Text copied!
Bibles in Panjabi

ਗਿਣਤੀ 18:3-9 in Panjabi

Help us?

ਗਿਣਤੀ 18:3-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤਾਂ ਜੋ ਉਹ ਤੇਰੀ ਅਤੇ ਸਾਰੇ ਤੰਬੂ ਦੀ ਜ਼ਿੰਮੇਵਾਰੀ ਨੂੰ ਸੰਭਾਲਣ ਪਰ ਪਵਿੱਤਰ ਸਥਾਨ ਦੇ ਭਾਂਡਿਆਂ ਕੋਲ ਅਤੇ ਜਗਵੇਦੀ ਕੋਲ ਉਹ ਨਾ ਆਉਣ ਤਾਂ ਜੋ ਉਹ ਅਤੇ ਤੁਸੀਂ ਮਰ ਨਾ ਜਾਓ।
4 ਪਰ ਉਹ ਤੇਰੇ ਨਾਲ ਮਿਲ ਜਾਣ ਅਤੇ ਉਹ ਮੰਡਲੀ ਦੇ ਤੰਬੂ ਦੀ ਜ਼ਿੰਮੇਵਾਰੀ ਨੂੰ ਸੰਭਾਲਣ। ਉਹ ਤੰਬੂ ਦੀ ਸਾਰੀ ਟਹਿਲ ਸੇਵਾ ਕਰਨ ਪਰ ਹੋਰ ਕੋਈ ਵੀ ਤੁਹਾਡੇ ਨੇੜੇ ਨਾ ਆਵੇ।
5 ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੀ ਜ਼ਿੰਮੇਵਾਰੀ ਨੂੰ ਸੰਭਾਲੋ ਤਾਂ ਜੋ ਕ੍ਰੋਧ ਫੇਰ ਇਸਰਾਏਲੀਆਂ ਦੇ ਉੱਤੇ ਨਾ ਭੜਕੇ।
6 ਪਰ ਮੈਂ ਆਪ ਤੁਹਾਡੇ ਲੇਵੀ ਭਰਾਵਾਂ ਨੂੰ ਇਸਰਾਏਲੀਆਂ ਦੇ ਵਿੱਚੋਂ ਅਲੱਗ ਕਰ ਲਿਆ ਹੈ। ਅਤੇ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਤੁਹਾਨੂੰ ਅਤੇ ਯਹੋਵਾਹ ਨੂੰ ਸਮਰਪਤ ਕੀਤੇ ਗਏ ਹਨ।
7 ਪਰ ਤੂੰ ਅਤੇ ਤੇਰੇ ਪੁੱਤਰ ਆਪਣੀ ਜਾਜਕਾਈ ਨੂੰ ਜਗਵੇਦੀ ਦਾ ਅਤੇ ਪਰਦੇ ਦੇ ਅੰਦਰਲਾ ਸਭ ਕੁਝ ਸੰਭਾਲੋ, ਇਸ ਤਰ੍ਹਾਂ ਤੁਸੀਂ ਉਪਾਸਨਾ ਕਰੋ। ਮੈਂ ਤੁਹਾਨੂੰ ਜਾਜਕਾਈ ਦੀ ਸੇਵਾ ਦਾਨ ਦੇ ਰੂਪ ਵਿੱਚ ਦਿੱਤੀ ਹੈ, ਪਰ ਜੇ ਕੋਈ ਅਜਨਬੀ ਹੋਵੇ ਜੇ ਉਹ ਉਸ ਦੇ ਨੇੜ੍ਹੇ ਆਵੇ ਤਾਂ ਉਹ ਮਾਰਿਆ ਜਾਵੇ।
8 ਫੇਰ ਯਹੋਵਾਹ ਹਾਰੂਨ ਨੂੰ ਬੋਲਿਆ, ਵੇਖ, ਮੈਂ ਆਪ ਤੈਨੂੰ ਚੁੱਕਣ ਦੀਆਂ ਭੇਟਾਂ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਇਸਰਾਏਲੀਆਂ ਦੀਆਂ ਸਾਰੀਆਂ ਪਵਿੱਤਰ ਚੀਜ਼ਾਂ ਤੈਨੂੰ ਮਸਹ ਹੋਣ ਦੇ ਕਾਰਨ ਅਤੇ ਤੇਰੇ ਪੁੱਤਰਾਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ।
9 ਇਹ ਤੇਰੇ ਲਈ ਅੱਤ ਪਵਿੱਤਰ ਚੀਜ਼ਾਂ ਤੋਂ ਹੋਣਗੀਆਂ ਜਿਹੜੀਆਂ ਅੱਗ ਤੋਂ ਬਚੀਆਂ ਰਹਿਣ। ਇਸਰਾਏਲ ਦੇ ਸਾਰੇ ਚੜ੍ਹਾਵੇ ਅਰਥਾਤ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਉਨ੍ਹਾਂ ਦੀਆਂ ਪਾਪ ਬਲੀ ਦੀਆਂ ਭੇਟਾਂ, ਅਤੇ ਉਨ੍ਹਾਂ ਦੇ ਅਪਰਾਧ ਦੀਆਂ ਭੇਟਾਂ ਜਿਹੜੀਆਂ ਉਹ ਮੈਨੂੰ ਚੜ੍ਹਾਉਂਦੇ ਹਨ, ਤੇਰੇ ਲਈ ਅਤੇ ਤੇਰੇ ਪੁੱਤਰਾਂ ਲਈ ਅੱਤ ਪਵਿੱਤਰ ਹੋਣਗੀਆਂ।
ਗਿਣਤੀ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ