40 ਤਦ ਉਹ ਸਵੇਰੇ ਹੀ ਉੱਠ ਕੇ ਪਰਬਤ ਦੀ ਟੀਸੀ ਉੱਤੇ ਇਹ ਕਹਿ ਕੇ ਗਏ ਕਿ ਵੇਖੋ, ਅਸੀਂ ਹੀ ਉਸ ਥਾਂ ਨੂੰ ਉਤਾਹਾਂ ਜਾਂਵਾਂਗੇ ਜਿਸ ਦੇ ਲਈ ਯਹੋਵਾਹ ਨੇ ਫ਼ਰਮਾਇਆ ਹੈ ਕਿਉਂ ਜੋ ਅਸੀਂ ਪਾਪ ਕੀਤਾ ਹੈ।
41 ਪਰ ਮੂਸਾ ਨੇ ਆਖਿਆ, ਤੁਸੀਂ ਯਹੋਵਾਹ ਦੇ ਹੁਕਮ ਦਾ ਉਲੰਘਣ ਕਿਉਂ ਕਰਦੇ ਹੋ? ਕਿਉਂ ਜੋ ਇਹ ਸਫ਼ਲ ਨਹੀਂ ਹੋਵੇਗਾ।
42 ਤੁਸੀਂ ਉੱਪਰ ਨਾ ਜਾਓ ਕਿਉਂ ਜੋ ਯਹੋਵਾਹ ਤੁਹਾਡੇ ਵਿਚਕਾਰ ਨਹੀਂ ਹੈ ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਮਾਰੇ ਜਾਓ।
43 ਅਮਾਲੇਕੀ ਅਤੇ ਕਨਾਨੀ ਉੱਥੇ ਤੁਹਾਡੇ ਸਾਹਮਣੇ ਹਨ ਅਤੇ ਤੁਸੀਂ ਤਲਵਾਰ ਨਾਲ ਡਿੱਗ ਪਓਗੇ। ਇਸ ਲਈ ਕਿ ਤੁਸੀਂ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਯਹੋਵਾਹ ਤੁਹਾਡੇ ਸੰਗ ਨਹੀਂ ਹੋਵੇਗਾ।
44 ਪਰੰਤੂ ਉਹ ਢਿਠਾਈ ਨਾਲ ਪਰਬਤ ਦੀ ਟੀਸੀ ਉੱਤੇ ਚੜ੍ਹ ਗਏ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਅਤੇ ਮੂਸਾ ਡੇਰੇ ਦੇ ਵਿੱਚੋਂ ਨਾ ਗਏ।
45 ਅਮਾਲੇਕੀ ਅਤੇ ਕਨਾਨੀ ਜਿਹੜੇ ਉਸ ਪਰਬਤ ਉੱਤੇ ਵੱਸਦੇ ਸਨ ਹੇਠਾਂ ਆਏ ਅਤੇ ਉਨ੍ਹਾਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਹਾਰਮਾਹ ਤੱਕ ਮਾਰਦੇ ਗਏ।