Text copied!
Bibles in Panjabi

ਗਿਣਤੀ 15:7-30 in Panjabi

Help us?

ਗਿਣਤੀ 15:7-30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮਧ ਯਹੋਵਾਹ ਲਈ ਸੁਗੰਧਤਾ ਦੀ ਭੇਟ ਕਰਕੇ ਚੜ੍ਹਾ।
8 ਜਦ ਤੂੰ ਹੋਮ ਦੀ ਭੇਟ ਜਾਂ ਬਲੀ ਲਈ ਮੇਂਢਾ ਤਿਆਰ ਕਰੇਂ ਤਾਂ ਜੋ ਸੁੱਖਣਾ ਪੂਰੀ ਹੋਵੇ ਜਾਂ ਯਹੋਵਾਹ ਲਈ ਸੁੱਖ-ਸਾਂਦ ਦੀਆਂ ਭੇਟਾਂ ਹੋਣ।
9 ਤਾਂ ਉਹ ਉਸ ਵਹਿੜੇ ਦੇ ਨਾਲ ਮੈਦੇ ਦੀ ਭੇਟ ਤਿੰਨ ਦਸਵੇਂ ਹਿੱਸੇ ਮੈਦੇ ਦੇ ਅੱਧਾ ਹੀਨ ਤੇਲ ਮਿਲਿਆ ਹੋਇਆ ਚੜ੍ਹਾਵੇ।
10 ਅਤੇ ਤੂੰ ਪੀਣ ਦੀ ਭੇਟ ਲਈ ਅੱਧਾ ਹੀਨ ਮਧ ਚੜ੍ਹਾ। ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਹੋਵੇ।
11 ਇਸ ਤਰ੍ਹਾਂ ਹਰੇਕ ਬਲ਼ਦ, ਹਰ ਭੇਡੂ, ਹਰ ਭੇਡ ਦਾ ਬੱਚਾ, ਅਤੇ ਹਰ ਮੇਮਣੇ ਲਈ ਕੀਤਾ ਜਾਵੇ।
12 ਉਨ੍ਹਾਂ ਦੀ ਗਿਣਤੀ ਅਨੁਸਾਰ ਜਿਹੜੇ ਤੁਸੀਂ ਤਿਆਰ ਕਰਦੇ ਹੋ, ਇਸੇ ਤਰ੍ਹਾਂ ਹੀ ਤੁਸੀਂ ਹਰ ਇੱਕ ਲਈ ਉਨ੍ਹਾਂ ਦੀ ਗਿਣਤੀ ਅਨੁਸਾਰ ਕਰੋ।
13 ਸਾਰੇ ਦੇਸੀ ਉਨ੍ਹਾਂ ਨਾਲ ਜਦ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਉਣ ਇਸੇ ਤਰ੍ਹਾਂ ਹੀ ਕਰਨ।
14 ਅਤੇ ਜੇ ਕੋਈ ਤੁਹਾਡੇ ਵਿੱਚ ਟਿਕਿਆ ਹੋਇਆ ਪਰਦੇਸੀ ਜਾਂ ਜੇ ਕੋਈ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੋਂ ਰਹਿੰਦਾ ਹੋਵੇ ਅਤੇ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਵੇ ਤਾਂ ਜਿਵੇਂ ਤੁਸੀਂ ਕਰਦੇ ਹੋ ਉਹ ਵੀ ਕਰੇ।
15 ਸਭਾ ਲਈ ਇੱਕੋ ਹੀ ਬਿਧੀ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੋਵੇ ਅਤੇ ਇਹ ਬਿਧੀ ਤੁਹਾਡੀ ਪੀੜ੍ਹੀਓਂ ਪੀੜ੍ਹੀ ਸਦਾ ਲਈ ਹੋਵੇ ਜਿਵੇਂ ਤੁਸੀਂ ਉਸੇ ਤਰ੍ਹਾਂ ਪਰਦੇਸੀ ਯਹੋਵਾਹ ਅੱਗੇ ਹੋ
16 ਇੱਕੋ ਬਿਵਸਥਾ ਅਤੇ ਇੱਕੋ ਹੀ ਕਨੂੰਨ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੋਇਆ ਹੋਵੇ।
17 ਯਹੋਵਾਹ ਮੂਸਾ ਨਾਲ ਬੋਲਿਆ,
18 ਤੂੰ ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਉਸ ਧਰਤੀ ਵਿੱਚ ਵੜੋ ਜਿੱਥੇ ਮੈਂ ਤੁਹਾਨੂੰ ਲਈ ਜਾਂਦਾ ਹਾਂ
19 ਤਾਂ ਅਜਿਹਾ ਹੋਵੇਗਾ ਕਿ ਜਦ ਤੁਸੀਂ ਉਸ ਧਰਤੀ ਦੀ ਰੋਟੀ ਤੋਂ ਖਾਓ ਤਾਂ ਤੁਸੀਂ ਯਹੋਵਾਹ ਲਈ ਹਿਲਾਉਣ ਦੀ ਭੇਟ ਚੜ੍ਹਾਇਓ।
20 ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਪੇੜੇ ਦਾ ਫੁਲਕਾ ਹਿਲਾਉਣ ਦੀ ਭੇਟ ਕਰਕੇ ਚੜ੍ਹਾਓ। ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਉਸੇ ਤਰ੍ਹਾਂ ਇਹ ਨੂੰ ਹਿਲਾਓ।
21 ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਦਾ ਪਹਿਲਾ ਪੇੜਾ ਯਹੋਵਾਹ ਲਈ ਆਪਣੀ ਪੀੜ੍ਹੀਓਂ ਪੀੜ੍ਹੀ ਹਿਲਾਉਣ ਦੀ ਭੇਟ ਕਰਕੇ ਦਿਆ ਕਰੋ।
22 ਜਦ ਤੁਸੀਂ ਭੁੱਲੋ ਅਤੇ ਇਹ ਸਾਰੇ ਹੁਕਮ ਪੂਰੇ ਨਾ ਕਰੋ ਜਿਹੜੇ ਯਹੋਵਾਹ ਨੇ ਮੂਸਾ ਨੂੰ ਆਖਿਆ ਹੈ।
23 ਅਰਥਾਤ ਜੋ ਕੁਝ ਯਹੋਵਾਹ ਨੇ ਮੂਸਾ ਦੇ ਰਾਹੀਂ ਤੁਹਾਨੂੰ ਹੁਕਮ ਦਿੱਤਾ ਸੀ ਜਿਸ ਦਿਨ ਤੋਂ ਯਹੋਵਾਹ ਨੇ ਹੁਕਮ ਦਿੱਤਾ ਉਸ ਤੋਂ ਅੱਗੇ ਤੁਹਾਡੀ ਪੀੜ੍ਹੀਓਂ ਪੀੜ੍ਹੀ।
24 ਤਾਂ ਇਹ ਜੇ ਉਹ ਭੁੱਲ ਕੇ ਮੰਡਲੀ ਦੀਆਂ ਅੱਖਾਂ ਤੋਂ ਦੂਰ ਕੀਤਾ ਗਿਆ ਹੋਵੇ ਤਾਂ ਸਾਰੀ ਮੰਡਲੀ ਇੱਕ ਮੇਂਢਾ ਹੋਮ ਦੀ ਬਲੀ ਲਈ ਚੜ੍ਹਾਵੇ ਜਿਹੜੀ ਯਹੋਵਾਹ ਲਈ ਸੁਗੰਧਤਾ ਹੋਵੇ ਉਸ ਦੀ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਸਮੇਤ ਕਨੂੰਨ ਦੇ ਅਨੁਸਾਰ ਨਾਲੇ ਪਾਪ ਬਲੀ ਲਈ ਇੱਕ ਬੱਕਰਾ।
25 ਫੇਰ ਜਾਜਕ ਇਸਰਾਏਲੀਆਂ ਦੀ ਸਾਰੀ ਮੰਡਲੀ ਲਈ ਪ੍ਰਾਸਚਿਤ ਕਰੇ ਤਾਂ ਉਹ ਮਾਫ਼ ਕੀਤੇ ਜਾਣਗੇ ਕਿਉਂ ਜੋ ਉਹ ਭੁੱਲ ਸੀ, ਉਹ ਆਪਣਾ ਅੱਗ ਦਾ ਚੜ੍ਹਾਵਾ ਅਤੇ ਪਾਪ ਬਲੀ ਆਪਣੀ ਭੁੱਲ ਲਈ ਯਹੋਵਾਹ ਅੱਗੇ ਲਿਆਵੇ।
26 ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਮਾਫ਼ ਕੀਤੀ ਜਾਵੇਗੀ ਨਾਲੇ ਉਹ ਪਰਦੇਸੀ ਜਿਹੜਾ ਉਨ੍ਹਾਂ ਦੇ ਵਿੱਚ ਰਹਿ ਰਿਹਾ ਹੈ ਕਿਉਂ ਜੋ ਉਹ ਸਾਰੀ ਪਰਜਾ ਦੀ ਭੁੱਲ ਨਾਲ ਹੋਇਆ ਸੀ।
27 ਜੇ ਇੱਕੋ ਹੀ ਮਨੁੱਖ ਭੁੱਲ ਨਾਲ ਪਾਪ ਕਰੇ ਤਾਂ ਪਾਪ ਬਲੀ ਲਈ ਉਹ ਇੱਕ ਸਾਲ ਦੀ ਬੱਕਰੀ ਚੜ੍ਹਾਵੇ।
28 ਫੇਰ ਜਾਜਕ ਉਸ ਮਨੁੱਖ ਲਈ ਜਿਹੜਾ ਭੁੱਲ ਕੇ ਪਾਪ ਕਰੇ ਪ੍ਰਾਸਚਿਤ ਕਰੇ ਜਦ ਉਹ ਯਹੋਵਾਹ ਅੱਗੇ ਭੁੱਲ ਕੇ ਪਾਪ ਕਰੇ, ਉਹ ਦੇ ਲਈ ਪ੍ਰਾਸਚਿਤ ਹੋਵੇ ਤਾਂ ਉਹ ਮਾਫ਼ੀ ਪਾਵੇਗਾ।
29 ਇਸਰਾਏਲੀਆਂ ਦੇ ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੈ ਤੁਹਾਡੇ ਲਈ ਇੱਕੋ ਹੀ ਬਿਵਸਥਾ ਹੋਵੇ ਜੇ ਕੋਈ ਭੁੱਲ ਕੇ ਪਾਪ ਕਰੇ।
30 ਜਿਹੜਾ ਮਨੁੱਖ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ। ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ।
ਗਿਣਤੀ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ