1ਯਹੋਵਾਹ ਨੇ ਮੂਸਾ ਨੂੰ ਆਖਿਆ,
2ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਜੋ ਤੁਹਾਡੇ ਵੱਸਣ ਲਈ ਮੈਂ ਤੁਹਾਨੂੰ ਦਿੰਦਾ ਹਾਂ।
3ਅਤੇ ਜਦ ਤੁਸੀਂ ਯਹੋਵਾਹ ਲਈ ਅੱਗ ਦੀ ਭੇਟ ਭਾਵੇਂ ਹੋਮ ਦੀ ਭਾਵੇਂ ਬਲੀ ਦੀ ਚੜ੍ਹਾਓ ਤਾਂ ਜੋ ਤੁਸੀਂ ਸੁੱਖਣਾ ਪੂਰੀ ਕਰੋ ਜਾਂ ਖੁਸ਼ੀ ਦੀ ਭੇਟ ਵਾਂਗੂੰ ਜਾਂ ਤੁਹਾਡੇ ਠਹਿਰਾਏ ਹੋਏ ਪਰਬਾਂ ਵਿੱਚ ਦੀ ਭੇਟ ਵਾਂਗੂੰ ਤਾਂ ਜੋ ਯਹੋਵਾਹ ਲਈ ਸੁਗੰਧਤਾ ਚੋਣੇ ਤੋਂ ਜਾਂ ਇੱਜੜ ਤੋਂ ਹੋਵੇ।
4ਤਾਂ ਚੜ੍ਹਾਉਣ ਵਾਲਾ ਯਹੋਵਾਹ ਲਈ ਮੈਦੇ ਦੀ ਭੇਟ ਲਈ ਏਫਾਹ ਦਾ ਦਸਵਾਂ ਹਿੱਸਾ ਮੈਦੇ ਦਾ ਹੀਨ ਦਾ ਚੌਥਾ ਹਿੱਸਾ ਤੇਲ ਮਿਲਿਆ ਹੋਇਆ ਚੜ੍ਹਾਵੇ।
5ਅਤੇ ਪੀਣ ਦੀ ਭੇਟ ਲਈ ਹੀਨ ਦੀ ਚੌਥਾਈ ਮਧ ਹਰ ਭੇਡ ਦੇ ਬੱਚੇ ਪਿੱਛੇ ਤੂੰ ਉਸ ਹੋਮ ਦੀ ਭੇਟ ਨਾਲ ਜਾਂ ਬਲੀ ਨਾਲ ਤਿਆਰ ਕਰ।
6ਭੇਡੂ ਦੇ ਨਾਲ ਮੈਦੇ ਦੀ ਭੇਟ ਦੋ ਦਸਵੇਂ ਹਿੱਸੇ ਮੈਦੇ ਦੇ ਹੀਨ ਦੀ ਤਿਹਾਈ ਤੇਲ ਮਿਲਿਆ ਹੋਇਆ ਤਿਆਰ ਕਰ।
7ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮਧ ਯਹੋਵਾਹ ਲਈ ਸੁਗੰਧਤਾ ਦੀ ਭੇਟ ਕਰਕੇ ਚੜ੍ਹਾ।
8ਜਦ ਤੂੰ ਹੋਮ ਦੀ ਭੇਟ ਜਾਂ ਬਲੀ ਲਈ ਮੇਂਢਾ ਤਿਆਰ ਕਰੇਂ ਤਾਂ ਜੋ ਸੁੱਖਣਾ ਪੂਰੀ ਹੋਵੇ ਜਾਂ ਯਹੋਵਾਹ ਲਈ ਸੁੱਖ-ਸਾਂਦ ਦੀਆਂ ਭੇਟਾਂ ਹੋਣ।
9ਤਾਂ ਉਹ ਉਸ ਵਹਿੜੇ ਦੇ ਨਾਲ ਮੈਦੇ ਦੀ ਭੇਟ ਤਿੰਨ ਦਸਵੇਂ ਹਿੱਸੇ ਮੈਦੇ ਦੇ ਅੱਧਾ ਹੀਨ ਤੇਲ ਮਿਲਿਆ ਹੋਇਆ ਚੜ੍ਹਾਵੇ।
10ਅਤੇ ਤੂੰ ਪੀਣ ਦੀ ਭੇਟ ਲਈ ਅੱਧਾ ਹੀਨ ਮਧ ਚੜ੍ਹਾ। ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਹੋਵੇ।
11ਇਸ ਤਰ੍ਹਾਂ ਹਰੇਕ ਬਲ਼ਦ, ਹਰ ਭੇਡੂ, ਹਰ ਭੇਡ ਦਾ ਬੱਚਾ, ਅਤੇ ਹਰ ਮੇਮਣੇ ਲਈ ਕੀਤਾ ਜਾਵੇ।
12ਉਨ੍ਹਾਂ ਦੀ ਗਿਣਤੀ ਅਨੁਸਾਰ ਜਿਹੜੇ ਤੁਸੀਂ ਤਿਆਰ ਕਰਦੇ ਹੋ, ਇਸੇ ਤਰ੍ਹਾਂ ਹੀ ਤੁਸੀਂ ਹਰ ਇੱਕ ਲਈ ਉਨ੍ਹਾਂ ਦੀ ਗਿਣਤੀ ਅਨੁਸਾਰ ਕਰੋ।
13ਸਾਰੇ ਦੇਸੀ ਉਨ੍ਹਾਂ ਨਾਲ ਜਦ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਉਣ ਇਸੇ ਤਰ੍ਹਾਂ ਹੀ ਕਰਨ।
14ਅਤੇ ਜੇ ਕੋਈ ਤੁਹਾਡੇ ਵਿੱਚ ਟਿਕਿਆ ਹੋਇਆ ਪਰਦੇਸੀ ਜਾਂ ਜੇ ਕੋਈ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੋਂ ਰਹਿੰਦਾ ਹੋਵੇ ਅਤੇ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਵੇ ਤਾਂ ਜਿਵੇਂ ਤੁਸੀਂ ਕਰਦੇ ਹੋ ਉਹ ਵੀ ਕਰੇ।
15ਸਭਾ ਲਈ ਇੱਕੋ ਹੀ ਬਿਧੀ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੋਵੇ ਅਤੇ ਇਹ ਬਿਧੀ ਤੁਹਾਡੀ ਪੀੜ੍ਹੀਓਂ ਪੀੜ੍ਹੀ ਸਦਾ ਲਈ ਹੋਵੇ ਜਿਵੇਂ ਤੁਸੀਂ ਉਸੇ ਤਰ੍ਹਾਂ ਪਰਦੇਸੀ ਯਹੋਵਾਹ ਅੱਗੇ ਹੋ
16ਇੱਕੋ ਬਿਵਸਥਾ ਅਤੇ ਇੱਕੋ ਹੀ ਕਨੂੰਨ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੋਇਆ ਹੋਵੇ।