Text copied!
Bibles in Panjabi

ਗਿਣਤੀ 19:6-13 in Panjabi

Help us?

ਗਿਣਤੀ 19:6-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਫੇਰ ਜਾਜਕ ਦਿਆਰ ਦੀ ਲੱਕੜੀ ਅਤੇ ਜੂਫ਼ਾ ਅਤੇ ਲਾਲ ਰੰਗ ਦਾ ਕੱਪੜਾ ਲੈ ਕੇ ਅੱਗ ਵਿੱਚ ਸੁੱਟੇ ਜਿਸ ਵਿੱਚ ਉਸ ਵੱਛੀ ਨੂੰ ਸਾੜਿਆ ਗਿਆ ਹੋਵੇ।
7 ਫੇਰ ਜਾਜਕ ਆਪਣੇ ਕੱਪੜੇ ਧੋਵੇ ਅਤੇ ਇਸ਼ਨਾਨ ਕਰੇ। ਉਸ ਦੇ ਮਗਰੋਂ ਉਹ ਡੇਰੇ ਵਿੱਚ ਆਵੇ ਪਰ ਉਹ ਜਾਜਕ ਸ਼ਾਮ ਤੱਕ ਅਸ਼ੁੱਧ ਰਹੇ।
8 ਅਤੇ ਸਾੜਨ ਵਾਲਾ ਵੀ ਆਪਣੇ ਕੱਪੜੇ ਧੋਵੇ ਅਤੇ ਇਸ਼ਨਾਨ ਕਰੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
9 ਕੋਈ ਸ਼ੁੱਧ ਮਨੁੱਖ ਗਾਂ ਦੀ ਸੁਆਹ ਇਕੱਠੀ ਕਰੇ ਅਤੇ ਉਹ ਨੂੰ ਡੇਰੇ ਤੋਂ ਬਾਹਰ ਸ਼ੁੱਧ ਸਥਾਨ ਵਿੱਚ ਰੱਖੇ ਅਤੇ ਉਹ ਇਸਰਾਏਲੀਆਂ ਦੀ ਮੰਡਲੀ ਲਈ ਅਸ਼ੁੱਧਤਾਈ ਦੂਰ ਕਰਨ ਦਾ ਜਲ ਕਰਕੇ ਰੱਖੀ ਜਾਵੇ, ਉਹ ਪਾਪ ਦੀ ਭੇਟ ਹੈ।
10 ਅਤੇ ਜਿਹੜਾ ਗਾਂ ਦੀ ਸੁਆਹ ਇਕੱਠੀ ਕਰਦਾ ਹੈ ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। ਇਹ ਇਸਰਾਏਲੀਆਂ ਦੇ ਲਈ ਅਤੇ ਉਹਨਾਂ ਵਿੱਚ ਵੱਸਣ ਵਾਲੇ ਪਰਦੇਸੀਆਂ ਲਈ ਸਦਾ ਦੀ ਬਿਧੀ ਹੋਵੇ।
11 ਜੇ ਕੋਈ ਕਿਸੇ ਆਦਮੀ ਦੀ ਲਾਸ਼ ਨੂੰ ਛੂਹੇ ਉਹ ਸੱਤ ਦਿਨ ਅਸ਼ੁੱਧ ਰਹੇ।
12 ਉਹ ਤੀਜੇ ਦਿਨ ਆਪਣੇ ਆਪ ਨੂੰ ਉਹ ਦੇ ਨਾਲ ਸ਼ੁੱਧ ਕਰੇ ਤਾਂ ਸੱਤਵੇਂ ਦਿਨ ਉਹ ਸ਼ੁੱਧ ਹੋਵੇਗਾ ਪਰ ਜੇ ਉਹ ਤੀਜੇ ਦਿਨ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਤਾਂ ਸੱਤਵੇਂ ਦਿਨ ਵੀ ਉਹ ਸ਼ੁੱਧ ਨਹੀਂ ਹੋਵੇਗਾ।
13 ਜੋ ਕੋਈ ਕਿਸੇ ਆਦਮੀ ਦੀ ਲਾਸ਼ ਛੂਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਉਹ ਯਹੋਵਾਹ ਦੇ ਡੇਰੇ ਨੂੰ ਭਰਿਸ਼ਟ ਕਰਦਾ ਹੈ ਸੋ ਉਹ ਮਨੁੱਖ ਇਸਰਾਏਲ ਵਿੱਚੋਂ ਛੇਕਿਆ ਜਾਵੇ, ਇਸ ਲਈ ਕਿ ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ, ਉਹ ਅਸ਼ੁੱਧ ਹੋਵੇਗਾ। ਉਹ ਅਜੇ ਅਸ਼ੁੱਧ ਹੈ।
ਗਿਣਤੀ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ