Text copied!
Bibles in Panjabi

ਗਿਣਤੀ 14:32-42 in Panjabi

Help us?

ਗਿਣਤੀ 14:32-42 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਪਰ ਤੁਹਾਡੀਆਂ ਲਾਸ਼ਾਂ ਇਸ ਉਜਾੜ ਵਿੱਚ ਡਿੱਗ ਪੈਣਗੀਆਂ, ਇਹ ਤੁਹਾਡੇ ਲਈ ਹੈ!
33 ਤੁਹਾਡੇ ਪੁੱਤਰ ਉਜਾੜ ਵਿੱਚ ਚਾਲੀਆਂ ਸਾਲ ਤੱਕ ਅਯਾਲੀ ਹੋਣਗੇ ਅਤੇ ਤੁਹਾਡੇ ਕੁਕਰਮ ਦੀ ਸਜ਼ਾ ਚੁੱਕਣਗੇ ਜਦ ਤੱਕ ਤੁਹਾਡੀਆਂ ਲਾਸ਼ਾਂ ਉਜਾੜ ਵਿੱਚ ਗਲ਼ ਸੜ ਨਾ ਜਾਣ।
34 ਉਨ੍ਹਾਂ ਦਿਨਾਂ ਦੀ ਗਿਣਤੀ ਅਨੁਸਾਰ ਜਦ ਤੁਸੀਂ ਇਸ ਧਰਤੀ ਦਾ ਭੇਤ ਪਾਇਆ ਚਾਲ੍ਹੀ ਦਿਨ ਅਰਥਾਤ ਇੱਕ ਦਿਨ ਇੱਕ ਸਾਲ ਜਿਹਾ ਤੁਸੀਂ ਆਪਣੀ ਬੁਰਾਈ ਨੂੰ ਚਾਲ੍ਹੀ ਸਾਲ ਤੱਕ ਚੁੱਕੋਗੇ ਤਦ ਤੁਸੀਂ ਮੈਨੂੰ ਤਿਆਗਣ ਦਾ ਨਤੀਜਾ ਜਾਣੋਗੇ!
35 ਮੈਂ ਯਹੋਵਾਹ ਬੋਲ ਚੁੱਕਿਆ ਹਾਂ। ਮੈਂ ਜ਼ਰੂਰ ਇਹ ਸਭ ਕੁਝ ਇਸ ਦੁਸ਼ਟ ਮੰਡਲੀ ਨਾਲ ਕਰਾਂਗਾ ਜਿਹੜੀ ਮੇਰੇ ਵਿਰੁੱਧ ਇਕੱਠੀ ਹੋਈ ਹੈ। ਉਹ ਇਸ ਉਜਾੜ ਵਿੱਚ ਗਲ਼ ਸੜ ਜਾਣਗੇ ਅਤੇ ਇੱਥੇ ਹੀ ਉਹ ਮਰ ਜਾਣਗੇ।
36 ਫੇਰ ਉਹ ਮਨੁੱਖ ਜਿਨ੍ਹਾਂ ਨੂੰ ਮੂਸਾ ਨੇ ਧਰਤੀ ਦਾ ਭੇਤ ਜਾਣਨ ਲਈ ਭੇਜਿਆ ਸੀ ਅਤੇ ਜਿਹੜੇ ਮੁੜ ਕੇ ਉਸ ਧਰਤੀ ਦੀ ਅਜਿਹੀ ਬੁਰੀ ਖ਼ਬਰ ਲਿਆਏ ਕਿ ਸਾਰੀ ਮੰਡਲੀ ਉਸ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ,
37 ਉਹ ਮਨੁੱਖ ਜਿਹੜੇ ਧਰਤੀ ਦੀ ਬੁਰੀ ਖ਼ਬਰ ਲਿਆਏ ਯਹੋਵਾਹ ਦੇ ਅੱਗੇ ਬਵਾ ਨਾਲ ਮਰ ਗਏ।
38 ਪਰ ਨੂਨ ਦਾ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦਾ ਪੁੱਤਰ ਕਾਲੇਬ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਧਰਤੀ ਦਾ ਭੇਤ ਪਾਉਣ ਨੂੰ ਗਏ ਸਨ ਜੀਉਂਦੇ ਬਚੇ ਰਹੇ।
39 ਤਦ ਮੂਸਾ ਨੇ ਸਾਰੇ ਇਸਰਾਏਲੀਆਂ ਨੂੰ ਇਹ ਗੱਲਾਂ ਦੱਸੀਆਂ ਅਤੇ ਪਰਜਾ ਨੇ ਵੱਡਾ ਵਿਰਲਾਪ ਕੀਤਾ।
40 ਤਦ ਉਹ ਸਵੇਰੇ ਹੀ ਉੱਠ ਕੇ ਪਰਬਤ ਦੀ ਟੀਸੀ ਉੱਤੇ ਇਹ ਕਹਿ ਕੇ ਗਏ ਕਿ ਵੇਖੋ, ਅਸੀਂ ਹੀ ਉਸ ਥਾਂ ਨੂੰ ਉਤਾਹਾਂ ਜਾਂਵਾਂਗੇ ਜਿਸ ਦੇ ਲਈ ਯਹੋਵਾਹ ਨੇ ਫ਼ਰਮਾਇਆ ਹੈ ਕਿਉਂ ਜੋ ਅਸੀਂ ਪਾਪ ਕੀਤਾ ਹੈ।
41 ਪਰ ਮੂਸਾ ਨੇ ਆਖਿਆ, ਤੁਸੀਂ ਯਹੋਵਾਹ ਦੇ ਹੁਕਮ ਦਾ ਉਲੰਘਣ ਕਿਉਂ ਕਰਦੇ ਹੋ? ਕਿਉਂ ਜੋ ਇਹ ਸਫ਼ਲ ਨਹੀਂ ਹੋਵੇਗਾ।
42 ਤੁਸੀਂ ਉੱਪਰ ਨਾ ਜਾਓ ਕਿਉਂ ਜੋ ਯਹੋਵਾਹ ਤੁਹਾਡੇ ਵਿਚਕਾਰ ਨਹੀਂ ਹੈ ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਮਾਰੇ ਜਾਓ।
ਗਿਣਤੀ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ