Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 15

ਗਿਣਤੀ 15:29-37

Help us?
Click on verse(s) to share them!
29ਇਸਰਾਏਲੀਆਂ ਦੇ ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੈ ਤੁਹਾਡੇ ਲਈ ਇੱਕੋ ਹੀ ਬਿਵਸਥਾ ਹੋਵੇ ਜੇ ਕੋਈ ਭੁੱਲ ਕੇ ਪਾਪ ਕਰੇ।
30ਜਿਹੜਾ ਮਨੁੱਖ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ। ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ।
31ਇਸ ਲਈ ਕਿ ਉਸ ਨੇ ਯਹੋਵਾਹ ਦੀ ਬਾਣੀ ਦਾ ਅਪਮਾਨ ਕੀਤਾ ਅਤੇ ਉਸ ਦਾ ਹੁਕਮ ਤੋੜਿਆ ਹੈ, ਉਹ ਮਨੁੱਖ ਜ਼ਰੂਰ ਹੀ ਛੇਕਿਆ ਜਾਵੇ। ਉਸ ਦੀ ਸਜ਼ਾ ਉਸ ਦੇ ਉੱਤੇ ਹੋਵੇਗੀ।
32ਜਦ ਇਸਰਾਏਲੀ ਉਜਾੜ ਵਿੱਚ ਸਨ ਤਾਂ ਉਨ੍ਹਾਂ ਨੂੰ ਇੱਕ ਮਨੁੱਖ ਸਬਤ ਦੇ ਦਿਨ ਵਿੱਚ ਲੱਕੜੀਆਂ ਚੁਗਦਾ ਹੋਇਆ ਮਿਲਿਆ।
33ਤਾਂ ਜਿਨ੍ਹਾਂ ਨੂੰ ਉਹ ਲੱਕੜੀਆਂ ਚੁਗਦਿਆਂ ਮਿਲਿਆ ਸੀ ਉਹ ਉਸ ਨੂੰ ਮੂਸਾ, ਹਾਰੂਨ ਅਤੇ ਸਾਰੀ ਮੰਡਲੀ ਦੇ ਕੋਲ ਲਿਆਏ।
34ਤਾਂ ਉਨ੍ਹਾਂ ਨੇ ਉਸ ਨੂੰ ਬੰਦੀਖ਼ਾਨੇ ਦੇ ਵਿੱਚ ਰੱਖਿਆ ਕਿਉਂ ਜੋ ਅਜੇ ਤੱਕ ਇਹ ਨਹੀਂ ਪਤਾ ਸੀ ਅਜਿਹੇ ਮਨੁੱਖ ਨਾਲ ਕੀ ਕਰਨਾ ਚਾਹੀਦਾ ਹੈ।
35ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ ਉਹ ਮਨੁੱਖ ਮਾਰਿਆ ਜਾਵੇ। ਸਾਰੀ ਮੰਡਲੀ ਉਹ ਨੂੰ ਪੱਥਰਾਂ ਨਾਲ ਡੇਰੇ ਤੋਂ ਬਾਹਰ ਮਾਰੇ।
36ਸੋ ਸਾਰੀ ਮੰਡਲੀ ਉਹ ਨੂੰ ਡੇਰੇ ਤੋਂ ਬਾਹਰ ਲੈ ਗਈ ਅਤੇ ਉਹ ਨੂੰ ਪੱਥਰਾਂ ਨਾਲ ਮਾਰਿਆ ਤਾਂ ਉਹ ਮਰ ਗਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
37ਯਹੋਵਾਹ ਨੇ ਮੂਸਾ ਨੂੰ ਆਖਿਆ,

Read ਗਿਣਤੀ 15ਗਿਣਤੀ 15
Compare ਗਿਣਤੀ 15:29-37ਗਿਣਤੀ 15:29-37