20 ਤਦ ਯਹੋਵਾਹ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਧਰਤੀ ਵਿੱਚ ਕੋਈ ਹਿੱਸਾ ਨਾ ਲਵੀਂ, ਨਾ ਉਨ੍ਹਾਂ ਵਿੱਚ ਤੇਰਾ ਕੋਈ ਹਿੱਸਾ ਹੋਵੇਗਾ। ਤੇਰਾ ਹਿੱਸਾ ਅਤੇ ਤੇਰਾ ਵਿਰਸਾ ਇਸਰਾਏਲੀਆਂ ਵਿੱਚ ਮੈਂ ਹੀ ਹਾਂ।
21 ਅਤੇ ਵੇਖੋ, ਲੇਵੀਆਂ ਲਈ ਮੈਂ ਇਸਰਾਏਲੀਆਂ ਦੇ ਸਾਰਿਆਂ ਦਸਵੰਧਾਂ ਨੂੰ ਉਨ੍ਹਾਂ ਦੇ ਵਿਰਸੇ ਵਿੱਚ, ਉਸ ਟਹਿਲ ਸੇਵਾ ਦੇ ਬਦਲੇ ਜਿਹੜੀ ਉਹ ਮੰਡਲੀ ਦੇ ਤੰਬੂ ਵਿੱਚ ਕਰਦੇ ਹਨ, ਦੇ ਦਿੱਤਾ ਹੈ।
22 ਇਸ ਲਈ ਅੱਗੇ ਤੋਂ ਇਸਰਾਏਲੀ ਮੰਡਲੀ ਦੇ ਤੰਬੂ ਦੇ ਨੇੜੇ ਨਾ ਆਉਣ ਕਿਤੇ ਅਜਿਹਾ ਨਾ ਹੋਵੇ ਕਿ ਪਾਪ ਦਾ ਬੋਝ ਉਹਨਾਂ ਉੱਤੇ ਹੋਵੇ ਅਤੇ ਉਹ ਮਰ ਜਾਣ।
23 ਪਰ ਲੇਵੀ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਅਤੇ ਉਹ ਆਪਣੀ ਬਦੀ ਨੂੰ ਆਪ ਚੁੱਕਣ। ਇਹ ਬਿਧੀ ਤੁਹਾਡੀਆਂ ਪੀੜ੍ਹੀਆਂ ਲਈ ਸਦਾ ਦੀ ਹੋਵੇ, ਪਰ ਇਸਰਾਏਲੀਆਂ ਦੇ ਵਿੱਚ ਉਹ ਵਿਰਸਾ ਨਾ ਪਾਉਣਗੇ।
24 ਕਿਉਂ ਜੋ ਇਸਰਾਏਲੀਆਂ ਦੇ ਦਸਵੰਧ ਨੂੰ ਜਿਹੜਾ ਉਹ ਯਹੋਵਾਹ ਲਈ ਚੁੱਕਣ ਦੀ ਭੇਟ ਕਰਕੇ ਲਿਆਉਂਦੇ ਹਨ, ਮੈਂ ਲੇਵੀਆਂ ਨੂੰ ਵਿਰਸੇ ਵਿੱਚ ਦੇ ਦਿੱਤਾ ਹੈ। ਇਸ ਲਈ ਮੈਂ ਉਨ੍ਹਾਂ ਨੂੰ ਆਖਿਆ ਕਿ ਉਹ ਇਸਰਾਏਲੀਆਂ ਵਿੱਚ ਜਾਇਦਾਦ ਨਾ ਪਾਉਣਗੇ।
25 ਯਹੋਵਾਹ ਨੇ ਮੂਸਾ ਨੂੰ ਆਖਿਆ,