2ਇਹ ਬਿਵਸਥਾ ਦੀ ਬਿਧੀ ਹੈ ਜਿਸ ਦਾ ਯਹੋਵਾਹ ਨੇ ਹੁਕਮ ਦਿੱਤਾ ਕਿ ਇਸਰਾਏਲੀਆਂ ਨੂੰ ਬੋਲ ਕਿ ਉਹ ਤੇਰੇ ਕੋਲ ਇੱਕ ਲਾਲ ਨਰੋਈ ਵੱਛੀ ਲਿਆਉਣ ਜਿਹੜੀ ਦੋਸ਼ ਰਹਿਤ ਹੋਵੇ ਅਤੇ ਜਿਸ ਦੇ ਉੱਤੇ ਜੂਲਾ ਨਾ ਰੱਖਿਆ ਗਿਆ ਹੋਵੇ।
3ਤਦ ਤੁਸੀਂ ਉਹ ਨੂੰ ਅਲਆਜ਼ਾਰ ਜਾਜਕ ਨੂੰ ਦਿਓ ਅਤੇ ਉਹ ਉਸ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਹ ਦੇ ਸਾਹਮਣੇ ਕੋਈ ਉਸ ਨੂੰ ਕੱਟੇ।
4ਫੇਰ ਅਲਆਜ਼ਾਰ ਜਾਜਕ ਆਪਣੀ ਉਂਗਲੀ ਨਾਲ ਉਸ ਦੇ ਲਹੂ ਵਿੱਚੋਂ ਲੈ ਕੇ ਮੰਡਲੀ ਦੇ ਤੰਬੂ ਦੇ ਅਗਲੇ ਪਾਸੇ ਵੱਲ ਸੱਤ ਵਾਰ ਉਸ ਲਹੂ ਨੂੰ ਛਿੜਕੇ।
5ਤਾਂ ਕੋਈ ਉਸ ਗਾਂ ਨੂੰ ਚਮੜੇ, ਮਾਸ, ਲਹੂ ਅਤੇ ਗੋਹੇ ਸਮੇਤ ਉਹ ਦੀਆਂ ਅੱਖਾਂ ਦੇ ਸਾਹਮਣੇ ਸਾੜੇ।
6ਫੇਰ ਜਾਜਕ ਦਿਆਰ ਦੀ ਲੱਕੜੀ ਅਤੇ ਜੂਫ਼ਾ ਅਤੇ ਲਾਲ ਰੰਗ ਦਾ ਕੱਪੜਾ ਲੈ ਕੇ ਅੱਗ ਵਿੱਚ ਸੁੱਟੇ ਜਿਸ ਵਿੱਚ ਉਸ ਵੱਛੀ ਨੂੰ ਸਾੜਿਆ ਗਿਆ ਹੋਵੇ।