46ਸਾਰੇ ਜਿਹੜੇ ਗਿਣੇ ਗਏ ਛੇ ਲੱਖ ਤਿੰਨ ਹਜ਼ਾਰ ਪੰਜ ਸੋ ਪੰਜਾਹ ਸਨ।
47ਪਰ ਲੇਵੀ ਆਪਣੇ ਪੁਰਖਿਆਂ ਦੇ ਗੋਤ ਅਨੁਸਾਰ ਉਨ੍ਹਾਂ ਵਿੱਚ ਨਾ ਗਿਣੇ ਗਏ।
48ਯਹੋਵਾਹ ਨੇ ਮੂਸਾ ਨੂੰ ਆਖਿਆ
49ਕਿ ਸਿਰਫ਼ ਲੇਵੀਆਂ ਦੇ ਗੋਤ ਨੂੰ ਤੂੰ ਨਾ ਗਿਣੀਂ ਅਤੇ ਉਨ੍ਹਾਂ ਦੀ ਗਿਣਤੀ ਇਸਰਾਏਲੀਆਂ ਵਿੱਚ ਨਾ ਕਰੀਂ।
50ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਰੇ ਉੱਤੇ, ਉਸ ਦੇ ਸਾਰੇ ਸਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਨਿਯੁਕਤ ਕਰੀਂ। ਉਹ ਡੇਰੇ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਚੁੱਕਣ ਅਤੇ ਉਹ ਉਸ ਦੀ ਸੇਵਾ ਕਰਨ ਅਤੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ।
51ਜਦ ਡੇਰੇ ਨੂੰ ਅੱਗੇ ਲੈ ਕੇ ਜਾਣਾ ਹੋਵੇ ਤਾਂ ਲੇਵੀ ਉਸ ਨੂੰ ਹੇਠਾਂ ਉਤਾਰਨ ਅਤੇ ਜਦ ਡੇਰੇ ਨੂੰ ਲਾਉਣਾ ਹੋਵੇ ਤਾਂ ਉਹ ਨੂੰ ਖੜ੍ਹਾ ਕਰਨ ਪਰ ਜੇ ਕੋਈ ਅਜਨਬੀ ਜਿਹੜਾ ਉਸ ਦੇ ਨੇੜੇ ਆਵੇ ਮਾਰ ਦਿੱਤਾ ਜਾਵੇ।
52ਇਸਰਾਏਲੀ ਆਪਣੇ ਤੰਬੂ ਇਸ ਤਰ੍ਹਾਂ ਲਾਉਣ ਕਿ ਹਰ ਮਨੁੱਖ ਆਪਣੇ ਡੇਰੇ ਵਿੱਚ ਅਤੇ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੀਆਂ ਸੈਨਾਂ ਅਨੁਸਾਰ ਹੋਵੇ।
53ਪਰ ਲੇਵੀ ਸਾਖੀ ਦੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ ਤਾਂ ਜੋ ਇਸਰਾਏਲੀਆਂ ਦੀ ਮੰਡਲੀ ਉੱਤੇ ਯਹੋਵਾਹ ਦਾ ਕ੍ਰੋਧ ਨਾ ਭੜਕੇ ਅਤੇ ਲੇਵੀ ਸਾਖੀ ਦੇ ਡੇਰੇ ਦੀ ਰਾਖੀ ਕਰਨ।