Text copied!
Bibles in Panjabi

ਗਿਣਤੀ 16:27-39 in Panjabi

Help us?

ਗਿਣਤੀ 16:27-39 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਸੋ ਉਹ ਕੋਰਹ, ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲੇ-ਦੁਆਲੇ ਤੋਂ ਉਤਾਹਾਂ ਨੂੰ ਚੱਲੇ ਗਏ ਤਾਂ ਦਾਥਾਨ ਅਤੇ ਅਬੀਰਾਮ ਬਾਹਰ ਆਏ ਅਤੇ ਆਪਣੇ ਤੰਬੂਆਂ ਦੇ ਦਰਵਾਜਿਆਂ ਵਿੱਚ ਆਪਣੀਆਂ ਪਤਨੀਆਂ, ਪੁੱਤਰਾਂ ਅਤੇ ਬਾਲ-ਬੱਚਿਆਂ ਦੇ ਨਾਲ ਖੜ੍ਹੇ ਹੋ ਗਏ।
28 ਫੇਰ ਮੂਸਾ ਨੇ ਆਖਿਆ, ਤੁਸੀਂ ਇਸ ਤੋਂ ਜਾਣ ਲਵੋਗੇ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੈ, ਨਾ ਕਿ ਮੈਂ ਆਪਣੇ ਮਨ ਨਾਲ ਆਇਆ ਹਾਂ, ਜੋ ਮੈਂ ਇਨ੍ਹਾਂ ਸਾਰਿਆਂ ਕੰਮਾਂ ਨੂੰ ਕਰਾਂ।
29 ਜੇਕਰ ਉਹਨਾਂ ਮਨੁੱਖਾਂ ਦੀ ਮੌਤ ਸਭਨਾਂ ਮਨੁੱਖਾਂ ਦੇ ਵਾਂਗੂੰ ਹੋਵੇ ਅਤੇ ਉਹਨਾਂ ਦੀ ਸਜ਼ਾ ਸਭਨਾਂ ਮਨੁੱਖਾਂ ਦੇ ਵਾਲੀ ਹੋਵੇ, ਅਖ਼ੀਰ ਇਸ ਗੱਲ ਨੂੰ ਜਾਣੋ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੀ ਨਹੀਂ।
30 ਪਰ ਜੇ ਯਹੋਵਾਹ ਕੋਈ ਅਣੋਖਾ ਕੰਮ ਕਰੇ, ਅਤੇ ਭੂਮੀ ਆਪਣਾ ਮੂੰਹ ਖੋਲ੍ਹ ਕੇ ਉਹਨਾਂ ਨੂੰ ਅਤੇ ਉਹਨਾਂ ਦੀਆਂ ਸਭਨਾਂ ਵਸਤੂਆਂ ਨੂੰ ਨਿਗਲ ਲਵੇ ਅਤੇ ਉਹ ਜੀਉਂਦੇ ਜੀ ਪਤਾਲ ਵਿੱਚ ਉਤਰ ਜਾਣ ਤਾਂ ਤੁਸੀਂ ਜਾਣ ਲਓ ਕਿ ਇਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਨਿਰਾਦਰ ਕੀਤਾ ਹੈ!
31 ਤਦ ਅਜਿਹਾ ਹੋਇਆ ਕਿ ਜਦ ਉਹ ਇਹ ਸਾਰੀਆਂ ਗੱਲਾਂ ਬੋਲ ਚੁੱਕਿਆ ਤਾਂ ਭੂਮੀ ਜਿਹੜੀ ਉਨ੍ਹਾਂ ਦੇ ਹੇਠ ਸੀ, ਫੱਟ ਗਈ
32 ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ ਅਤੇ ਸਾਰੇ ਆਦਮੀਆਂ ਨੂੰ ਜਿਹੜੇ ਕੋਰਹ ਵੱਲ ਸਨ, ਉਨ੍ਹਾਂ ਦਾ ਸਭ ਕੁਝ ਨਿਗਲ ਲਿਆ।
33 ਇਸ ਤਰ੍ਹਾਂ ਉਹ ਅਤੇ ਉਨ੍ਹਾਂ ਦੇ ਨਾਲ ਦੇ ਜੀਉਂਦੇ ਜੀ ਪਤਾਲ ਵਿੱਚ ਉਤਰ ਗਏ ਅਤੇ ਧਰਤੀ ਨੇ ਉਨ੍ਹਾਂ ਨੂੰ ਢੱਕ ਲਿਆ ਅਤੇ ਉਹ ਸਭਾ ਵਿੱਚੋਂ ਨਾਸ ਹੋ ਗਏ।
34 ਤਦ ਸਾਰੇ ਇਸਰਾਏਲੀ ਜਿਹੜੇ ਉਨ੍ਹਾਂ ਦੇ ਆਲੇ-ਦੁਆਲੇ ਸਨ, ਉਨ੍ਹਾਂ ਦੀਆਂ ਚੀਕਾਂ ਸੁਣ ਕੇ ਇਹ ਕਹਿੰਦੇ ਹੋਏ ਦੌੜ ਗਏ ਕਿਤੇ ਅਜਿਹਾ ਨਾ ਹੋਵੇ ਕਿ ਧਰਤੀ ਸਾਨੂੰ ਵੀ ਨਿਗਲ ਲਵੇ!
35 ਤਦ ਯਹੋਵਾਹ ਵੱਲੋਂ ਅੱਗ ਨਿੱਕਲੀ ਅਤੇ ਉਹ ਉਨ੍ਹਾਂ ਧੂਪ ਧੁਖਾਉਣ ਵਾਲੇ ਢਾਈ ਸੌ ਮਨੁੱਖਾਂ ਨੂੰ ਭਸਮ ਕਰ ਗਈ।
36 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
37 ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਨੂੰ ਆਖ ਕਿ ਉਹਨਾਂ ਧੂਪਦਾਨਾਂ ਨੂੰ ਅੱਗ ਦੇ ਵਿੱਚੋਂ ਚੁੱਕ ਲੈ ਅਤੇ ਤੂੰ ਅੱਗ ਨੂੰ ਖਿਲਾਰ ਦੇ, ਕਿਉਂ ਜੋ ਉਹ ਪਵਿੱਤਰ ਹਨ।
38 ਜਿਹਨਾਂ ਨੇ ਪਾਪ ਕਰਕੇ ਆਪਣੀ ਜਾਨ ਦਾ ਨੁਕਸਾਨ ਕੀਤਾ ਹੈ ਉਹਨਾਂ ਦੇ ਧੂਪਦਾਨਾਂ ਨੂੰ ਕੁੱਟ ਕੇ ਜਗਵੇਦੀ ਦੇ ਢੱਕਣ ਲਈ ਪੱਤਰ ਬਣਾਇਆ ਜਾਵੇ, ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਯਹੋਵਾਹ ਅੱਗੇ ਅਰਪਣ ਕੀਤਾ ਸੀ, ਇਸ ਲਈ ਉਹ ਪਵਿੱਤਰ ਹਨ ਅਤੇ ਉਹ ਇਸਰਾਏਲੀਆਂ ਦੇ ਲਈ ਇੱਕ ਨਿਸ਼ਾਨ ਹੋਵੇਗਾ।
39 ਇਸ ਲਈ ਅਲਆਜ਼ਾਰ ਜਾਜਕ ਨੇ ਉਹਨਾਂ ਪਿੱਤਲ ਦੇ ਧੂਪਦਾਨਾਂ ਨੂੰ ਲੈ ਕੇ, ਜਿਹੜੇ ਭਸਮ ਹੋਇਆਂ ਮਨੁੱਖਾਂ ਨੇ ਅਰਪਣ ਕੀਤੇ ਸਨ, ਉਹਨਾਂ ਨੂੰ ਜਗਵੇਦੀ ਦੇ ਢੱਕਣ ਲਈ ਕੁੱਟਿਆ।
ਗਿਣਤੀ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ