Text copied!
Bibles in Panjabi

ਗਿਣਤੀ 16:18-22 in Panjabi

Help us?

ਗਿਣਤੀ 16:18-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤਾਂ ਹਰ ਮਨੁੱਖ ਨੇ ਆਪਣਾ-ਆਪਣਾ ਧੂਪਦਾਨ ਲੈ ਕੇ ਉਸ ਉੱਤੇ ਅੱਗ ਪਾਈ ਅਤੇ ਉਨ੍ਹਾਂ ਉੱਤੇ ਧੂਪ ਵੀ ਪਾਈ ਅਤੇ ਮੂਸਾ ਅਤੇ ਹਾਰੂਨ ਦੇ ਨਾਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਲੋ ਗਏ।
19 ਤਾਂ ਕੋਰਹ ਨੇ ਸਾਰੀ ਟੋਲੀ ਨੂੰ ਉਨ੍ਹਾਂ ਦੇ ਵਿਰੁੱਧ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਇਕੱਠਾ ਕੀਤਾ ਤਦ ਯਹੋਵਾਹ ਦਾ ਪਰਤਾਪ ਸਾਰੀ ਮੰਡਲੀ ਉੱਤੇ ਪਰਗਟ ਹੋਇਆ।
20 ਤਾਂ ਯਹੋਵਾਹ ਮੂਸਾ ਨਾਲ ਅਤੇ ਹਾਰੂਨ ਨਾਲ ਬੋਲਿਆ,
21 ਇਸ ਮੰਡਲੀ ਦੇ ਵਿੱਚੋਂ ਤੁਸੀਂ ਆਪਣੇ ਆਪ ਨੂੰ ਇੱਕ ਪਾਸੇ ਕਰ ਲਓ ਕਿ ਮੈਂ ਉਨ੍ਹਾਂ ਨੂੰ ਇੱਕ ਅੱਖ ਦੇ ਫੇਰ ਵਿੱਚ ਭੱਖ ਲਵਾਂ।
22 ਤਾਂ ਉਹ ਮੂੰਹ ਦੇ ਭਾਰ ਡਿੱਗ ਪਏ ਅਤੇ ਆਖਿਆ, ਹੇ ਪਰਮੇਸ਼ੁਰ, ਤੂੰ ਜੋ ਸਾਰੇ ਸਰੀਰਾਂ ਦੀਆਂ ਆਤਮਾਵਾਂ ਦਾ ਪਰਮੇਸ਼ੁਰ ਹੈਂ, ਕੀ ਜੇ ਇੱਕ ਮਨੁੱਖ ਪਾਪ ਕਰੇ ਤਾਂ ਤੂੰ ਸਾਰੀ ਮੰਡਲੀ ਦੇ ਵਿਰੁੱਧ ਕ੍ਰੋਧਵਾਨ ਹੋਵੇਂਗਾ?
ਗਿਣਤੀ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ