16 ਇੱਕੋ ਬਿਵਸਥਾ ਅਤੇ ਇੱਕੋ ਹੀ ਕਨੂੰਨ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੋਇਆ ਹੋਵੇ।
17 ਯਹੋਵਾਹ ਮੂਸਾ ਨਾਲ ਬੋਲਿਆ,
18 ਤੂੰ ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਉਸ ਧਰਤੀ ਵਿੱਚ ਵੜੋ ਜਿੱਥੇ ਮੈਂ ਤੁਹਾਨੂੰ ਲਈ ਜਾਂਦਾ ਹਾਂ
19 ਤਾਂ ਅਜਿਹਾ ਹੋਵੇਗਾ ਕਿ ਜਦ ਤੁਸੀਂ ਉਸ ਧਰਤੀ ਦੀ ਰੋਟੀ ਤੋਂ ਖਾਓ ਤਾਂ ਤੁਸੀਂ ਯਹੋਵਾਹ ਲਈ ਹਿਲਾਉਣ ਦੀ ਭੇਟ ਚੜ੍ਹਾਇਓ।
20 ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਪੇੜੇ ਦਾ ਫੁਲਕਾ ਹਿਲਾਉਣ ਦੀ ਭੇਟ ਕਰਕੇ ਚੜ੍ਹਾਓ। ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਉਸੇ ਤਰ੍ਹਾਂ ਇਹ ਨੂੰ ਹਿਲਾਓ।
21 ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਦਾ ਪਹਿਲਾ ਪੇੜਾ ਯਹੋਵਾਹ ਲਈ ਆਪਣੀ ਪੀੜ੍ਹੀਓਂ ਪੀੜ੍ਹੀ ਹਿਲਾਉਣ ਦੀ ਭੇਟ ਕਰਕੇ ਦਿਆ ਕਰੋ।
22 ਜਦ ਤੁਸੀਂ ਭੁੱਲੋ ਅਤੇ ਇਹ ਸਾਰੇ ਹੁਕਮ ਪੂਰੇ ਨਾ ਕਰੋ ਜਿਹੜੇ ਯਹੋਵਾਹ ਨੇ ਮੂਸਾ ਨੂੰ ਆਖਿਆ ਹੈ।