7 ਪਰ ਤੂੰ ਅਤੇ ਤੇਰੇ ਪੁੱਤਰ ਆਪਣੀ ਜਾਜਕਾਈ ਨੂੰ ਜਗਵੇਦੀ ਦਾ ਅਤੇ ਪਰਦੇ ਦੇ ਅੰਦਰਲਾ ਸਭ ਕੁਝ ਸੰਭਾਲੋ, ਇਸ ਤਰ੍ਹਾਂ ਤੁਸੀਂ ਉਪਾਸਨਾ ਕਰੋ। ਮੈਂ ਤੁਹਾਨੂੰ ਜਾਜਕਾਈ ਦੀ ਸੇਵਾ ਦਾਨ ਦੇ ਰੂਪ ਵਿੱਚ ਦਿੱਤੀ ਹੈ, ਪਰ ਜੇ ਕੋਈ ਅਜਨਬੀ ਹੋਵੇ ਜੇ ਉਹ ਉਸ ਦੇ ਨੇੜ੍ਹੇ ਆਵੇ ਤਾਂ ਉਹ ਮਾਰਿਆ ਜਾਵੇ।
8 ਫੇਰ ਯਹੋਵਾਹ ਹਾਰੂਨ ਨੂੰ ਬੋਲਿਆ, ਵੇਖ, ਮੈਂ ਆਪ ਤੈਨੂੰ ਚੁੱਕਣ ਦੀਆਂ ਭੇਟਾਂ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਇਸਰਾਏਲੀਆਂ ਦੀਆਂ ਸਾਰੀਆਂ ਪਵਿੱਤਰ ਚੀਜ਼ਾਂ ਤੈਨੂੰ ਮਸਹ ਹੋਣ ਦੇ ਕਾਰਨ ਅਤੇ ਤੇਰੇ ਪੁੱਤਰਾਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ।
9 ਇਹ ਤੇਰੇ ਲਈ ਅੱਤ ਪਵਿੱਤਰ ਚੀਜ਼ਾਂ ਤੋਂ ਹੋਣਗੀਆਂ ਜਿਹੜੀਆਂ ਅੱਗ ਤੋਂ ਬਚੀਆਂ ਰਹਿਣ। ਇਸਰਾਏਲ ਦੇ ਸਾਰੇ ਚੜ੍ਹਾਵੇ ਅਰਥਾਤ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਉਨ੍ਹਾਂ ਦੀਆਂ ਪਾਪ ਬਲੀ ਦੀਆਂ ਭੇਟਾਂ, ਅਤੇ ਉਨ੍ਹਾਂ ਦੇ ਅਪਰਾਧ ਦੀਆਂ ਭੇਟਾਂ ਜਿਹੜੀਆਂ ਉਹ ਮੈਨੂੰ ਚੜ੍ਹਾਉਂਦੇ ਹਨ, ਤੇਰੇ ਲਈ ਅਤੇ ਤੇਰੇ ਪੁੱਤਰਾਂ ਲਈ ਅੱਤ ਪਵਿੱਤਰ ਹੋਣਗੀਆਂ।
10 ਤੁਸੀਂ ਉਨ੍ਹਾਂ ਨੂੰ ਅੱਤ ਪਵਿੱਤਰ ਜਾਣਦੇ ਹੋਏ ਖਾਓ। ਹਰ ਇੱਕ ਪੁਰਖ ਉਨ੍ਹਾਂ ਨੂੰ ਖਾਵੇ। ਉਹ ਤੇਰੇ ਲਈ ਪਵਿੱਤਰ ਹੋਣਗੀਆਂ।
11 ਅਤੇ ਤੇਰੇ ਲਈ ਇਹ ਵੀ ਹੈ ਕਿ ਉਨ੍ਹਾਂ ਦੇ ਦਾਨ ਦੀ ਚੁੱਕਣ ਵਾਲੀ ਭੇਟ ਅਰਥਾਤ ਇਸਰਾਏਲੀਆਂ ਦੀਆਂ ਸਾਰੀਆਂ ਹਿਲਾਉਣ ਵਾਲੀਆਂ ਭੇਟਾਂ, ਮੈਂ ਤੈਨੂੰ ਅਤੇ ਤੇਰੇ ਸੰਗ ਤੇਰੇ ਪੁੱਤਰਾਂ ਅਤੇ ਤੇਰੀਆਂ ਧੀਆਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ। ਹਰ ਇੱਕ ਜਿਹੜਾ ਤੇਰੇ ਘਰ ਵਿੱਚ ਸ਼ੁੱਧ ਹੋਵੇ ਉਹ ਉਨ੍ਹਾਂ ਨੂੰ ਖਾਵੇ।
12 ਸਭ ਤੋਂ ਚੰਗਾ ਸਾਰਾ ਤੇਲ, ਸਭ ਤੋਂ ਚੰਗਾ ਸਾਰਾ ਦਾਖਰਸ, ਅੰਨ ਅਤੇ ਉਨ੍ਹਾਂ ਦੇ ਪਹਿਲੇ ਫਲ ਜਿਹੜੇ ਉਹ ਯਹੋਵਾਹ ਲਈ ਦਿੰਦੇ ਹਨ, ਸੋ ਮੈਂ ਤੁਹਾਨੂੰ ਦਿੰਦਾ ਹਾਂ।
13 ਉਨ੍ਹਾਂ ਦੀ ਧਰਤੀ ਦੇ ਪਹਿਲੇ ਫਲ ਜਿਹੜੇ ਉਹ ਯਹੋਵਾਹ ਲਈ ਲਿਆਉਂਦੇ ਹਨ, ਉਹ ਤੇਰੇ ਹੋਣਗੇ। ਹਰ ਇੱਕ ਜਿਹੜਾ ਤੇਰੇ ਘਰ ਵਿੱਚ ਹੈ ਅਤੇ ਸ਼ੁੱਧ ਹੋਵੇ, ਉਹ ਖਾਵੇ।
14 ਇਸਰਾਏਲੀਆਂ ਵਿੱਚ ਸਾਰੀਆਂ ਅਰਪਣ ਕੀਤੀਆਂ ਹੋਈਆਂ ਚੀਜ਼ਾਂ ਤੇਰੀਆਂ ਹੋਣਗੀਆਂ।
15 ਸਾਰੇ ਪਹਿਲੌਠੇ ਜਿਹੜੇ ਉਹ ਯਹੋਵਾਹ ਲਈ ਲਿਆਉਣ ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ, ਉਹ ਵੀ ਤੇਰੇ ਲਈ ਹੋਣਗੇ ਤਾਂ ਵੀ ਆਦਮੀ ਦੇ ਪਹਿਲੌਠੇ ਦੇ ਨਿਸਤਾਰੇ ਦਾ ਮੁੱਲ ਜ਼ਰੂਰ ਦੇਣਾ ਨਾਲੇ ਅਸ਼ੁੱਧ ਪਸ਼ੂਆਂ ਦੇ ਪਹਿਲੌਠਿਆਂ ਦੇ ਨਿਸਤਾਰੇ ਦਾ ਮੁੱਲ ਦੇਣਾ।
16 ਜਿਨ੍ਹਾਂ ਦੇ ਨਿਸਤਾਰੇ ਦਾ ਮੁੱਲ ਤੂੰ ਦੇਣਾ ਹੋਵੇ ਅਰਥਾਤ ਇੱਕ ਮਹੀਨੇ ਤੋਂ ਉੱਪਰ ਵਾਲੇ ਦਾ ਤੂੰ ਨਿਸਤਾਰੇ ਦਾ ਮੁੱਲ ਦੇ ਅਰਥਾਤ ਆਪਣੇ ਠਹਿਰਾਏ ਹੋਏ ਲੇਖੇ ਅਨੁਸਾਰ ਚਾਂਦੀ ਦੇ ਪੰਜ ਰੁਪਏ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਜਿਹੜਾ ਵੀਹ ਗੀਰਹ ਦਾ ਹੈ।
17 ਪਰੰਤੂ ਗਊ ਦਾ ਪਹਿਲੌਠੇ, ਭੇਡ ਦੇ ਪਹਿਲੌਠੇ ਅਤੇ ਬੱਕਰੀ ਦੇ ਪਹਿਲੌਠੇ ਦਾ ਨਿਸਤਾਰੇ ਦਾ ਮੁੱਲ ਨਾ ਦੇਣਾ, ਉਹ ਪਵਿੱਤਰ ਹਨ। ਉਨ੍ਹਾਂ ਦਾ ਲਹੂ ਤੂੰ ਜਗਵੇਦੀ ਉੱਤੇ ਛਿੜਕੀਂ ਅਤੇ ਉਨ੍ਹਾਂ ਦੀ ਚਰਬੀ ਯਹੋਵਾਹ ਲਈ ਸੁਗੰਧਤਾ ਕਰਕੇ ਅੱਗ ਦੀ ਭੇਟ ਲਈ ਸਾੜ ਦੇਵੀਂ।