22 ਤਦ ਇਸਰਾਏਲੀਆਂ ਦੀ ਸਾਰੀ ਮੰਡਲੀ ਕਾਦੇਸ਼ ਤੋਂ ਕੂਚ ਕਰਕੇ, ਹੋਰ ਨਾਮ ਦੇ ਪਰਬਤ ਨੂੰ ਆਈ।
23 ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੋਰ ਨਾਮ ਦੇ ਪਰਬਤ ਉੱਤੇ ਜਿਹੜਾ ਅਦੋਮ ਦੇਸ ਦੀ ਹੱਦ ਉੱਤੇ ਹੈ, ਆਖਿਆ,
24 ਹਾਰੂਨ ਆਪਣੇ ਲੋਕਾਂ ਵਿੱਚ ਜਾ ਮਿਲੇਗਾ ਅਤੇ ਉਹ ਉਸ ਧਰਤੀ ਵਿੱਚ ਦਾਖ਼ਿਲ ਨਾ ਹੋ ਸਕੇਗਾ, ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ ਕਿਉਂਕਿ ਤੁਸੀਂ ਮਰੀਬਾਹ ਦੇ ਸੋਤੇ ਉੱਤੇ ਮੇਰੇ ਹੁਕਮਾਂ ਦੇ ਵਿਰੁੱਧ ਝਗੜਾ ਕੀਤਾ।
25 ਇਸ ਲਈ ਤੂੰ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਨੂੰ, ਹੋਰ ਨਾਮ ਦੇ ਪਰਬਤ ਉੱਤੇ ਲੈ ਚੱਲ।
26 ਹਾਰੂਨ ਦੇ ਬਸਤਰ ਉਸ ਉੱਤੋਂ ਉਤਾਰ ਕੇ ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ, ਤਦ ਹਾਰੂਨ ਉੱਥੇ ਹੀ ਮਰ ਜਾਵੇਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲੇਗਾ।
27 ਤਦ ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਅਤੇ ਉਹ ਸਾਰੀ ਮੰਡਲੀ ਦੇ ਵੇਖਦਿਆਂ ਹੀ ਹੋਰ ਨਾਮ ਦੇ ਪਰਬਤ ਉੱਤੇ ਚੜ੍ਹ ਗਏ।
28 ਤਦ ਮੂਸਾ ਨੇ ਹਾਰੂਨ ਦੇ ਬਸਤਰ ਉਤਾਰ ਕੇ, ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾਏ ਅਤੇ ਹਾਰੂਨ ਉਸ ਪਰਬਤ ਦੀ ਟੀਸੀ ਉੱਤੇ ਮਰ ਗਿਆ ਫੇਰ ਮੂਸਾ ਅਤੇ ਅਲਆਜ਼ਾਰ ਪਰਬਤ ਤੋਂ ਹੇਠਾਂ ਉਤਰ ਆਏ।