Text copied!
Bibles in Panjabi

ਗਿਣਤੀ 15:11-20 in Panjabi

Help us?

ਗਿਣਤੀ 15:11-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਇਸ ਤਰ੍ਹਾਂ ਹਰੇਕ ਬਲ਼ਦ, ਹਰ ਭੇਡੂ, ਹਰ ਭੇਡ ਦਾ ਬੱਚਾ, ਅਤੇ ਹਰ ਮੇਮਣੇ ਲਈ ਕੀਤਾ ਜਾਵੇ।
12 ਉਨ੍ਹਾਂ ਦੀ ਗਿਣਤੀ ਅਨੁਸਾਰ ਜਿਹੜੇ ਤੁਸੀਂ ਤਿਆਰ ਕਰਦੇ ਹੋ, ਇਸੇ ਤਰ੍ਹਾਂ ਹੀ ਤੁਸੀਂ ਹਰ ਇੱਕ ਲਈ ਉਨ੍ਹਾਂ ਦੀ ਗਿਣਤੀ ਅਨੁਸਾਰ ਕਰੋ।
13 ਸਾਰੇ ਦੇਸੀ ਉਨ੍ਹਾਂ ਨਾਲ ਜਦ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਉਣ ਇਸੇ ਤਰ੍ਹਾਂ ਹੀ ਕਰਨ।
14 ਅਤੇ ਜੇ ਕੋਈ ਤੁਹਾਡੇ ਵਿੱਚ ਟਿਕਿਆ ਹੋਇਆ ਪਰਦੇਸੀ ਜਾਂ ਜੇ ਕੋਈ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੋਂ ਰਹਿੰਦਾ ਹੋਵੇ ਅਤੇ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਵੇ ਤਾਂ ਜਿਵੇਂ ਤੁਸੀਂ ਕਰਦੇ ਹੋ ਉਹ ਵੀ ਕਰੇ।
15 ਸਭਾ ਲਈ ਇੱਕੋ ਹੀ ਬਿਧੀ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੋਵੇ ਅਤੇ ਇਹ ਬਿਧੀ ਤੁਹਾਡੀ ਪੀੜ੍ਹੀਓਂ ਪੀੜ੍ਹੀ ਸਦਾ ਲਈ ਹੋਵੇ ਜਿਵੇਂ ਤੁਸੀਂ ਉਸੇ ਤਰ੍ਹਾਂ ਪਰਦੇਸੀ ਯਹੋਵਾਹ ਅੱਗੇ ਹੋ
16 ਇੱਕੋ ਬਿਵਸਥਾ ਅਤੇ ਇੱਕੋ ਹੀ ਕਨੂੰਨ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੋਇਆ ਹੋਵੇ।
17 ਯਹੋਵਾਹ ਮੂਸਾ ਨਾਲ ਬੋਲਿਆ,
18 ਤੂੰ ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਉਸ ਧਰਤੀ ਵਿੱਚ ਵੜੋ ਜਿੱਥੇ ਮੈਂ ਤੁਹਾਨੂੰ ਲਈ ਜਾਂਦਾ ਹਾਂ
19 ਤਾਂ ਅਜਿਹਾ ਹੋਵੇਗਾ ਕਿ ਜਦ ਤੁਸੀਂ ਉਸ ਧਰਤੀ ਦੀ ਰੋਟੀ ਤੋਂ ਖਾਓ ਤਾਂ ਤੁਸੀਂ ਯਹੋਵਾਹ ਲਈ ਹਿਲਾਉਣ ਦੀ ਭੇਟ ਚੜ੍ਹਾਇਓ।
20 ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਪੇੜੇ ਦਾ ਫੁਲਕਾ ਹਿਲਾਉਣ ਦੀ ਭੇਟ ਕਰਕੇ ਚੜ੍ਹਾਓ। ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਉਸੇ ਤਰ੍ਹਾਂ ਇਹ ਨੂੰ ਹਿਲਾਓ।
ਗਿਣਤੀ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ