Text copied!
Bibles in Panjabi

ਗਿਣਤੀ 20:11-17 in Panjabi

Help us?

ਗਿਣਤੀ 20:11-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਫੇਰ ਮੂਸਾ ਨੇ ਆਪਣਾ ਹੱਥ ਚੁੱਕ ਕੇ ਉਸ ਚੱਟਾਨ ਨੂੰ ਆਪਣੇ ਢਾਂਗੇ ਨਾਲ ਦੋ ਵਾਰ ਮਾਰਿਆ ਤਾਂ ਬਹੁਤ ਪਾਣੀ ਨਿੱਕਲ ਆਇਆ ਤਾਂ ਮੰਡਲੀ ਦੇ ਲੋਕ ਅਤੇ ਉਨ੍ਹਾਂ ਦੇ ਪਸ਼ੂਆਂ ਨੇ ਪੀਤਾ।
12 ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਸ ਲਈ ਕਿ ਤੁਸੀਂ ਮੇਰਾ ਵਿਸ਼ਵਾਸ ਨਹੀਂ ਕੀਤਾ ਅਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਮੈਨੂੰ ਪਵਿੱਤਰ ਨਹੀਂ ਠਹਿਰਾਇਆ, ਹੁਣ ਤੁਸੀਂ ਇਸ ਸਭਾ ਨੂੰ ਉਸ ਧਰਤੀ ਵਿੱਚ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ, ਨਹੀਂ ਲੈ ਕੇ ਜਾ ਸਕੋਗੇ।
13 ਇਸ ਲਈ ਇਸ ਸਥਾਨ ਦਾ ਨਾਮ ਮਰੀਬਾਹ ਪਿਆ ਕਿਉਂ ਜੋ ਇਸਰਾਏਲੀਆਂ ਨੇ ਯਹੋਵਾਹ ਨਾਲ ਝਗੜਾ ਕੀਤਾ ਅਤੇ ਉਹ ਉਨ੍ਹਾਂ ਦੇ ਵਿੱਚ ਪਵਿੱਤਰ ਠਹਿਰਾਇਆ ਗਿਆ।
14 ਫੇਰ ਮੂਸਾ ਨੇ ਕਾਦੇਸ਼ ਤੋਂ ਅਦੋਮ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜ ਕੇ ਆਖਿਆ, ਇਸਰਾਏਲ ਤੁਹਾਡਾ ਭਰਾ ਆਖਦਾ ਹੈ ਕਿ ਤੁਸੀਂ ਉਹ ਸਾਰਾ ਕਸ਼ਟ ਜਾਣਦੇ ਹੋ, ਜੋ ਸਾਡੇ ਉੱਤੇ ਆਇਆ ਹੈ।
15 ਕਿਵੇਂ ਸਾਡੇ ਪਿਉ-ਦਾਦੇ ਮਿਸਰ ਨੂੰ ਗਏ ਅਤੇ ਅਸੀਂ ਮਿਸਰ ਵਿੱਚ ਬਹੁਤ ਦਿਨਾਂ ਤੱਕ ਰਹੇ ਅਤੇ ਫੇਰ ਮਿਸਰੀਆਂ ਨੇ ਸਾਡੇ ਨਾਲ ਅਤੇ ਸਾਡੇ ਪੁਰਖਿਆਂ ਨਾਲ ਬੁਰਾ ਵਿਵਹਾਰ ਕੀਤਾ।
16 ਪਰ ਜਦੋਂ ਅਸੀਂ ਯਹੋਵਾਹ ਅੱਗੇ ਦੁਹਾਈ ਦਿੱਤੀ ਤਦ ਉਸ ਨੇ ਸਾਡੀ ਬੇਨਤੀ ਸੁਣੀ ਅਤੇ ਉਹ ਇੱਕ ਦੂਤ ਭੇਜ ਕੇ ਸਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਹੈ ਇਸ ਲਈ ਅਸੀਂ ਕਾਦੇਸ਼ ਸ਼ਹਿਰ ਵਿੱਚ ਹਾਂ, ਜਿਹੜਾ ਤੁਹਾਡੀ ਸਰਹੱਦ ਉੱਤੇ ਹੈ।
17 ਸਾਨੂੰ ਆਪਣੇ ਦੇਸ ਦੇ ਵਿੱਚ ਦੀ ਲੰਘਣ ਦਿਓ ਅਤੇ ਅਸੀਂ ਖੇਤਾਂ ਜਾਂ ਅੰਗੂਰੀ ਬਾਗ਼ਾਂ ਦੇ ਵਿੱਚ ਦੀ ਹੋ ਕੇ ਨਾ ਲੰਘਾਂਗੇ ਅਤੇ ਅਸੀਂ ਖੂਹ ਦਾ ਪਾਣੀ ਨਹੀਂ ਪੀਵਾਂਗੇ, ਅਸੀਂ ਰਾਜੇ ਦੀ ਬਣਾਈ ਹੋਈ ਸੜਕ ਤੋਂ ਹੀ ਲੰਘ ਜਾਂਵਾਂਗੇ, ਅਸੀਂ ਸੱਜੇ ਜਾਂ ਖੱਬੇ ਨਹੀਂ ਮੁੜਾਂਗੇ, ਜਦ ਤੱਕ ਅਸੀਂ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।
ਗਿਣਤੀ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ