Text copied!
Bibles in Panjabi

ਗਿਣਤੀ 15:25-35 in Panjabi

Help us?

ਗਿਣਤੀ 15:25-35 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਫੇਰ ਜਾਜਕ ਇਸਰਾਏਲੀਆਂ ਦੀ ਸਾਰੀ ਮੰਡਲੀ ਲਈ ਪ੍ਰਾਸਚਿਤ ਕਰੇ ਤਾਂ ਉਹ ਮਾਫ਼ ਕੀਤੇ ਜਾਣਗੇ ਕਿਉਂ ਜੋ ਉਹ ਭੁੱਲ ਸੀ, ਉਹ ਆਪਣਾ ਅੱਗ ਦਾ ਚੜ੍ਹਾਵਾ ਅਤੇ ਪਾਪ ਬਲੀ ਆਪਣੀ ਭੁੱਲ ਲਈ ਯਹੋਵਾਹ ਅੱਗੇ ਲਿਆਵੇ।
26 ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਮਾਫ਼ ਕੀਤੀ ਜਾਵੇਗੀ ਨਾਲੇ ਉਹ ਪਰਦੇਸੀ ਜਿਹੜਾ ਉਨ੍ਹਾਂ ਦੇ ਵਿੱਚ ਰਹਿ ਰਿਹਾ ਹੈ ਕਿਉਂ ਜੋ ਉਹ ਸਾਰੀ ਪਰਜਾ ਦੀ ਭੁੱਲ ਨਾਲ ਹੋਇਆ ਸੀ।
27 ਜੇ ਇੱਕੋ ਹੀ ਮਨੁੱਖ ਭੁੱਲ ਨਾਲ ਪਾਪ ਕਰੇ ਤਾਂ ਪਾਪ ਬਲੀ ਲਈ ਉਹ ਇੱਕ ਸਾਲ ਦੀ ਬੱਕਰੀ ਚੜ੍ਹਾਵੇ।
28 ਫੇਰ ਜਾਜਕ ਉਸ ਮਨੁੱਖ ਲਈ ਜਿਹੜਾ ਭੁੱਲ ਕੇ ਪਾਪ ਕਰੇ ਪ੍ਰਾਸਚਿਤ ਕਰੇ ਜਦ ਉਹ ਯਹੋਵਾਹ ਅੱਗੇ ਭੁੱਲ ਕੇ ਪਾਪ ਕਰੇ, ਉਹ ਦੇ ਲਈ ਪ੍ਰਾਸਚਿਤ ਹੋਵੇ ਤਾਂ ਉਹ ਮਾਫ਼ੀ ਪਾਵੇਗਾ।
29 ਇਸਰਾਏਲੀਆਂ ਦੇ ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੈ ਤੁਹਾਡੇ ਲਈ ਇੱਕੋ ਹੀ ਬਿਵਸਥਾ ਹੋਵੇ ਜੇ ਕੋਈ ਭੁੱਲ ਕੇ ਪਾਪ ਕਰੇ।
30 ਜਿਹੜਾ ਮਨੁੱਖ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ। ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ।
31 ਇਸ ਲਈ ਕਿ ਉਸ ਨੇ ਯਹੋਵਾਹ ਦੀ ਬਾਣੀ ਦਾ ਅਪਮਾਨ ਕੀਤਾ ਅਤੇ ਉਸ ਦਾ ਹੁਕਮ ਤੋੜਿਆ ਹੈ, ਉਹ ਮਨੁੱਖ ਜ਼ਰੂਰ ਹੀ ਛੇਕਿਆ ਜਾਵੇ। ਉਸ ਦੀ ਸਜ਼ਾ ਉਸ ਦੇ ਉੱਤੇ ਹੋਵੇਗੀ।
32 ਜਦ ਇਸਰਾਏਲੀ ਉਜਾੜ ਵਿੱਚ ਸਨ ਤਾਂ ਉਨ੍ਹਾਂ ਨੂੰ ਇੱਕ ਮਨੁੱਖ ਸਬਤ ਦੇ ਦਿਨ ਵਿੱਚ ਲੱਕੜੀਆਂ ਚੁਗਦਾ ਹੋਇਆ ਮਿਲਿਆ।
33 ਤਾਂ ਜਿਨ੍ਹਾਂ ਨੂੰ ਉਹ ਲੱਕੜੀਆਂ ਚੁਗਦਿਆਂ ਮਿਲਿਆ ਸੀ ਉਹ ਉਸ ਨੂੰ ਮੂਸਾ, ਹਾਰੂਨ ਅਤੇ ਸਾਰੀ ਮੰਡਲੀ ਦੇ ਕੋਲ ਲਿਆਏ।
34 ਤਾਂ ਉਨ੍ਹਾਂ ਨੇ ਉਸ ਨੂੰ ਬੰਦੀਖ਼ਾਨੇ ਦੇ ਵਿੱਚ ਰੱਖਿਆ ਕਿਉਂ ਜੋ ਅਜੇ ਤੱਕ ਇਹ ਨਹੀਂ ਪਤਾ ਸੀ ਅਜਿਹੇ ਮਨੁੱਖ ਨਾਲ ਕੀ ਕਰਨਾ ਚਾਹੀਦਾ ਹੈ।
35 ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ ਉਹ ਮਨੁੱਖ ਮਾਰਿਆ ਜਾਵੇ। ਸਾਰੀ ਮੰਡਲੀ ਉਹ ਨੂੰ ਪੱਥਰਾਂ ਨਾਲ ਡੇਰੇ ਤੋਂ ਬਾਹਰ ਮਾਰੇ।
ਗਿਣਤੀ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ