24 ਤਦ ਇਸਰਾਏਲ ਨੇ ਉਹ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਅਰਨੋਨ ਤੋਂ ਯਬੋਕ ਨਦੀ ਤੱਕ ਅਰਥਾਤ ਅੰਮੋਨੀਆਂ ਤੱਕ ਉਹ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਕਿਉਂ ਜੋ ਅੰਮੋਨੀਆਂ ਦੀ ਹੱਦ ਪੱਕੀ ਸੀ।
25 ਅਤੇ ਇਸਰਾਏਲ ਨੇ ਇਹ ਸਾਰੇ ਸ਼ਹਿਰ ਲੈ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ।