10ਬਿਲਆਮ ਨੇ ਪਰਮੇਸ਼ੁਰ ਨੂੰ ਆਖਿਆ, ਸਿੱਪੋਰ ਦੇ ਪੁੱਤਰ ਬਾਲਾਕ ਮੋਆਬ ਦੇ ਰਾਜੇ ਨੇ ਉਨ੍ਹਾਂ ਨੂੰ ਮੇਰੇ ਕੋਲ ਇਹ ਆਖ ਕੇ ਭੇਜਿਆ।
11ਕਿ ਵੇਖੋ, ਇਹ ਦਲ ਜਿਹੜਾ ਮਿਸਰ ਤੋਂ ਆਇਆ ਹੈ ਉਸ ਨੇ ਧਰਤੀ ਨੂੰ ਆਪਣੀ ਵੱਸੋਂ ਨਾਲ ਭਰ ਦਿੱਤਾ ਹੈ। ਹੁਣ ਆ ਮੇਰੇ ਲਈ ਉਨ੍ਹਾਂ ਨੂੰ ਸਰਾਪ ਦੇ, ਸ਼ਾਇਦ ਅਜਿਹਾ ਹੋਵੇ ਜੋ ਮੈਂ ਉਨ੍ਹਾਂ ਨਾਲ ਲੜ ਸਕਾਂ ਅਤੇ ਉਹਨਾਂ ਨੂੰ ਕੱਢ ਦਿਆਂ।
12ਪਰ ਪਰਮੇਸ਼ੁਰ ਨੇ ਬਿਲਆਮ ਨੂੰ ਆਖਿਆ, ਇਹਨਾਂ ਨਾਲ ਨਾ ਜਾਵੀਂ, ਨਾ ਇਸ ਪਰਜਾ ਨੂੰ ਸਰਾਪ ਦੇਈਂ ਕਿਉਂ ਜੋ ਉਹ ਅਸੀਸ ਦੇ ਅਧਿਕਾਰੀ ਹਨ।
13ਬਿਲਆਮ ਨੇ ਸਵੇਰ ਨੂੰ ਉੱਠ ਕੇ ਬਾਲਾਕ ਦੇ ਹਾਕਮਾਂ ਨੂੰ ਆਖਿਆ, ਆਪਣੇ ਦੇਸ ਨੂੰ ਜਾਓ ਕਿਉਂ ਜੋ ਯਹੋਵਾਹ ਨੇ ਮੈਨੂੰ ਤੁਹਾਡੇ ਨਾਲ ਜਾਣ ਤੋਂ ਮਨ੍ਹਾ ਕੀਤਾ ਹੈ।
14ਤਦ ਮੋਆਬ ਦੇ ਪ੍ਰਧਾਨ ਉੱਠ ਕੇ ਬਾਲਾਕ ਕੋਲ ਆਏ ਅਤੇ ਉਨ੍ਹਾਂ ਨੇ ਆਖਿਆ, ਬਿਲਆਮ ਨੇ ਸਾਡੇ ਨਾਲ ਆਉਣ ਤੋਂ ਇਨਕਾਰ ਕੀਤਾ।
15ਤਦ ਬਾਲਾਕ ਨੇ ਇੱਕ ਵਾਰ ਹੋਰ ਪ੍ਰਧਾਨ ਘੱਲੇ ਜਿਹੜੇ ਇਹਨਾਂ ਤੋਂ ਜਿਆਦਾ ਅਤੇ ਪਤਵੰਤੇ ਸਨ।
16ਉਹ ਬਿਲਆਮ ਕੋਲ ਆਏ ਅਤੇ ਉਹ ਨੂੰ ਆਖਿਆ, ਸਿੱਪੋਰ ਦਾ ਪੁੱਤਰ ਬਾਲਾਕ ਇਹ ਆਖਦਾ ਹੈ ਕਿ ਮੇਰੇ ਕੋਲ ਆਉਣ ਤੋਂ ਨਾ ਰੁਕੋ।