Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 21

ਗਿਣਤੀ 21:5-17

Help us?
Click on verse(s) to share them!
5ਇਸ ਕਾਰਨ ਪਰਜਾ ਯਹੋਵਾਹ ਅਤੇ ਮੂਸਾ ਦੇ ਵਿਰੁੱਧ ਬੋਲੀ ਕਿ ਤੁਸੀਂ ਸਾਨੂੰ ਮਿਸਰ ਵਿੱਚੋਂ ਜੰਗਲ ਵਿੱਚ ਕਿਉਂ ਲੈ ਆਏ, ਤਾਂ ਜੋ ਅਸੀਂ ਉਜਾੜ ਵਿੱਚ ਮਰ ਜਾਈਏ? ਇੱਥੇ ਨਾ ਤਾਂ ਰੋਟੀ ਹੈ, ਨਾ ਹੀ ਪਾਣੀ ਹੈ। ਸਾਡੀਆਂ ਜਾਨਾਂ ਇਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ!
6ਤਦ ਯਹੋਵਾਹ ਨੇ ਪਰਜਾ ਵਿੱਚ ਤੇਜ ਜ਼ਹਿਰੀਲੇ ਸੱਪ ਭੇਜੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡੱਸਿਆ, ਤਦ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ।
7ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋ ਅਸੀਂ ਤੇਰੇ ਅਤੇ ਯਹੋਵਾਹ ਦੇ ਵਿਰੁੱਧ ਬੋਲੇ। ਹੁਣ, ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਡੇ ਕੋਲੋਂ ਇਹਨਾਂ ਸੱਪਾਂ ਨੂੰ ਮੋੜ ਲਵੇ। ਤਦ ਮੂਸਾ ਨੇ ਪਰਜਾ ਦੇ ਲਈ ਬੇਨਤੀ ਕੀਤੀ।
8ਯਹੋਵਾਹ ਨੇ ਮੂਸਾ ਨੂੰ ਆਖਿਆ, ਇੱਕ ਜ਼ਹਿਰੀਲਾ ਸੱਪ ਬਣਾ ਕੇ ਉਸ ਨੂੰ ਇੱਕ ਡੰਡੇ ਉੱਤੇ ਰੱਖਦੇ, ਤਦ ਅਜਿਹਾ ਹੋਵੇਗਾ ਕਿ ਜੋ ਕੋਈ ਡੱਸਿਆ ਜਾਵੇ, ਉਸ ਸੱਪ ਨੂੰ ਵੇਖ ਲਵੇ ਤਾਂ ਉਹ ਆਪਣੀ ਜਾਨ ਨੂੰ ਬਚਾ ਲਵੇਗਾ।
9ਉਪਰੰਤ ਮੂਸਾ ਨੇ ਇੱਕ ਪਿੱਤਲ ਦਾ ਸੱਪ ਬਣਾ ਕੇ, ਉਸ ਨੂੰ ਡੰਡੇ ਉੱਤੇ ਰੱਖਿਆ ਤਾਂ ਅਜਿਹਾ ਹੋਇਆ ਕਿ ਜਦ ਸੱਪ ਕਿਸੇ ਮਨੁੱਖ ਨੂੰ ਡੱਸਦਾ ਸੀ, ਤਾਂ ਉਹ ਪਿੱਤਲ ਦੇ ਸੱਪ ਵੱਲ ਨਜ਼ਰ ਕਰਦਾ ਸੀ ਅਤੇ ਆਪਣੀ ਜਾਨ ਨੂੰ ਬਚਾ ਲੈਂਦਾ ਸੀ।
10ਫੇਰ ਇਸਰਾਏਲ ਨੇ ਕੂਚ ਕਰਕੇ, ਓਬੋਥ ਵਿੱਚ ਡੇਰੇ ਲਾਏ।
11ਫੇਰ ਓਬੋਥ ਤੋਂ ਕੂਚ ਕਰਕੇ, ਈਯੇਅਬਾਰੀਮ ਦੀ ਉਸ ਉਜਾੜ ਵਿੱਚ, ਜਿਹੜੀ ਮੋਆਬ ਦੇ ਸਾਹਮਣੇ ਪੂਰਬ ਦਿਸ਼ਾ ਵੱਲ ਹੈ, ਡੇਰੇ ਲਾਏ।
12ਉੱਥੋਂ ਕੂਚ ਕਰਕੇ ਜ਼ਰਦ ਦੀ ਵਾਦੀ ਵਿੱਚ ਡੇਰੇ ਲਾਏ।
13ਫੇਰ ਉੱਥੋਂ ਕੂਚ ਕਰ ਕੇ ਉਨ੍ਹਾਂ ਨੇ ਆਪਣੇ ਡੇਰੇ ਅਰਨੋਨ ਨਦੀ ਦੇ ਦੂਜੇ ਪਾਸੇ ਲਾਏ, ਜਿਹੜੀ ਉਜਾੜ ਵਿੱਚ ਦੀ ਅਮੋਰੀਆਂ ਦੀ ਸਰਹੱਦ ਤੋਂ ਨਿੱਕਲਦੀ ਹੈ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਉੱਤੇ ਮੋਆਬ ਅਤੇ ਅਮੋਰੀਆਂ ਦੇ ਵਿਚਕਾਰ ਹੈ।
14ਇਸ ਲਈ ਯਹੋਵਾਹ ਦੀ ਜੰਗ ਨਾਮ ਦੀ ਪੁਸਤਕ ਵਿੱਚ ਲਿਖਿਆ ਹੈ: ਵਾਹੇਬ ਜਿਹੜਾ ਸੂਫ਼ਾਹ ਵਿੱਚ ਹੈ, ਅਤੇ ਅਰਨੋਨ ਦੀਆਂ ਵਾਦੀਆਂ।
15ਅਤੇ ਵਾਦੀਆਂ ਦੀ ਢਾਲ਼, ਜਿਹੜੀ ਆਰ ਦੀ ਵੱਸੋਂ ਤੱਕ ਫੈਲੀ ਹੋਈ ਹੈ ਅਤੇ ਮੋਆਬ ਦੀ ਸਰਹੱਦ ਨਾਲ ਲੱਗਦੀ ਹੈ।
16ਉੱਥੋਂ ਉਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਸ ਦੇ ਵਿਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ।
17ਤਦ ਇਸਰਾਏਲ ਨੇ ਇਹ ਗੀਤ ਗਾਇਆ: ਹੇ ਖੂਹ, ਉਮੜ੍ਹ ਆ! ਉਸ ਲਈ ਗਾਓ।

Read ਗਿਣਤੀ 21ਗਿਣਤੀ 21
Compare ਗਿਣਤੀ 21:5-17ਗਿਣਤੀ 21:5-17