Text copied!
Bibles in Panjabi

ਗਿਣਤੀ 21:25-34 in Panjabi

Help us?

ਗਿਣਤੀ 21:25-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਅਤੇ ਇਸਰਾਏਲ ਨੇ ਇਹ ਸਾਰੇ ਸ਼ਹਿਰ ਲੈ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ।
26 ਕਿਉਂ ਜੋ ਹਸ਼ਬੋਨ ਅਮੋਰੀਆਂ ਦੇ ਰਾਜੇ ਸੀਹੋਨ ਦਾ ਸ਼ਹਿਰ ਸੀ, ਜਿਸ ਨੇ ਮੋਆਬ ਦੇ ਅਗਲੇ ਰਾਜੇ ਨਾਲ ਲੜ ਕੇ ਉਸ ਦੇ ਸਾਰੇ ਦੇਸ ਨੂੰ ਉਸ ਦੇ ਹੱਥੋਂ ਅਰਨੋਨ ਤੱਕ ਜਿੱਤ ਲਿਆ ਸੀ।
27 ਇਸ ਲਈ ਕਵੀ ਆਖਦੇ ਹਨ: ਹਸ਼ਬੋਨ ਵਿੱਚ ਆਓ, ਸੀਹੋਨ ਦਾ ਸ਼ਹਿਰ ਬਣਾਇਆ ਅਤੇ ਪੱਕਾ ਕੀਤਾ ਜਾਵੇ।
28 ਕਿਉਂ ਜੋ ਅੱਗ ਹਸ਼ਬੋਨ ਤੋਂ ਨਿੱਕਲੀ, ਅਤੇ ਸੀਹੋਨ ਦੇ ਨਗਰ ਤੋਂ ਇੱਕ ਲਾਟ, ਮੋਆਬ ਦੇ ਆਰ ਨਗਰ ਨੂੰ ਭਸਮ ਕੀਤਾ, ਨਾਲੇ ਅਰਨੋਨ ਦੇ ਉਚਿਆਈਆਂ ਵਿੱਚ ਵੱਸਣ ਵਾਲੇ ਮਾਲਕਾਂ ਨੂੰ ਵੀ ਤਬਾਹ ਕੀਤਾ।
29 ਹੇ ਮੋਆਬ, ਤੇਰੇ ਉੱਤੇ ਹਾਏ! ਹੇ ਕਮੋਸ਼ ਦੇ ਪੁਜਾਰੀਓ, ਤੁਸੀਂ ਬਰਬਾਦ ਹੋਏ! ਉਸ ਨੇ ਆਪਣੇ ਪੁੱਤਰਾਂ ਨੂੰ ਭਗੌੜਿਆਂ ਵਾਂਗੂੰ ਛੱਡਿਆ, ਅਤੇ ਆਪਣੀਆਂ ਧੀਆਂ ਨੂੰ ਅਮੋਰੀਆਂ ਦੇ ਰਾਜਾ ਸੀਹੋਨ ਦੀ ਦਾਸੀਆਂ ਬਣਾ ਦਿੱਤਾ!
30 ਅਸੀਂ ਉਨ੍ਹਾਂ ਉੱਤੇ ਜਿੱਤ ਪ੍ਰਾਪਤ ਕੀਤੀ, ਹਸ਼ਬੋਨ, ਦੀਬੋਨ ਸ਼ਹਿਰ ਤੱਕ ਬਰਬਾਦ ਹੋਇਆ, ਅਤੇ ਅਸੀਂ ਨੋਫ਼ਾਹ ਅਤੇ ਮੇਦਬਾ ਸ਼ਹਿਰ ਤੱਕ ਤਬਾਹ ਕੀਤਾ ਹੈ।
31 ਇਸ ਤਰ੍ਹਾਂ ਇਸਰਾਏਲ ਅਮੋਰੀਆਂ ਦੇ ਖੇਤਰ ਵਿੱਚ ਵੱਸਿਆ।
32 ਫੇਰ ਮੂਸਾ ਨੇ ਯਾਜ਼ੇਰ ਦਾ ਭੇਤ ਜਾਣਨ ਲਈ ਮਨੁੱਖ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਵੱਸ ਵਿੱਚ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ।
33 ਫੇਰ ਮੁੜ ਕੇ ਉਹ ਬਾਸ਼ਾਨ ਦੇ ਰਾਹ ਤੋਂ ਉਤਾਹਾਂ ਨੂੰ ਗਏ ਅਤੇ ਓਗ ਬਾਸ਼ਾਨ ਦਾ ਰਾਜਾ ਅਤੇ ਉਸ ਦੀ ਸਾਰੀ ਪਰਜਾ ਉਹਨਾਂ ਦਾ ਸਾਹਮਣਾ ਕਰਨ ਲਈ ਬਾਹਰ ਆਈ ਅਤੇ ਅਦਰਈ ਵਿੱਚ ਉਨ੍ਹਾਂ ਦੇ ਨਾਲ ਯੁੱਧ ਕੀਤਾ।
34 ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ ਅਤੇ ਉਸ ਦੀ ਸਾਰੀ ਸੈਨਾਂ ਨੂੰ ਅਤੇ ਉਸ ਦੇ ਦੇਸ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ। ਤੂੰ ਉਸ ਦੇ ਨਾਲ ਉਸੇ ਤਰ੍ਹਾਂ ਕਰੇਂਗਾ ਜਿਵੇਂ ਤੂੰ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ ਜੋ ਹਸ਼ਬੋਨ ਵਿੱਚ ਵੱਸਦਾ ਸੀ।
ਗਿਣਤੀ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ