24 ਕਿਉਂ ਜੋ ਇਸਰਾਏਲੀਆਂ ਦੇ ਦਸਵੰਧ ਨੂੰ ਜਿਹੜਾ ਉਹ ਯਹੋਵਾਹ ਲਈ ਚੁੱਕਣ ਦੀ ਭੇਟ ਕਰਕੇ ਲਿਆਉਂਦੇ ਹਨ, ਮੈਂ ਲੇਵੀਆਂ ਨੂੰ ਵਿਰਸੇ ਵਿੱਚ ਦੇ ਦਿੱਤਾ ਹੈ। ਇਸ ਲਈ ਮੈਂ ਉਨ੍ਹਾਂ ਨੂੰ ਆਖਿਆ ਕਿ ਉਹ ਇਸਰਾਏਲੀਆਂ ਵਿੱਚ ਜਾਇਦਾਦ ਨਾ ਪਾਉਣਗੇ।
25 ਯਹੋਵਾਹ ਨੇ ਮੂਸਾ ਨੂੰ ਆਖਿਆ,
26 ਲੇਵੀਆਂ ਨੂੰ ਆਖ ਕਿ ਜਦ ਤੁਸੀਂ ਇਸਰਾਏਲੀਆਂ ਤੋਂ ਦਸਵੰਧ ਲੈਂਦੇ ਹੋ, ਜਿਹੜਾ ਮੈਂ ਤੁਹਾਨੂੰ ਉਨ੍ਹਾਂ ਵੱਲੋਂ ਤੁਹਾਡੇ ਵਿਰਸੇ ਵਿੱਚ ਦਿੱਤਾ ਹੈ ਤਾਂ ਤੁਸੀਂ ਯਹੋਵਾਹ ਲਈ ਉਸ ਤੋਂ ਚੁੱਕਣ ਦੀ ਭੇਟ ਚੜ੍ਹਾਓ, ਅਰਥਾਤ ਦਸਵੰਧ ਦਾ ਦਸਵੰਧ।
27 ਇਹ ਤੁਹਾਡੇ ਲੇਖੇ ਵਿੱਚ ਚੁੱਕਣ ਦੀ ਭੇਟ ਗਿਣੀ ਜਾਵੇ, ਜਿਵੇਂ ਇਹ ਪਿੜ ਦਾ ਅੰਨ ਅਤੇ ਕੋਹਲੂ ਦੇ ਦਾਖ਼ਰਸ ਹੈ।