26ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਮਾਫ਼ ਕੀਤੀ ਜਾਵੇਗੀ ਨਾਲੇ ਉਹ ਪਰਦੇਸੀ ਜਿਹੜਾ ਉਨ੍ਹਾਂ ਦੇ ਵਿੱਚ ਰਹਿ ਰਿਹਾ ਹੈ ਕਿਉਂ ਜੋ ਉਹ ਸਾਰੀ ਪਰਜਾ ਦੀ ਭੁੱਲ ਨਾਲ ਹੋਇਆ ਸੀ।
27ਜੇ ਇੱਕੋ ਹੀ ਮਨੁੱਖ ਭੁੱਲ ਨਾਲ ਪਾਪ ਕਰੇ ਤਾਂ ਪਾਪ ਬਲੀ ਲਈ ਉਹ ਇੱਕ ਸਾਲ ਦੀ ਬੱਕਰੀ ਚੜ੍ਹਾਵੇ।
28ਫੇਰ ਜਾਜਕ ਉਸ ਮਨੁੱਖ ਲਈ ਜਿਹੜਾ ਭੁੱਲ ਕੇ ਪਾਪ ਕਰੇ ਪ੍ਰਾਸਚਿਤ ਕਰੇ ਜਦ ਉਹ ਯਹੋਵਾਹ ਅੱਗੇ ਭੁੱਲ ਕੇ ਪਾਪ ਕਰੇ, ਉਹ ਦੇ ਲਈ ਪ੍ਰਾਸਚਿਤ ਹੋਵੇ ਤਾਂ ਉਹ ਮਾਫ਼ੀ ਪਾਵੇਗਾ।
29ਇਸਰਾਏਲੀਆਂ ਦੇ ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੈ ਤੁਹਾਡੇ ਲਈ ਇੱਕੋ ਹੀ ਬਿਵਸਥਾ ਹੋਵੇ ਜੇ ਕੋਈ ਭੁੱਲ ਕੇ ਪਾਪ ਕਰੇ।
30ਜਿਹੜਾ ਮਨੁੱਖ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ। ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ।
31ਇਸ ਲਈ ਕਿ ਉਸ ਨੇ ਯਹੋਵਾਹ ਦੀ ਬਾਣੀ ਦਾ ਅਪਮਾਨ ਕੀਤਾ ਅਤੇ ਉਸ ਦਾ ਹੁਕਮ ਤੋੜਿਆ ਹੈ, ਉਹ ਮਨੁੱਖ ਜ਼ਰੂਰ ਹੀ ਛੇਕਿਆ ਜਾਵੇ। ਉਸ ਦੀ ਸਜ਼ਾ ਉਸ ਦੇ ਉੱਤੇ ਹੋਵੇਗੀ।
32ਜਦ ਇਸਰਾਏਲੀ ਉਜਾੜ ਵਿੱਚ ਸਨ ਤਾਂ ਉਨ੍ਹਾਂ ਨੂੰ ਇੱਕ ਮਨੁੱਖ ਸਬਤ ਦੇ ਦਿਨ ਵਿੱਚ ਲੱਕੜੀਆਂ ਚੁਗਦਾ ਹੋਇਆ ਮਿਲਿਆ।