4ਅਤੇ ਉਨ੍ਹਾਂ ਢਾਂਗਿਆਂ ਨੂੰ ਮੰਡਲੀ ਦੇ ਤੰਬੂ ਵਿੱਚ ਉਸ ਸਾਖੀ ਦੇ ਸੰਦੂਕ ਅੱਗੇ ਜਿੱਥੇ ਮੈਂ ਤੈਨੂੰ ਮਿਲਦਾ ਹਾਂ, ਰੱਖਦੇ।
5ਜਿਸ ਮਨੁੱਖ ਨੂੰ ਮੈਂ ਚੁਣਾਂਗਾ, ਉਸ ਦੇ ਢਾਂਗੇ ਵਿੱਚੋਂ ਕੁੰਬਲਾਂ ਨਿੱਕਲ ਆਉਣਗੀਆਂ ਅਤੇ ਮੈਂ ਆਪਣੀ ਵੱਲੋਂ ਇਸਰਾਏਲੀਆਂ ਦੀ ਬੁੜ ਬੁੜਾਹਟ ਨੂੰ, ਜਿਹੜੀ ਉਹ ਤੁਹਾਡੇ ਵਿਰੁੱਧ ਬੁੜ-ਬੁੜਾਉਂਦੇ ਹਨ, ਦੂਰ ਕਰ ਦਿਆਂਗਾ।
6ਮੂਸਾ ਨੇ ਇਸਰਾਏਲੀਆਂ ਨੂੰ ਇਹ ਗੱਲ ਆਖੀ ਅਤੇ ਉਨ੍ਹਾਂ ਦੇ ਸਾਰੇ ਪ੍ਰਧਾਨਾਂ ਨੇ ਆਪਣੇ ਲਈ, ਆਪਣੇ ਪੁਰਖਿਆਂ ਦੇ ਗੋਤਾਂ ਦੇ ਅਨੁਸਾਰ ਢਾਂਗੇ ਦਿੱਤੇ, ਇਸ ਤਰ੍ਹਾਂ ਬਾਰਾਂ ਢਾਂਗੇ ਹੋਏ ਅਤੇ ਉਨ੍ਹਾਂ ਬਾਰਾਂ ਢਾਂਗਿਆਂ ਵਿੱਚ ਹਾਰੂਨ ਦਾ ਢਾਂਗਾ ਵੀ ਸੀ।
7ਮੂਸਾ ਨੇ ਉਨ੍ਹਾਂ ਢਾਂਗਿਆਂ ਨੂੰ ਸਾਖੀ ਦੇ ਤੰਬੂ ਵਿੱਚ ਯਹੋਵਾਹ ਦੇ ਅੱਗੇ ਰੱਖ ਦਿੱਤਾ।