17ਅਤੇ ਉਸ ਅਸ਼ੁੱਧ ਮਨੁੱਖ ਲਈ ਪਾਪ ਦੀ ਭੇਟ ਦੀ ਸੁਆਹ ਨੂੰ ਲੈ ਕੇ ਇੱਕ ਭਾਂਡੇ ਵਿੱਚ ਪਾ ਕੇ ਉਸ ਉੱਤੇ ਵਗਦਾ ਪਾਣੀ ਪਾਇਆ ਜਾਵੇ।
18ਅਤੇ ਕੋਈ ਸ਼ੁੱਧ ਮਨੁੱਖ ਜੂਫ਼ਾ ਲੈ ਕੇ ਉਸ ਜਲ ਵਿੱਚ ਡਬੋਵੇ, ਫੇਰ ਉਸ ਤੰਬੂ ਉੱਤੇ, ਸਾਰਿਆਂ ਭਾਂਡਿਆਂ ਉੱਤੇ, ਉਨ੍ਹਾਂ ਪ੍ਰਾਣੀਆਂ ਜਿਹੜੇ ਉੱਥੇ ਸਨ, ਨਾਲੇ ਉਸ ਉੱਤੇ ਜਿਸ ਨੇ ਹੱਡੀ ਨੂੰ ਜਾਂ ਵੱਢੇ ਹੋਏ ਨੂੰ ਜਾਂ ਲਾਸ਼ ਨੂੰ ਜਾਂ ਕਬਰ ਨੂੰ ਛੂਹਿਆ ਹੋਵੇ, ਉਸ ਉੱਤੇ ਛਿੜਕੇ।
19ਅਤੇ ਸ਼ੁੱਧ ਪੁਰਖ ਤੀਜੇ ਦਿਨ ਅਤੇ ਸੱਤਵੇਂ ਦਿਨ ਅਸ਼ੁੱਧ ਪੁਰਖ ਉੱਤੇ ਇਸ ਨੂੰ ਛਿੜਕੇ ਅਤੇ ਇਸ ਤਰ੍ਹਾਂ ਸੱਤਵੇਂ ਦਿਨ ਉਹ ਨੂੰ ਸ਼ੁੱਧ ਕਰੇ। ਉਹ ਆਪਣੇ ਕੱਪੜੇ ਧੋਵੇ ਅਤੇ ਅਸ਼ਨਾਨ ਕਰੇ ਤਾਂ ਉਹ ਸ਼ਾਮ ਨੂੰ ਸ਼ੁੱਧ ਹੋਵੇਗਾ।
20ਪਰ ਜਿਹੜਾ ਮਨੁੱਖ ਅਸ਼ੁੱਧ ਰਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ, ਉਹ ਪ੍ਰਾਣੀ ਸਭਾ ਵਿੱਚੋਂ ਕੱਢਿਆ ਜਾਵੇ ਕਿਉਂ ਜੋ ਉਹ ਨੇ ਯਹੋਵਾਹ ਦੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ। ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ ਸੋ ਉਹ ਅਸ਼ੁੱਧ ਹੈ।