Text copied!
Bibles in Panjabi

ਗਿਣਤੀ 17:8-12 in Panjabi

Help us?

ਗਿਣਤੀ 17:8-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਦੂਜੇ ਦਿਨ ਮੂਸਾ ਸਾਖੀ ਦੇ ਤੰਬੂ ਵਿੱਚ ਗਿਆ, ਅਤੇ ਕੀ ਵੇਖਿਆ ਕਿ ਹਾਰੂਨ ਦਾ ਢਾਂਗਾ ਜੋ ਲੇਵੀ ਦੇ ਪਰਿਵਾਰ ਦਾ ਸੀ, ਉਸ ਵਿੱਚੋਂ ਕੁੰਬਲਾਂ ਫੁੱਟੀਆਂ ਹੋਈਆਂ ਸਨ ਅਰਥਾਤ ਉਸ ਉੱਤੇ ਫੁੱਲ ਅਤੇ ਪੱਕੇ ਬਦਾਮ ਵੀ ਲੱਗੇ ਹੋਏ ਸਨ।
9 ਤਦ ਮੂਸਾ ਉਹਨਾਂ ਸਾਰਿਆਂ ਢਾਂਗਿਆਂ ਨੂੰ ਯਹੋਵਾਹ ਦੇ ਅੱਗੋਂ ਲੈ ਕੇ ਇਸਰਾਏਲੀਆਂ ਕੋਲ ਬਾਹਰ ਲੈ ਆਇਆ ਅਤੇ ਉਨ੍ਹਾਂ ਨੇ ਆਪਣੇ-ਆਪਣੇ ਢਾਂਗੇ ਨੂੰ ਪਹਿਚਾਣ ਕੇ ਲੈ ਲਿਆ।
10 ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦਾ ਢਾਂਗਾ ਵਿਦਰੋਹ ਕਰਨ ਵਾਲਿਆਂ ਲਈ ਨਿਸ਼ਾਨ ਹੋਣ ਲਈ ਮੋੜ ਕੇ, ਸਾਖੀ ਦੇ ਅੱਗੇ ਫਿਰ ਰੱਖਦੇ ਤਾਂ ਜੋ ਤੂੰ ਮੇਰੇ ਵਿਰੁੱਧ ਉਨ੍ਹਾਂ ਦੀ ਬੁੜ ਬੁੜਾਹਟ ਨੂੰ ਮਿਟਾ ਦੇਵੇ ਕਿਤੇ ਅਜਿਹਾ ਨਾ ਹੋਵੇ ਕਿ ਮਰ ਜਾਣ।
11 ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ।
12 ਉਪਰੰਤ ਇਸਰਾਏਲੀਆਂ ਨੇ ਮੂਸਾ ਨੂੰ ਆਖਿਆ ਕਿ ਵੇਖ, ਸਾਡੀ ਜਾਨ ਮੁੱਕ ਚੱਲੀ ਹੈਂ। ਅਸੀਂ ਨਾਸ ਹੋ ਗਏ ਹਾਂ! ਅਸੀਂ ਸਾਰੇ ਦੇ ਸਾਰੇ ਨਾਸ ਹੋ ਗਏ ਹਾਂ।
ਗਿਣਤੀ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ