7 ਯਹੋਵਾਹ ਨੇ ਮੂਸਾ ਨੂੰ ਆਖਿਆ,
8 ਢਾਂਗਾ ਲੈ ਕੇ ਮੰਡਲੀ ਨੂੰ ਇਕੱਠਾ ਕਰ, ਤੂੰ ਅਤੇ ਤੇਰਾ ਭਰਾ ਹਾਰੂਨ, ਉਨ੍ਹਾਂ ਦੇ ਵੇਖਦਿਆਂ ਪੱਥਰੀਲੀ ਚੱਟਾਨ ਨੂੰ ਬੋਲੋ ਕਿ ਉਹ ਆਪਣਾ ਪਾਣੀ ਦੇਵੇ ਅਤੇ ਤੂੰ ਉਨ੍ਹਾਂ ਲਈ ਚੱਟਾਨ ਤੋਂ ਪਾਣੀ ਕੱਢੇਂਗਾ। ਇਸ ਤਰ੍ਹਾਂ ਤੂੰ ਇਸ ਮੰਡਲੀ ਨੂੰ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਪਾਣੀ ਪਿਲਾਵੇਂਗਾ।
9 ਉਪਰੰਤ ਮੂਸਾ ਨੇ ਯਹੋਵਾਹ ਦੇ ਅੱਗੋਂ ਢਾਂਗਾ ਲਿਆ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।
10 ਮੂਸਾ ਅਤੇ ਹਾਰੂਨ ਨੇ ਸਭਾ ਨੂੰ ਉਸ ਚੱਟਾਨ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾ ਕਰਨ ਵਾਲਿਓ, ਕੀ ਅਸੀਂ ਤੁਹਾਡੇ ਲਈ ਇਸ ਚੱਟਾਨ ਤੋਂ ਪਾਣੀ ਕੱਢੀਏ?