Text copied!
Bibles in Panjabi

ਗਿਣਤੀ 20:16-29 in Panjabi

Help us?

ਗਿਣਤੀ 20:16-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਪਰ ਜਦੋਂ ਅਸੀਂ ਯਹੋਵਾਹ ਅੱਗੇ ਦੁਹਾਈ ਦਿੱਤੀ ਤਦ ਉਸ ਨੇ ਸਾਡੀ ਬੇਨਤੀ ਸੁਣੀ ਅਤੇ ਉਹ ਇੱਕ ਦੂਤ ਭੇਜ ਕੇ ਸਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਹੈ ਇਸ ਲਈ ਅਸੀਂ ਕਾਦੇਸ਼ ਸ਼ਹਿਰ ਵਿੱਚ ਹਾਂ, ਜਿਹੜਾ ਤੁਹਾਡੀ ਸਰਹੱਦ ਉੱਤੇ ਹੈ।
17 ਸਾਨੂੰ ਆਪਣੇ ਦੇਸ ਦੇ ਵਿੱਚ ਦੀ ਲੰਘਣ ਦਿਓ ਅਤੇ ਅਸੀਂ ਖੇਤਾਂ ਜਾਂ ਅੰਗੂਰੀ ਬਾਗ਼ਾਂ ਦੇ ਵਿੱਚ ਦੀ ਹੋ ਕੇ ਨਾ ਲੰਘਾਂਗੇ ਅਤੇ ਅਸੀਂ ਖੂਹ ਦਾ ਪਾਣੀ ਨਹੀਂ ਪੀਵਾਂਗੇ, ਅਸੀਂ ਰਾਜੇ ਦੀ ਬਣਾਈ ਹੋਈ ਸੜਕ ਤੋਂ ਹੀ ਲੰਘ ਜਾਂਵਾਂਗੇ, ਅਸੀਂ ਸੱਜੇ ਜਾਂ ਖੱਬੇ ਨਹੀਂ ਮੁੜਾਂਗੇ, ਜਦ ਤੱਕ ਅਸੀਂ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।
18 ਪਰ ਅਦੋਮ ਦੇ ਰਾਜੇ ਨੇ ਉਸ ਨੂੰ ਉੱਤਰ ਦਿੱਤਾ, ਤੁਸੀਂ ਮੇਰੇ ਦੇਸ ਵਿੱਚੋਂ ਨਹੀਂ ਲੰਘੋਗੇ ਨਹੀਂ ਤਾਂ ਮੈਂ ਤੁਹਾਡਾ ਤਲਵਾਰ ਨਾਲ ਸਾਹਮਣਾ ਕਰਾਂਗਾ।
19 ਤਦ ਇਸਰਾਏਲੀਆਂ ਨੇ ਉਹਨਾਂ ਦੇ ਕੋਲ ਫੇਰ ਸੁਨੇਹਾ ਭੇਜਿਆ, ਅਸੀਂ ਰਸਤੇ ਤੋਂ ਹੁੰਦੇ ਹੋਏ ਜਾਂਵਾਂਗੇ, ਜੇਕਰ ਅਸੀਂ ਅਤੇ ਸਾਡੇ ਪਸ਼ੂਆਂ ਨੇ ਤੁਹਾਡਾ ਪਾਣੀ ਪੀਤਾ ਤਾਂ ਅਸੀਂ ਉਸ ਦਾ ਮੁੱਲ ਦੇ ਦੇਵਾਂਗੇ। ਕੁਝ ਹੋਰ ਨਹੀਂ ਸਿਰਫ਼ ਸਾਨੂੰ ਪੈਦਲ ਲੰਘ ਜਾਣ ਦੇ।
20 ਪਰ ਉਸ ਨੇ ਆਖਿਆ, ਤੁਸੀਂ ਲੰਘ ਨਹੀਂ ਸਕੋਗੇ। ਅਦੋਮ ਵੱਡੀ ਸੈਨਾਂ ਲੈ ਕੇ ਉਹਨਾਂ ਦਾ ਸਾਹਮਣਾ ਕਰਨ ਲਈ ਨਿੱਕਲਿਆ।
21 ਇਸ ਤਰ੍ਹਾਂ ਅਦੋਮ ਨੇ ਇਸਰਾਏਲ ਨੂੰ ਆਪਣੇ ਦੇਸ ਵਿੱਚੋਂ ਦੀ ਲੰਘਣ ਦੀ ਇਜਾਜ਼ਤ ਨਾ ਦਿੱਤੀ, ਇਸ ਲਈ ਇਸਰਾਏਲੀ ਉੱਥੋਂ ਮੁੜ੍ਹ ਗਏ।
22 ਤਦ ਇਸਰਾਏਲੀਆਂ ਦੀ ਸਾਰੀ ਮੰਡਲੀ ਕਾਦੇਸ਼ ਤੋਂ ਕੂਚ ਕਰਕੇ, ਹੋਰ ਨਾਮ ਦੇ ਪਰਬਤ ਨੂੰ ਆਈ।
23 ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੋਰ ਨਾਮ ਦੇ ਪਰਬਤ ਉੱਤੇ ਜਿਹੜਾ ਅਦੋਮ ਦੇਸ ਦੀ ਹੱਦ ਉੱਤੇ ਹੈ, ਆਖਿਆ,
24 ਹਾਰੂਨ ਆਪਣੇ ਲੋਕਾਂ ਵਿੱਚ ਜਾ ਮਿਲੇਗਾ ਅਤੇ ਉਹ ਉਸ ਧਰਤੀ ਵਿੱਚ ਦਾਖ਼ਿਲ ਨਾ ਹੋ ਸਕੇਗਾ, ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ ਕਿਉਂਕਿ ਤੁਸੀਂ ਮਰੀਬਾਹ ਦੇ ਸੋਤੇ ਉੱਤੇ ਮੇਰੇ ਹੁਕਮਾਂ ਦੇ ਵਿਰੁੱਧ ਝਗੜਾ ਕੀਤਾ।
25 ਇਸ ਲਈ ਤੂੰ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਨੂੰ, ਹੋਰ ਨਾਮ ਦੇ ਪਰਬਤ ਉੱਤੇ ਲੈ ਚੱਲ।
26 ਹਾਰੂਨ ਦੇ ਬਸਤਰ ਉਸ ਉੱਤੋਂ ਉਤਾਰ ਕੇ ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ, ਤਦ ਹਾਰੂਨ ਉੱਥੇ ਹੀ ਮਰ ਜਾਵੇਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲੇਗਾ।
27 ਤਦ ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਅਤੇ ਉਹ ਸਾਰੀ ਮੰਡਲੀ ਦੇ ਵੇਖਦਿਆਂ ਹੀ ਹੋਰ ਨਾਮ ਦੇ ਪਰਬਤ ਉੱਤੇ ਚੜ੍ਹ ਗਏ।
28 ਤਦ ਮੂਸਾ ਨੇ ਹਾਰੂਨ ਦੇ ਬਸਤਰ ਉਤਾਰ ਕੇ, ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾਏ ਅਤੇ ਹਾਰੂਨ ਉਸ ਪਰਬਤ ਦੀ ਟੀਸੀ ਉੱਤੇ ਮਰ ਗਿਆ ਫੇਰ ਮੂਸਾ ਅਤੇ ਅਲਆਜ਼ਾਰ ਪਰਬਤ ਤੋਂ ਹੇਠਾਂ ਉਤਰ ਆਏ।
29 ਜਦ ਇਸਰਾਏਲ ਦੀ ਸਾਰੀ ਮੰਡਲੀ ਨੇ ਵੇਖਿਆ ਕਿ ਹਾਰੂਨ ਮਰ ਗਿਆ ਹੈ ਤਦ ਇਸਰਾਏਲ ਦੇ ਸਾਰੇ ਪਰਿਵਾਰ ਹਾਰੂਨ ਦੇ ਲਈ ਤੀਹ ਦਿਨ ਤੱਕ ਸੋਗ ਕਰਦੇ ਰਹੇ।
ਗਿਣਤੀ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ