38 ਜਿਹਨਾਂ ਨੇ ਪਾਪ ਕਰਕੇ ਆਪਣੀ ਜਾਨ ਦਾ ਨੁਕਸਾਨ ਕੀਤਾ ਹੈ ਉਹਨਾਂ ਦੇ ਧੂਪਦਾਨਾਂ ਨੂੰ ਕੁੱਟ ਕੇ ਜਗਵੇਦੀ ਦੇ ਢੱਕਣ ਲਈ ਪੱਤਰ ਬਣਾਇਆ ਜਾਵੇ, ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਯਹੋਵਾਹ ਅੱਗੇ ਅਰਪਣ ਕੀਤਾ ਸੀ, ਇਸ ਲਈ ਉਹ ਪਵਿੱਤਰ ਹਨ ਅਤੇ ਉਹ ਇਸਰਾਏਲੀਆਂ ਦੇ ਲਈ ਇੱਕ ਨਿਸ਼ਾਨ ਹੋਵੇਗਾ।
39 ਇਸ ਲਈ ਅਲਆਜ਼ਾਰ ਜਾਜਕ ਨੇ ਉਹਨਾਂ ਪਿੱਤਲ ਦੇ ਧੂਪਦਾਨਾਂ ਨੂੰ ਲੈ ਕੇ, ਜਿਹੜੇ ਭਸਮ ਹੋਇਆਂ ਮਨੁੱਖਾਂ ਨੇ ਅਰਪਣ ਕੀਤੇ ਸਨ, ਉਹਨਾਂ ਨੂੰ ਜਗਵੇਦੀ ਦੇ ਢੱਕਣ ਲਈ ਕੁੱਟਿਆ।
40 ਇਹ ਇਸਰਾਏਲੀਆਂ ਲਈ ਇੱਕ ਯਾਦਗਾਰੀ ਹੋਵੇ ਅਤੇ ਜੇਕਰ ਕੋਈ ਮਨੁੱਖ ਜੋ ਹਾਰੂਨ ਦੀ ਅੰਸ ਦਾ ਨਾ ਹੋਵੇ, ਉਹ ਯਹੋਵਾਹ ਦੇ ਅੱਗੇ ਧੂਪ ਨਾ ਧੁਖਾਵੇ ਅਜਿਹਾ ਨਾ ਹੋਵੇ ਕਿ ਕੋਰਹ ਅਤੇ ਉਸ ਦੀ ਟੋਲੀ ਵਾਂਗੂੰ ਉਹ ਨਾਸ ਨਾ ਹੋ ਜਾਵੇ, ਜਿਵੇਂ ਯਹੋਵਾਹ ਨੇ ਉਸ ਨੂੰ ਮੂਸਾ ਦੇ ਰਾਹੀਂ ਆਖਿਆ ਸੀ।
41 ਦੂਸਰੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਇਹ ਆਖ ਕੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਤੁਸੀਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ!
42 ਜਦ ਮੰਡਲੀ ਦੇ ਲੋਕ ਮੂਸਾ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ, ਤਦ ਉਨ੍ਹਾਂ ਨੇ ਮੰਡਲੀ ਦੇ ਤੰਬੂ ਵੱਲ ਵੇਖਿਆ ਅਤੇ ਵੇਖੋ, ਬੱਦਲ ਨੇ ਉਸ ਨੂੰ ਢੱਕ ਲਿਆ ਅਤੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਇਆ।