3 ਤਦ ਯਹੋਵਾਹ ਨੇ ਇਸਰਾਏਲ ਦੀ ਬੇਨਤੀ ਸੁਣੀ ਅਤੇ ਕਨਾਨੀਆਂ ਨੂੰ ਉਹਨਾਂ ਦੇ ਵੱਸ ਵਿੱਚ ਕਰ ਦਿੱਤਾ, ਤਦ ਉਨ੍ਹਾਂ ਨੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿੱਤਾ ਅਤੇ ਉਸ ਥਾਂ ਦਾ ਨਾਮ ਹਾਰਮਾਹ ਪੈ ਗਿਆ।
4 ਤਦ ਉਨ੍ਹਾਂ ਨੇ ਹੋਰ ਨਾਮ ਦੇ ਪਰਬਤ ਤੋਂ, ਲਾਲ ਸਮੁੰਦਰ ਵੱਲ ਅਦੋਮ ਦੇਸ ਦੇ ਬਾਹਰੋਂ, ਕੂਚ ਕੀਤਾ ਪਰ ਲੰਬੇ ਸਫ਼ਰ ਦੇ ਕਾਰਨ ਪਰਜਾ ਰਾਹ ਵਿੱਚ ਪਰੇਸ਼ਾਨ ਹੋ ਗਈ।
5 ਇਸ ਕਾਰਨ ਪਰਜਾ ਯਹੋਵਾਹ ਅਤੇ ਮੂਸਾ ਦੇ ਵਿਰੁੱਧ ਬੋਲੀ ਕਿ ਤੁਸੀਂ ਸਾਨੂੰ ਮਿਸਰ ਵਿੱਚੋਂ ਜੰਗਲ ਵਿੱਚ ਕਿਉਂ ਲੈ ਆਏ, ਤਾਂ ਜੋ ਅਸੀਂ ਉਜਾੜ ਵਿੱਚ ਮਰ ਜਾਈਏ? ਇੱਥੇ ਨਾ ਤਾਂ ਰੋਟੀ ਹੈ, ਨਾ ਹੀ ਪਾਣੀ ਹੈ। ਸਾਡੀਆਂ ਜਾਨਾਂ ਇਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ!
6 ਤਦ ਯਹੋਵਾਹ ਨੇ ਪਰਜਾ ਵਿੱਚ ਤੇਜ ਜ਼ਹਿਰੀਲੇ ਸੱਪ ਭੇਜੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡੱਸਿਆ, ਤਦ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ।