Text copied!
Bibles in Panjabi

ਗਿਣਤੀ 16:25-28 in Panjabi

Help us?

ਗਿਣਤੀ 16:25-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਸੋ ਮੂਸਾ ਉੱਠ ਕੇ ਦਾਥਾਨ ਅਤੇ ਅਬੀਰਾਮ ਦੇ ਕੋਲ ਗਿਆ ਅਤੇ ਇਸਰਾਏਲ ਦੇ ਬਜ਼ੁਰਗ ਵੀ ਉਸ ਦੇ ਪਿੱਛੇ-ਪਿੱਛੇ ਗਏ
26 ਉਹ ਮੰਡਲੀ ਨੂੰ ਬੋਲਿਆ ਕਿ ਇਨ੍ਹਾਂ ਦੁਸ਼ਟ ਮਨੁੱਖਾਂ ਦੇ ਤੰਬੂਆਂ ਤੋਂ ਇੱਕ ਪਾਸੇ ਹੋ ਕੇ ਦੂਰ ਹੋ ਜਾਓ ਅਤੇ ਉਨ੍ਹਾਂ ਦੀ ਕਿਸੇ ਵੀ ਵਸਤੂ ਨੂੰ ਨਾ ਛੂਹਣਾ, ਕਿਤੇ ਤੁਸੀਂ ਵੀ ਉਨ੍ਹਾਂ ਦੇ ਸਾਰੇ ਪਾਪਾਂ ਵਿੱਚ ਸਾਂਝੀ ਹੋਵੋ!
27 ਸੋ ਉਹ ਕੋਰਹ, ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲੇ-ਦੁਆਲੇ ਤੋਂ ਉਤਾਹਾਂ ਨੂੰ ਚੱਲੇ ਗਏ ਤਾਂ ਦਾਥਾਨ ਅਤੇ ਅਬੀਰਾਮ ਬਾਹਰ ਆਏ ਅਤੇ ਆਪਣੇ ਤੰਬੂਆਂ ਦੇ ਦਰਵਾਜਿਆਂ ਵਿੱਚ ਆਪਣੀਆਂ ਪਤਨੀਆਂ, ਪੁੱਤਰਾਂ ਅਤੇ ਬਾਲ-ਬੱਚਿਆਂ ਦੇ ਨਾਲ ਖੜ੍ਹੇ ਹੋ ਗਏ।
28 ਫੇਰ ਮੂਸਾ ਨੇ ਆਖਿਆ, ਤੁਸੀਂ ਇਸ ਤੋਂ ਜਾਣ ਲਵੋਗੇ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੈ, ਨਾ ਕਿ ਮੈਂ ਆਪਣੇ ਮਨ ਨਾਲ ਆਇਆ ਹਾਂ, ਜੋ ਮੈਂ ਇਨ੍ਹਾਂ ਸਾਰਿਆਂ ਕੰਮਾਂ ਨੂੰ ਕਰਾਂ।
ਗਿਣਤੀ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ