16 ਇਹ ਮੰਡਲੀ ਤੋਂ ਸੱਦੇ ਹੋਏ ਆਪਣੇ ਪੁਰਖਿਆਂ ਦੇ ਗੋਤਾਂ ਵਿੱਚ ਪ੍ਰਧਾਨ ਸਨ l ਇਹ ਇਸਰਾਏਲੀਆਂ ਵਿੱਚ ਕੁੱਲਾਂ ਦੇ ਪ੍ਰਧਾਨ ਸਨ।
17 ਮੂਸਾ ਅਤੇ ਹਾਰੂਨ ਨੇ ਇਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਜਿਨ੍ਹਾਂ ਦੇ ਨਾਮ ਦਾ ਉੱਤੇ ਜ਼ਿਕਰ ਕੀਤਾ ਗਿਆ ਹੈ,
18 ਪੁਰਖਿਆਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁੱਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਜਿਹੜੇ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਉਨ੍ਹਾਂ ਦੇ ਨਾਮ ਦੀ ਗਿਣਤੀ ਕਰਵਾ ਕੇ ਆਪਣੀ ਵੰਸ਼ਾਵਲੀ ਲਿਖਵਾਈ।
19 ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਸਨੇ ਸੀਨਈ ਦੀ ਉਜਾੜ ਵਿੱਚ ਉਨ੍ਹਾਂ ਦੀ ਗਿਣਤੀ ਕੀਤੀ।
20 ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਆਦਮੀ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।