4 ਤਾਂ ਚੜ੍ਹਾਉਣ ਵਾਲਾ ਯਹੋਵਾਹ ਲਈ ਮੈਦੇ ਦੀ ਭੇਟ ਲਈ ਏਫਾਹ ਦਾ ਦਸਵਾਂ ਹਿੱਸਾ ਮੈਦੇ ਦਾ ਹੀਨ ਦਾ ਚੌਥਾ ਹਿੱਸਾ ਤੇਲ ਮਿਲਿਆ ਹੋਇਆ ਚੜ੍ਹਾਵੇ।
5 ਅਤੇ ਪੀਣ ਦੀ ਭੇਟ ਲਈ ਹੀਨ ਦੀ ਚੌਥਾਈ ਮਧ ਹਰ ਭੇਡ ਦੇ ਬੱਚੇ ਪਿੱਛੇ ਤੂੰ ਉਸ ਹੋਮ ਦੀ ਭੇਟ ਨਾਲ ਜਾਂ ਬਲੀ ਨਾਲ ਤਿਆਰ ਕਰ।
6 ਭੇਡੂ ਦੇ ਨਾਲ ਮੈਦੇ ਦੀ ਭੇਟ ਦੋ ਦਸਵੇਂ ਹਿੱਸੇ ਮੈਦੇ ਦੇ ਹੀਨ ਦੀ ਤਿਹਾਈ ਤੇਲ ਮਿਲਿਆ ਹੋਇਆ ਤਿਆਰ ਕਰ।
7 ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮਧ ਯਹੋਵਾਹ ਲਈ ਸੁਗੰਧਤਾ ਦੀ ਭੇਟ ਕਰਕੇ ਚੜ੍ਹਾ।
8 ਜਦ ਤੂੰ ਹੋਮ ਦੀ ਭੇਟ ਜਾਂ ਬਲੀ ਲਈ ਮੇਂਢਾ ਤਿਆਰ ਕਰੇਂ ਤਾਂ ਜੋ ਸੁੱਖਣਾ ਪੂਰੀ ਹੋਵੇ ਜਾਂ ਯਹੋਵਾਹ ਲਈ ਸੁੱਖ-ਸਾਂਦ ਦੀਆਂ ਭੇਟਾਂ ਹੋਣ।
9 ਤਾਂ ਉਹ ਉਸ ਵਹਿੜੇ ਦੇ ਨਾਲ ਮੈਦੇ ਦੀ ਭੇਟ ਤਿੰਨ ਦਸਵੇਂ ਹਿੱਸੇ ਮੈਦੇ ਦੇ ਅੱਧਾ ਹੀਨ ਤੇਲ ਮਿਲਿਆ ਹੋਇਆ ਚੜ੍ਹਾਵੇ।
10 ਅਤੇ ਤੂੰ ਪੀਣ ਦੀ ਭੇਟ ਲਈ ਅੱਧਾ ਹੀਨ ਮਧ ਚੜ੍ਹਾ। ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਹੋਵੇ।
11 ਇਸ ਤਰ੍ਹਾਂ ਹਰੇਕ ਬਲ਼ਦ, ਹਰ ਭੇਡੂ, ਹਰ ਭੇਡ ਦਾ ਬੱਚਾ, ਅਤੇ ਹਰ ਮੇਮਣੇ ਲਈ ਕੀਤਾ ਜਾਵੇ।
12 ਉਨ੍ਹਾਂ ਦੀ ਗਿਣਤੀ ਅਨੁਸਾਰ ਜਿਹੜੇ ਤੁਸੀਂ ਤਿਆਰ ਕਰਦੇ ਹੋ, ਇਸੇ ਤਰ੍ਹਾਂ ਹੀ ਤੁਸੀਂ ਹਰ ਇੱਕ ਲਈ ਉਨ੍ਹਾਂ ਦੀ ਗਿਣਤੀ ਅਨੁਸਾਰ ਕਰੋ।