Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 20

ਗਿਣਤੀ 20:22-29

Help us?
Click on verse(s) to share them!
22ਤਦ ਇਸਰਾਏਲੀਆਂ ਦੀ ਸਾਰੀ ਮੰਡਲੀ ਕਾਦੇਸ਼ ਤੋਂ ਕੂਚ ਕਰਕੇ, ਹੋਰ ਨਾਮ ਦੇ ਪਰਬਤ ਨੂੰ ਆਈ।
23ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੋਰ ਨਾਮ ਦੇ ਪਰਬਤ ਉੱਤੇ ਜਿਹੜਾ ਅਦੋਮ ਦੇਸ ਦੀ ਹੱਦ ਉੱਤੇ ਹੈ, ਆਖਿਆ,
24ਹਾਰੂਨ ਆਪਣੇ ਲੋਕਾਂ ਵਿੱਚ ਜਾ ਮਿਲੇਗਾ ਅਤੇ ਉਹ ਉਸ ਧਰਤੀ ਵਿੱਚ ਦਾਖ਼ਿਲ ਨਾ ਹੋ ਸਕੇਗਾ, ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ ਕਿਉਂਕਿ ਤੁਸੀਂ ਮਰੀਬਾਹ ਦੇ ਸੋਤੇ ਉੱਤੇ ਮੇਰੇ ਹੁਕਮਾਂ ਦੇ ਵਿਰੁੱਧ ਝਗੜਾ ਕੀਤਾ।
25ਇਸ ਲਈ ਤੂੰ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਨੂੰ, ਹੋਰ ਨਾਮ ਦੇ ਪਰਬਤ ਉੱਤੇ ਲੈ ਚੱਲ।
26ਹਾਰੂਨ ਦੇ ਬਸਤਰ ਉਸ ਉੱਤੋਂ ਉਤਾਰ ਕੇ ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ, ਤਦ ਹਾਰੂਨ ਉੱਥੇ ਹੀ ਮਰ ਜਾਵੇਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲੇਗਾ।
27ਤਦ ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਅਤੇ ਉਹ ਸਾਰੀ ਮੰਡਲੀ ਦੇ ਵੇਖਦਿਆਂ ਹੀ ਹੋਰ ਨਾਮ ਦੇ ਪਰਬਤ ਉੱਤੇ ਚੜ੍ਹ ਗਏ।
28ਤਦ ਮੂਸਾ ਨੇ ਹਾਰੂਨ ਦੇ ਬਸਤਰ ਉਤਾਰ ਕੇ, ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾਏ ਅਤੇ ਹਾਰੂਨ ਉਸ ਪਰਬਤ ਦੀ ਟੀਸੀ ਉੱਤੇ ਮਰ ਗਿਆ ਫੇਰ ਮੂਸਾ ਅਤੇ ਅਲਆਜ਼ਾਰ ਪਰਬਤ ਤੋਂ ਹੇਠਾਂ ਉਤਰ ਆਏ।
29ਜਦ ਇਸਰਾਏਲ ਦੀ ਸਾਰੀ ਮੰਡਲੀ ਨੇ ਵੇਖਿਆ ਕਿ ਹਾਰੂਨ ਮਰ ਗਿਆ ਹੈ ਤਦ ਇਸਰਾਏਲ ਦੇ ਸਾਰੇ ਪਰਿਵਾਰ ਹਾਰੂਨ ਦੇ ਲਈ ਤੀਹ ਦਿਨ ਤੱਕ ਸੋਗ ਕਰਦੇ ਰਹੇ।

Read ਗਿਣਤੀ 20ਗਿਣਤੀ 20
Compare ਗਿਣਤੀ 20:22-29ਗਿਣਤੀ 20:22-29