Text copied!
Bibles in Panjabi

ਗਿਣਤੀ 1:46-53 in Panjabi

Help us?

ਗਿਣਤੀ 1:46-53 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

46 ਸਾਰੇ ਜਿਹੜੇ ਗਿਣੇ ਗਏ ਛੇ ਲੱਖ ਤਿੰਨ ਹਜ਼ਾਰ ਪੰਜ ਸੋ ਪੰਜਾਹ ਸਨ।
47 ਪਰ ਲੇਵੀ ਆਪਣੇ ਪੁਰਖਿਆਂ ਦੇ ਗੋਤ ਅਨੁਸਾਰ ਉਨ੍ਹਾਂ ਵਿੱਚ ਨਾ ਗਿਣੇ ਗਏ।
48 ਯਹੋਵਾਹ ਨੇ ਮੂਸਾ ਨੂੰ ਆਖਿਆ
49 ਕਿ ਸਿਰਫ਼ ਲੇਵੀਆਂ ਦੇ ਗੋਤ ਨੂੰ ਤੂੰ ਨਾ ਗਿਣੀਂ ਅਤੇ ਉਨ੍ਹਾਂ ਦੀ ਗਿਣਤੀ ਇਸਰਾਏਲੀਆਂ ਵਿੱਚ ਨਾ ਕਰੀਂ।
50 ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਰੇ ਉੱਤੇ, ਉਸ ਦੇ ਸਾਰੇ ਸਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਨਿਯੁਕਤ ਕਰੀਂ। ਉਹ ਡੇਰੇ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਚੁੱਕਣ ਅਤੇ ਉਹ ਉਸ ਦੀ ਸੇਵਾ ਕਰਨ ਅਤੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ।
51 ਜਦ ਡੇਰੇ ਨੂੰ ਅੱਗੇ ਲੈ ਕੇ ਜਾਣਾ ਹੋਵੇ ਤਾਂ ਲੇਵੀ ਉਸ ਨੂੰ ਹੇਠਾਂ ਉਤਾਰਨ ਅਤੇ ਜਦ ਡੇਰੇ ਨੂੰ ਲਾਉਣਾ ਹੋਵੇ ਤਾਂ ਉਹ ਨੂੰ ਖੜ੍ਹਾ ਕਰਨ ਪਰ ਜੇ ਕੋਈ ਅਜਨਬੀ ਜਿਹੜਾ ਉਸ ਦੇ ਨੇੜੇ ਆਵੇ ਮਾਰ ਦਿੱਤਾ ਜਾਵੇ।
52 ਇਸਰਾਏਲੀ ਆਪਣੇ ਤੰਬੂ ਇਸ ਤਰ੍ਹਾਂ ਲਾਉਣ ਕਿ ਹਰ ਮਨੁੱਖ ਆਪਣੇ ਡੇਰੇ ਵਿੱਚ ਅਤੇ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੀਆਂ ਸੈਨਾਂ ਅਨੁਸਾਰ ਹੋਵੇ।
53 ਪਰ ਲੇਵੀ ਸਾਖੀ ਦੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ ਤਾਂ ਜੋ ਇਸਰਾਏਲੀਆਂ ਦੀ ਮੰਡਲੀ ਉੱਤੇ ਯਹੋਵਾਹ ਦਾ ਕ੍ਰੋਧ ਨਾ ਭੜਕੇ ਅਤੇ ਲੇਵੀ ਸਾਖੀ ਦੇ ਡੇਰੇ ਦੀ ਰਾਖੀ ਕਰਨ।
ਗਿਣਤੀ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ