Text copied!
Bibles in Panjabi

ਗਿਣਤੀ 14:9-19 in Panjabi

Help us?

ਗਿਣਤੀ 14:9-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤੁਸੀਂ ਸਿਰਫ਼ ਯਹੋਵਾਹ ਦੇ ਵਿਰੁੱਧ ਗਵਾਹੀ ਨਾ ਦੇਵੋ, ਨਾ ਹੀ ਤੁਸੀਂ ਉਸ ਦੇਸ ਦੇ ਲੋਕਾਂ ਤੋਂ ਡਰੋ ਕਿਉਂ ਜੋ ਉਹ ਤਾਂ ਸਾਡੇ ਲਈ ਮਾਮੂਲੀ ਹੀ ਹਨ। ਉਹਨਾਂ ਦੀ ਸੁਰੱਖਿਆ ਉਹਨਾਂ ਦੇ ਉੱਤੋਂ ਜਾਂਦੀ ਰਹੀ ਹੈ ਅਤੇ ਯਹੋਵਾਹ ਸਾਡੇ ਨਾਲ ਹੈ ਉਹਨਾਂ ਤੋਂ ਤੁਸੀਂ ਨਾ ਡਰੋ!
10 ਪਰ ਜਦ ਸਾਰੀ ਮੰਡਲੀ ਨੇ ਆਖਿਆ ਕਿ ਇਨ੍ਹਾਂ ਨੂੰ ਪੱਥਰਾਂ ਨਾਲ ਮਾਰੀਏ ਤਦ ਯਹੋਵਾਹ ਦੀ ਮਹਿਮਾ ਸਾਰੇ ਇਸਰਾਏਲੀਆਂ ਦੀ ਉੱਤੇ ਮੰਡਲੀ ਦੇ ਤੰਬੂ ਵਿੱਚ ਪਰਗਟ ਹੋਈ।
11 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਹ ਪਰਜਾ ਕਦੋਂ ਤੱਕ ਮੇਰੀ ਨਿਰਾਦਰੀ ਕਰਦੀ ਰਹੇਗੀ? ਅਤੇ ਕਦੋਂ ਤੱਕ ਮੇਰੇ ਉੱਤੇ ਉਨ੍ਹਾਂ ਸਾਰਿਆਂ ਨਿਸ਼ਾਨਾਂ ਦੇ ਹੁੰਦਿਆਂ ਵੀ ਜਿਹੜੇ ਮੈਂ ਉਨ੍ਹਾਂ ਵਿੱਚ ਕੀਤੇ, ਵਿਸ਼ਵਾਸ ਨਾ ਕਰੇਗੀ?
12 ਮੈਂ ਉਨ੍ਹਾਂ ਨੂੰ ਮਰੀ ਨਾਲ ਮਾਰਾਂਗਾ, ਅਤੇ ਤੈਨੂੰ ਇੱਕ ਕੌਮ ਬਣਾਵਾਂਗਾ ਜੋ ਉਨ੍ਹਾਂ ਤੋਂ ਵੱਡੀ ਅਤੇ ਬਲਵੰਤ ਹੋਵੇਗੀ।
13 ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, ਫੇਰ ਮਿਸਰੀ ਇਹ ਸੁਣਨਗੇ ਕਿਉਂ ਜੋ ਤੂੰ ਇਸ ਪਰਜਾ ਨੂੰ ਆਪਣੇ ਬਲ ਨਾਲ ਉਨ੍ਹਾਂ ਦੇ ਵਿੱਚੋਂ ਕੱਢ ਲਿਆਇਆ ਹੈਂ।
14 ਅਤੇ ਉਹ ਇਸ ਦੇਸ ਦੇ ਵਸਨੀਕਾਂ ਨੂੰ ਦੱਸਣਗੇ। ਉਨ੍ਹਾਂ ਨੇ ਸੁਣਿਆ ਹੈ ਕਿ ਤੂੰ ਯਹੋਵਾਹ ਇਸ ਪਰਜਾ ਦੇ ਵਿੱਚ ਹੈਂ ਅਤੇ ਤੂੰ ਯਹੋਵਾਹ ਉਨ੍ਹਾਂ ਨੂੰ ਆਹਮੋ-ਸਾਹਮਣੇ ਵਿਖਾਈ ਦਿੰਦਾ ਹੈਂ ਅਤੇ ਤੇਰਾ ਬੱਦਲ ਉਨ੍ਹਾਂ ਦੇ ਉੱਤੇ ਖੜ੍ਹਾ ਰਹਿੰਦਾ ਹੈ ਅਤੇ ਤੂੰ ਉਨ੍ਹਾਂ ਦੇ ਅੱਗੇ-ਅੱਗੇ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਚੱਲਦਾ ਹੈਂ।
15 ਜੇ ਤੂੰ ਇਸ ਪਰਜਾ ਨੂੰ ਇੱਕ ਮਨੁੱਖ ਵਾਂਗੂੰ ਮਾਰ ਸੁੱਟੇਂ ਤਾਂ ਕੌਮਾਂ ਜਿਨ੍ਹਾਂ ਨੇ ਤੇਰੀ ਮਹਿਮਾ ਸੁਣੀ ਹੈ, ਆਖਣਗੀਆਂ,
16 ਇਸ ਲਈ ਕਿ ਯਹੋਵਾਹ ਇਸ ਪਰਜਾ ਨੂੰ ਉਸ ਦੇਸ ਵਿੱਚ ਪਹੁੰਚਾ ਨਾ ਸਕਿਆ ਜਿਸ ਦੇ ਦੇਣ ਦੀ ਸਹੁੰ ਖਾਧੀ ਸੀ ਤਾਂ ਹੀ ਤਾਂ ਉਸਨੇ ਉਨ੍ਹਾਂ ਨੂੰ ਉਜਾੜ ਵਿੱਚ ਬਰਬਾਦ ਕੀਤਾ।
17 ਹੁਣ ਪ੍ਰਭੂ ਦਾ ਇਕਬਾਲ ਵੱਡਾ ਹੋਵੇ ਜਿਵੇਂ ਤੂੰ ਬੋਲਿਆ ਹੈਂ।
18 ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖ਼ਸ਼ਣਹਾਰ ਹੈ ਪਰ ਕੁਧਰਮੀ ਨੂੰ ਇਸ ਤਰ੍ਹਾਂ ਹੀ ਨਹੀਂ ਛੱਡ ਦਿੰਦਾ। ਉਹ ਪਿਤਾ ਦੇ ਕੁਧਰਮ ਦਾ ਬਦਲਾ ਉਨ੍ਹਾਂ ਦੇ ਪੁੱਤਰਾਂ ਉੱਤੋਂ ਤੀਜੀ ਚੌਥੀ ਪੀੜ੍ਹੀ ਤੱਕ ਲੈਣ ਵਾਲਾ ਹੈ।
19 ਆਪਣੀ ਵੱਡੀ ਦਯਾ ਦੇ ਅਨੁਸਾਰ ਜਿਵੇਂ ਤੂੰ ਇਸ ਪਰਜਾ ਨੂੰ ਮਿਸਰ ਤੋਂ ਲੈ ਕੇ ਹੁਣ ਤੱਕ ਬਖਸ਼ਿਆ ਹੈ ਇਨ੍ਹਾਂ ਦਾ ਕੁਧਰਮ ਮਾਫ਼ ਕਰ ਦੇ।
ਗਿਣਤੀ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ