Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 19

ਗਿਣਤੀ 19:12-20

Help us?
Click on verse(s) to share them!
12ਉਹ ਤੀਜੇ ਦਿਨ ਆਪਣੇ ਆਪ ਨੂੰ ਉਹ ਦੇ ਨਾਲ ਸ਼ੁੱਧ ਕਰੇ ਤਾਂ ਸੱਤਵੇਂ ਦਿਨ ਉਹ ਸ਼ੁੱਧ ਹੋਵੇਗਾ ਪਰ ਜੇ ਉਹ ਤੀਜੇ ਦਿਨ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਤਾਂ ਸੱਤਵੇਂ ਦਿਨ ਵੀ ਉਹ ਸ਼ੁੱਧ ਨਹੀਂ ਹੋਵੇਗਾ।
13ਜੋ ਕੋਈ ਕਿਸੇ ਆਦਮੀ ਦੀ ਲਾਸ਼ ਛੂਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਉਹ ਯਹੋਵਾਹ ਦੇ ਡੇਰੇ ਨੂੰ ਭਰਿਸ਼ਟ ਕਰਦਾ ਹੈ ਸੋ ਉਹ ਮਨੁੱਖ ਇਸਰਾਏਲ ਵਿੱਚੋਂ ਛੇਕਿਆ ਜਾਵੇ, ਇਸ ਲਈ ਕਿ ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ, ਉਹ ਅਸ਼ੁੱਧ ਹੋਵੇਗਾ। ਉਹ ਅਜੇ ਅਸ਼ੁੱਧ ਹੈ।
14ਜਦ ਕੋਈ ਮਨੁੱਖ ਤੰਬੂ ਵਿੱਚ ਮਰ ਜਾਵੇ ਤਾਂ ਉਸ ਲਈ ਇਹ ਬਿਵਸਥਾ ਹੈ। ਜੋ ਕੋਈ ਤੰਬੂ ਵਿੱਚ ਵੜੇ ਅਤੇ ਜੋ ਕੋਈ ਤੰਬੂ ਵਿੱਚ ਹੋਵੇ ਸੱਤ ਦਿਨ ਤੱਕ ਅਸ਼ੁੱਧ ਰਹੇਗਾ।
15ਸਾਰੇ ਭਾਂਡੇ ਜਿਨ੍ਹਾਂ ਉੱਤੇ ਕੋਈ ਢੱਕਣ ਨਾ ਹੋਵੇ, ਉਹ ਅਸ਼ੁੱਧ ਹਨ।
16ਜੋ ਕੋਈ ਮੈਦਾਨ ਵਿੱਚ ਤਲਵਾਰ ਨਾਲ ਵੱਢੇ ਹੋਏ ਨੂੰ ਜਾਂ ਕਿਸੇ ਲਾਸ਼ ਨੂੰ ਜਾਂ ਆਦਮੀ ਦੀ ਹੱਡੀ ਨੂੰ ਜਾਂ ਕਿਸੇ ਕਬਰ ਨੂੰ ਛੂਹੇ ਉਹ ਸੱਤ ਦਿਨ ਤੱਕ ਅਸ਼ੁੱਧ ਰਹੇਗਾ।
17ਅਤੇ ਉਸ ਅਸ਼ੁੱਧ ਮਨੁੱਖ ਲਈ ਪਾਪ ਦੀ ਭੇਟ ਦੀ ਸੁਆਹ ਨੂੰ ਲੈ ਕੇ ਇੱਕ ਭਾਂਡੇ ਵਿੱਚ ਪਾ ਕੇ ਉਸ ਉੱਤੇ ਵਗਦਾ ਪਾਣੀ ਪਾਇਆ ਜਾਵੇ।
18ਅਤੇ ਕੋਈ ਸ਼ੁੱਧ ਮਨੁੱਖ ਜੂਫ਼ਾ ਲੈ ਕੇ ਉਸ ਜਲ ਵਿੱਚ ਡਬੋਵੇ, ਫੇਰ ਉਸ ਤੰਬੂ ਉੱਤੇ, ਸਾਰਿਆਂ ਭਾਂਡਿਆਂ ਉੱਤੇ, ਉਨ੍ਹਾਂ ਪ੍ਰਾਣੀਆਂ ਜਿਹੜੇ ਉੱਥੇ ਸਨ, ਨਾਲੇ ਉਸ ਉੱਤੇ ਜਿਸ ਨੇ ਹੱਡੀ ਨੂੰ ਜਾਂ ਵੱਢੇ ਹੋਏ ਨੂੰ ਜਾਂ ਲਾਸ਼ ਨੂੰ ਜਾਂ ਕਬਰ ਨੂੰ ਛੂਹਿਆ ਹੋਵੇ, ਉਸ ਉੱਤੇ ਛਿੜਕੇ।
19ਅਤੇ ਸ਼ੁੱਧ ਪੁਰਖ ਤੀਜੇ ਦਿਨ ਅਤੇ ਸੱਤਵੇਂ ਦਿਨ ਅਸ਼ੁੱਧ ਪੁਰਖ ਉੱਤੇ ਇਸ ਨੂੰ ਛਿੜਕੇ ਅਤੇ ਇਸ ਤਰ੍ਹਾਂ ਸੱਤਵੇਂ ਦਿਨ ਉਹ ਨੂੰ ਸ਼ੁੱਧ ਕਰੇ। ਉਹ ਆਪਣੇ ਕੱਪੜੇ ਧੋਵੇ ਅਤੇ ਅਸ਼ਨਾਨ ਕਰੇ ਤਾਂ ਉਹ ਸ਼ਾਮ ਨੂੰ ਸ਼ੁੱਧ ਹੋਵੇਗਾ।
20ਪਰ ਜਿਹੜਾ ਮਨੁੱਖ ਅਸ਼ੁੱਧ ਰਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ, ਉਹ ਪ੍ਰਾਣੀ ਸਭਾ ਵਿੱਚੋਂ ਕੱਢਿਆ ਜਾਵੇ ਕਿਉਂ ਜੋ ਉਹ ਨੇ ਯਹੋਵਾਹ ਦੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ। ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ ਸੋ ਉਹ ਅਸ਼ੁੱਧ ਹੈ।

Read ਗਿਣਤੀ 19ਗਿਣਤੀ 19
Compare ਗਿਣਤੀ 19:12-20ਗਿਣਤੀ 19:12-20