Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 19

ਗਿਣਤੀ 19:6-13

Help us?
Click on verse(s) to share them!
6ਫੇਰ ਜਾਜਕ ਦਿਆਰ ਦੀ ਲੱਕੜੀ ਅਤੇ ਜੂਫ਼ਾ ਅਤੇ ਲਾਲ ਰੰਗ ਦਾ ਕੱਪੜਾ ਲੈ ਕੇ ਅੱਗ ਵਿੱਚ ਸੁੱਟੇ ਜਿਸ ਵਿੱਚ ਉਸ ਵੱਛੀ ਨੂੰ ਸਾੜਿਆ ਗਿਆ ਹੋਵੇ।
7ਫੇਰ ਜਾਜਕ ਆਪਣੇ ਕੱਪੜੇ ਧੋਵੇ ਅਤੇ ਇਸ਼ਨਾਨ ਕਰੇ। ਉਸ ਦੇ ਮਗਰੋਂ ਉਹ ਡੇਰੇ ਵਿੱਚ ਆਵੇ ਪਰ ਉਹ ਜਾਜਕ ਸ਼ਾਮ ਤੱਕ ਅਸ਼ੁੱਧ ਰਹੇ।
8ਅਤੇ ਸਾੜਨ ਵਾਲਾ ਵੀ ਆਪਣੇ ਕੱਪੜੇ ਧੋਵੇ ਅਤੇ ਇਸ਼ਨਾਨ ਕਰੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
9ਕੋਈ ਸ਼ੁੱਧ ਮਨੁੱਖ ਗਾਂ ਦੀ ਸੁਆਹ ਇਕੱਠੀ ਕਰੇ ਅਤੇ ਉਹ ਨੂੰ ਡੇਰੇ ਤੋਂ ਬਾਹਰ ਸ਼ੁੱਧ ਸਥਾਨ ਵਿੱਚ ਰੱਖੇ ਅਤੇ ਉਹ ਇਸਰਾਏਲੀਆਂ ਦੀ ਮੰਡਲੀ ਲਈ ਅਸ਼ੁੱਧਤਾਈ ਦੂਰ ਕਰਨ ਦਾ ਜਲ ਕਰਕੇ ਰੱਖੀ ਜਾਵੇ, ਉਹ ਪਾਪ ਦੀ ਭੇਟ ਹੈ।
10ਅਤੇ ਜਿਹੜਾ ਗਾਂ ਦੀ ਸੁਆਹ ਇਕੱਠੀ ਕਰਦਾ ਹੈ ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। ਇਹ ਇਸਰਾਏਲੀਆਂ ਦੇ ਲਈ ਅਤੇ ਉਹਨਾਂ ਵਿੱਚ ਵੱਸਣ ਵਾਲੇ ਪਰਦੇਸੀਆਂ ਲਈ ਸਦਾ ਦੀ ਬਿਧੀ ਹੋਵੇ।
11ਜੇ ਕੋਈ ਕਿਸੇ ਆਦਮੀ ਦੀ ਲਾਸ਼ ਨੂੰ ਛੂਹੇ ਉਹ ਸੱਤ ਦਿਨ ਅਸ਼ੁੱਧ ਰਹੇ।
12ਉਹ ਤੀਜੇ ਦਿਨ ਆਪਣੇ ਆਪ ਨੂੰ ਉਹ ਦੇ ਨਾਲ ਸ਼ੁੱਧ ਕਰੇ ਤਾਂ ਸੱਤਵੇਂ ਦਿਨ ਉਹ ਸ਼ੁੱਧ ਹੋਵੇਗਾ ਪਰ ਜੇ ਉਹ ਤੀਜੇ ਦਿਨ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਤਾਂ ਸੱਤਵੇਂ ਦਿਨ ਵੀ ਉਹ ਸ਼ੁੱਧ ਨਹੀਂ ਹੋਵੇਗਾ।
13ਜੋ ਕੋਈ ਕਿਸੇ ਆਦਮੀ ਦੀ ਲਾਸ਼ ਛੂਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਉਹ ਯਹੋਵਾਹ ਦੇ ਡੇਰੇ ਨੂੰ ਭਰਿਸ਼ਟ ਕਰਦਾ ਹੈ ਸੋ ਉਹ ਮਨੁੱਖ ਇਸਰਾਏਲ ਵਿੱਚੋਂ ਛੇਕਿਆ ਜਾਵੇ, ਇਸ ਲਈ ਕਿ ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ, ਉਹ ਅਸ਼ੁੱਧ ਹੋਵੇਗਾ। ਉਹ ਅਜੇ ਅਸ਼ੁੱਧ ਹੈ।

Read ਗਿਣਤੀ 19ਗਿਣਤੀ 19
Compare ਗਿਣਤੀ 19:6-13ਗਿਣਤੀ 19:6-13