Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 15

ਗਿਣਤੀ 15:5-34

Help us?
Click on verse(s) to share them!
5ਅਤੇ ਪੀਣ ਦੀ ਭੇਟ ਲਈ ਹੀਨ ਦੀ ਚੌਥਾਈ ਮਧ ਹਰ ਭੇਡ ਦੇ ਬੱਚੇ ਪਿੱਛੇ ਤੂੰ ਉਸ ਹੋਮ ਦੀ ਭੇਟ ਨਾਲ ਜਾਂ ਬਲੀ ਨਾਲ ਤਿਆਰ ਕਰ।
6ਭੇਡੂ ਦੇ ਨਾਲ ਮੈਦੇ ਦੀ ਭੇਟ ਦੋ ਦਸਵੇਂ ਹਿੱਸੇ ਮੈਦੇ ਦੇ ਹੀਨ ਦੀ ਤਿਹਾਈ ਤੇਲ ਮਿਲਿਆ ਹੋਇਆ ਤਿਆਰ ਕਰ।
7ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮਧ ਯਹੋਵਾਹ ਲਈ ਸੁਗੰਧਤਾ ਦੀ ਭੇਟ ਕਰਕੇ ਚੜ੍ਹਾ।
8ਜਦ ਤੂੰ ਹੋਮ ਦੀ ਭੇਟ ਜਾਂ ਬਲੀ ਲਈ ਮੇਂਢਾ ਤਿਆਰ ਕਰੇਂ ਤਾਂ ਜੋ ਸੁੱਖਣਾ ਪੂਰੀ ਹੋਵੇ ਜਾਂ ਯਹੋਵਾਹ ਲਈ ਸੁੱਖ-ਸਾਂਦ ਦੀਆਂ ਭੇਟਾਂ ਹੋਣ।
9ਤਾਂ ਉਹ ਉਸ ਵਹਿੜੇ ਦੇ ਨਾਲ ਮੈਦੇ ਦੀ ਭੇਟ ਤਿੰਨ ਦਸਵੇਂ ਹਿੱਸੇ ਮੈਦੇ ਦੇ ਅੱਧਾ ਹੀਨ ਤੇਲ ਮਿਲਿਆ ਹੋਇਆ ਚੜ੍ਹਾਵੇ।
10ਅਤੇ ਤੂੰ ਪੀਣ ਦੀ ਭੇਟ ਲਈ ਅੱਧਾ ਹੀਨ ਮਧ ਚੜ੍ਹਾ। ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਹੋਵੇ।
11ਇਸ ਤਰ੍ਹਾਂ ਹਰੇਕ ਬਲ਼ਦ, ਹਰ ਭੇਡੂ, ਹਰ ਭੇਡ ਦਾ ਬੱਚਾ, ਅਤੇ ਹਰ ਮੇਮਣੇ ਲਈ ਕੀਤਾ ਜਾਵੇ।
12ਉਨ੍ਹਾਂ ਦੀ ਗਿਣਤੀ ਅਨੁਸਾਰ ਜਿਹੜੇ ਤੁਸੀਂ ਤਿਆਰ ਕਰਦੇ ਹੋ, ਇਸੇ ਤਰ੍ਹਾਂ ਹੀ ਤੁਸੀਂ ਹਰ ਇੱਕ ਲਈ ਉਨ੍ਹਾਂ ਦੀ ਗਿਣਤੀ ਅਨੁਸਾਰ ਕਰੋ।
13ਸਾਰੇ ਦੇਸੀ ਉਨ੍ਹਾਂ ਨਾਲ ਜਦ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਉਣ ਇਸੇ ਤਰ੍ਹਾਂ ਹੀ ਕਰਨ।
14ਅਤੇ ਜੇ ਕੋਈ ਤੁਹਾਡੇ ਵਿੱਚ ਟਿਕਿਆ ਹੋਇਆ ਪਰਦੇਸੀ ਜਾਂ ਜੇ ਕੋਈ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੋਂ ਰਹਿੰਦਾ ਹੋਵੇ ਅਤੇ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਵੇ ਤਾਂ ਜਿਵੇਂ ਤੁਸੀਂ ਕਰਦੇ ਹੋ ਉਹ ਵੀ ਕਰੇ।
15ਸਭਾ ਲਈ ਇੱਕੋ ਹੀ ਬਿਧੀ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੋਵੇ ਅਤੇ ਇਹ ਬਿਧੀ ਤੁਹਾਡੀ ਪੀੜ੍ਹੀਓਂ ਪੀੜ੍ਹੀ ਸਦਾ ਲਈ ਹੋਵੇ ਜਿਵੇਂ ਤੁਸੀਂ ਉਸੇ ਤਰ੍ਹਾਂ ਪਰਦੇਸੀ ਯਹੋਵਾਹ ਅੱਗੇ ਹੋ
16ਇੱਕੋ ਬਿਵਸਥਾ ਅਤੇ ਇੱਕੋ ਹੀ ਕਨੂੰਨ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੋਇਆ ਹੋਵੇ।
17ਯਹੋਵਾਹ ਮੂਸਾ ਨਾਲ ਬੋਲਿਆ,
18ਤੂੰ ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਉਸ ਧਰਤੀ ਵਿੱਚ ਵੜੋ ਜਿੱਥੇ ਮੈਂ ਤੁਹਾਨੂੰ ਲਈ ਜਾਂਦਾ ਹਾਂ
19ਤਾਂ ਅਜਿਹਾ ਹੋਵੇਗਾ ਕਿ ਜਦ ਤੁਸੀਂ ਉਸ ਧਰਤੀ ਦੀ ਰੋਟੀ ਤੋਂ ਖਾਓ ਤਾਂ ਤੁਸੀਂ ਯਹੋਵਾਹ ਲਈ ਹਿਲਾਉਣ ਦੀ ਭੇਟ ਚੜ੍ਹਾਇਓ।
20ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਪੇੜੇ ਦਾ ਫੁਲਕਾ ਹਿਲਾਉਣ ਦੀ ਭੇਟ ਕਰਕੇ ਚੜ੍ਹਾਓ। ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਉਸੇ ਤਰ੍ਹਾਂ ਇਹ ਨੂੰ ਹਿਲਾਓ।
21ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਦਾ ਪਹਿਲਾ ਪੇੜਾ ਯਹੋਵਾਹ ਲਈ ਆਪਣੀ ਪੀੜ੍ਹੀਓਂ ਪੀੜ੍ਹੀ ਹਿਲਾਉਣ ਦੀ ਭੇਟ ਕਰਕੇ ਦਿਆ ਕਰੋ।
22ਜਦ ਤੁਸੀਂ ਭੁੱਲੋ ਅਤੇ ਇਹ ਸਾਰੇ ਹੁਕਮ ਪੂਰੇ ਨਾ ਕਰੋ ਜਿਹੜੇ ਯਹੋਵਾਹ ਨੇ ਮੂਸਾ ਨੂੰ ਆਖਿਆ ਹੈ।
23ਅਰਥਾਤ ਜੋ ਕੁਝ ਯਹੋਵਾਹ ਨੇ ਮੂਸਾ ਦੇ ਰਾਹੀਂ ਤੁਹਾਨੂੰ ਹੁਕਮ ਦਿੱਤਾ ਸੀ ਜਿਸ ਦਿਨ ਤੋਂ ਯਹੋਵਾਹ ਨੇ ਹੁਕਮ ਦਿੱਤਾ ਉਸ ਤੋਂ ਅੱਗੇ ਤੁਹਾਡੀ ਪੀੜ੍ਹੀਓਂ ਪੀੜ੍ਹੀ।
24ਤਾਂ ਇਹ ਜੇ ਉਹ ਭੁੱਲ ਕੇ ਮੰਡਲੀ ਦੀਆਂ ਅੱਖਾਂ ਤੋਂ ਦੂਰ ਕੀਤਾ ਗਿਆ ਹੋਵੇ ਤਾਂ ਸਾਰੀ ਮੰਡਲੀ ਇੱਕ ਮੇਂਢਾ ਹੋਮ ਦੀ ਬਲੀ ਲਈ ਚੜ੍ਹਾਵੇ ਜਿਹੜੀ ਯਹੋਵਾਹ ਲਈ ਸੁਗੰਧਤਾ ਹੋਵੇ ਉਸ ਦੀ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਸਮੇਤ ਕਨੂੰਨ ਦੇ ਅਨੁਸਾਰ ਨਾਲੇ ਪਾਪ ਬਲੀ ਲਈ ਇੱਕ ਬੱਕਰਾ।
25ਫੇਰ ਜਾਜਕ ਇਸਰਾਏਲੀਆਂ ਦੀ ਸਾਰੀ ਮੰਡਲੀ ਲਈ ਪ੍ਰਾਸਚਿਤ ਕਰੇ ਤਾਂ ਉਹ ਮਾਫ਼ ਕੀਤੇ ਜਾਣਗੇ ਕਿਉਂ ਜੋ ਉਹ ਭੁੱਲ ਸੀ, ਉਹ ਆਪਣਾ ਅੱਗ ਦਾ ਚੜ੍ਹਾਵਾ ਅਤੇ ਪਾਪ ਬਲੀ ਆਪਣੀ ਭੁੱਲ ਲਈ ਯਹੋਵਾਹ ਅੱਗੇ ਲਿਆਵੇ।
26ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਮਾਫ਼ ਕੀਤੀ ਜਾਵੇਗੀ ਨਾਲੇ ਉਹ ਪਰਦੇਸੀ ਜਿਹੜਾ ਉਨ੍ਹਾਂ ਦੇ ਵਿੱਚ ਰਹਿ ਰਿਹਾ ਹੈ ਕਿਉਂ ਜੋ ਉਹ ਸਾਰੀ ਪਰਜਾ ਦੀ ਭੁੱਲ ਨਾਲ ਹੋਇਆ ਸੀ।
27ਜੇ ਇੱਕੋ ਹੀ ਮਨੁੱਖ ਭੁੱਲ ਨਾਲ ਪਾਪ ਕਰੇ ਤਾਂ ਪਾਪ ਬਲੀ ਲਈ ਉਹ ਇੱਕ ਸਾਲ ਦੀ ਬੱਕਰੀ ਚੜ੍ਹਾਵੇ।
28ਫੇਰ ਜਾਜਕ ਉਸ ਮਨੁੱਖ ਲਈ ਜਿਹੜਾ ਭੁੱਲ ਕੇ ਪਾਪ ਕਰੇ ਪ੍ਰਾਸਚਿਤ ਕਰੇ ਜਦ ਉਹ ਯਹੋਵਾਹ ਅੱਗੇ ਭੁੱਲ ਕੇ ਪਾਪ ਕਰੇ, ਉਹ ਦੇ ਲਈ ਪ੍ਰਾਸਚਿਤ ਹੋਵੇ ਤਾਂ ਉਹ ਮਾਫ਼ੀ ਪਾਵੇਗਾ।
29ਇਸਰਾਏਲੀਆਂ ਦੇ ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੈ ਤੁਹਾਡੇ ਲਈ ਇੱਕੋ ਹੀ ਬਿਵਸਥਾ ਹੋਵੇ ਜੇ ਕੋਈ ਭੁੱਲ ਕੇ ਪਾਪ ਕਰੇ।
30ਜਿਹੜਾ ਮਨੁੱਖ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ। ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ।
31ਇਸ ਲਈ ਕਿ ਉਸ ਨੇ ਯਹੋਵਾਹ ਦੀ ਬਾਣੀ ਦਾ ਅਪਮਾਨ ਕੀਤਾ ਅਤੇ ਉਸ ਦਾ ਹੁਕਮ ਤੋੜਿਆ ਹੈ, ਉਹ ਮਨੁੱਖ ਜ਼ਰੂਰ ਹੀ ਛੇਕਿਆ ਜਾਵੇ। ਉਸ ਦੀ ਸਜ਼ਾ ਉਸ ਦੇ ਉੱਤੇ ਹੋਵੇਗੀ।
32ਜਦ ਇਸਰਾਏਲੀ ਉਜਾੜ ਵਿੱਚ ਸਨ ਤਾਂ ਉਨ੍ਹਾਂ ਨੂੰ ਇੱਕ ਮਨੁੱਖ ਸਬਤ ਦੇ ਦਿਨ ਵਿੱਚ ਲੱਕੜੀਆਂ ਚੁਗਦਾ ਹੋਇਆ ਮਿਲਿਆ।
33ਤਾਂ ਜਿਨ੍ਹਾਂ ਨੂੰ ਉਹ ਲੱਕੜੀਆਂ ਚੁਗਦਿਆਂ ਮਿਲਿਆ ਸੀ ਉਹ ਉਸ ਨੂੰ ਮੂਸਾ, ਹਾਰੂਨ ਅਤੇ ਸਾਰੀ ਮੰਡਲੀ ਦੇ ਕੋਲ ਲਿਆਏ।
34ਤਾਂ ਉਨ੍ਹਾਂ ਨੇ ਉਸ ਨੂੰ ਬੰਦੀਖ਼ਾਨੇ ਦੇ ਵਿੱਚ ਰੱਖਿਆ ਕਿਉਂ ਜੋ ਅਜੇ ਤੱਕ ਇਹ ਨਹੀਂ ਪਤਾ ਸੀ ਅਜਿਹੇ ਮਨੁੱਖ ਨਾਲ ਕੀ ਕਰਨਾ ਚਾਹੀਦਾ ਹੈ।

Read ਗਿਣਤੀ 15ਗਿਣਤੀ 15
Compare ਗਿਣਤੀ 15:5-34ਗਿਣਤੀ 15:5-34