37ਯਹੋਵਾਹ ਨੇ ਮੂਸਾ ਨੂੰ ਆਖਿਆ,
38ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਉਹ ਆਪਣੇ ਬਸਤਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੱਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ।
39ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਧੋਖਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ।
40ਤਾਂ ਜੋ ਤੁਸੀਂ ਮੇਰੇ ਹੁਕਮ ਯਾਦ ਰੱਖੋ ਅਤੇ ਉਨ੍ਹਾਂ ਉੱਤੇ ਚੱਲੋ। ਇਸ ਤਰ੍ਹਾਂ ਤੁਸੀਂ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੋਵੋ।