਸੀਂ ਆਪਣੀ ਬੁਰਾਈ ਨੂੰ ਚਾਲ੍ਹੀ ਸਾਲ ਤੱਕ ਚੁੱਕੋਗੇ ਤਦ ਤੁਸੀਂ ਮੈਨੂੰ ਤਿਆਗਣ ਦਾ ਨਤੀਜਾ ਜਾਣੋਗੇ!
35 ਮੈਂ ਯਹੋਵਾਹ ਬੋਲ ਚੁੱਕਿਆ ਹਾਂ। ਮੈਂ ਜ਼ਰੂਰ ਇਹ ਸਭ ਕੁਝ ਇਸ ਦੁਸ਼ਟ ਮੰਡਲੀ ਨਾਲ ਕਰਾਂਗਾ ਜਿਹੜੀ ਮੇਰੇ ਵਿਰੁੱਧ ਇਕੱਠੀ ਹੋਈ ਹੈ। ਉਹ ਇਸ ਉਜਾੜ ਵਿੱਚ ਗਲ਼ ਸੜ ਜਾਣਗੇ ਅਤੇ ਇੱਥੇ ਹੀ ਉਹ ਮਰ ਜਾਣਗੇ।
36 ਫੇਰ ਉਹ ਮਨੁੱਖ ਜਿਨ੍ਹਾਂ ਨੂੰ ਮੂਸਾ ਨੇ ਧਰਤੀ ਦਾ ਭੇਤ ਜਾਣਨ ਲਈ ਭੇਜਿਆ ਸੀ ਅਤੇ ਜਿਹੜੇ ਮੁੜ ਕੇ ਉਸ ਧਰਤੀ ਦੀ ਅਜਿਹੀ ਬੁਰੀ ਖ਼ਬਰ ਲਿਆਏ ਕਿ ਸਾਰੀ ਮੰਡਲੀ ਉਸ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ,