10 ਬਿਲਆਮ ਨੇ ਪਰਮੇਸ਼ੁਰ ਨੂੰ ਆਖਿਆ, ਸਿੱਪੋਰ ਦੇ ਪੁੱਤਰ ਬਾਲਾਕ ਮੋਆਬ ਦੇ ਰਾਜੇ ਨੇ ਉਨ੍ਹਾਂ ਨੂੰ ਮੇਰੇ ਕੋਲ ਇਹ ਆਖ ਕੇ ਭੇਜਿਆ।
11 ਕਿ ਵੇਖੋ, ਇਹ ਦਲ ਜਿਹੜਾ ਮਿਸਰ ਤੋਂ ਆਇਆ ਹੈ ਉਸ ਨੇ ਧਰਤੀ ਨੂੰ ਆਪਣੀ ਵੱਸੋਂ ਨਾਲ ਭਰ ਦਿੱਤਾ ਹੈ। ਹੁਣ ਆ ਮੇਰੇ ਲਈ ਉਨ੍ਹਾਂ ਨੂੰ ਸਰਾਪ ਦੇ, ਸ਼ਾਇਦ ਅਜਿਹਾ ਹੋਵੇ ਜੋ ਮੈਂ ਉਨ੍ਹਾਂ ਨਾਲ ਲੜ ਸਕਾਂ ਅਤੇ ਉਹਨਾਂ ਨੂੰ ਕੱਢ ਦਿਆਂ।
12 ਪਰ ਪਰਮੇਸ਼ੁਰ ਨੇ ਬਿਲਆਮ ਨੂੰ ਆਖਿਆ, ਇਹਨਾਂ ਨਾਲ ਨਾ ਜਾਵੀਂ, ਨਾ ਇਸ ਪਰਜਾ ਨੂੰ ਸਰਾਪ ਦੇਈਂ ਕਿਉਂ ਜੋ ਉਹ ਅਸੀਸ ਦੇ ਅਧਿਕਾਰੀ ਹਨ।
13 ਬਿਲਆਮ ਨੇ ਸਵੇਰ ਨੂੰ ਉੱਠ ਕੇ ਬਾਲਾਕ ਦੇ ਹਾਕਮਾਂ ਨੂੰ ਆਖਿਆ, ਆਪਣੇ ਦੇਸ ਨੂੰ ਜਾਓ ਕਿਉਂ ਜੋ ਯਹੋਵਾਹ ਨੇ ਮੈਨੂੰ ਤੁਹਾਡੇ ਨਾਲ ਜਾਣ ਤੋਂ ਮਨ੍ਹਾ ਕੀਤਾ ਹੈ।
14 ਤਦ ਮੋਆਬ ਦੇ ਪ੍ਰਧਾਨ ਉੱਠ ਕੇ ਬਾਲਾਕ ਕੋਲ ਆਏ ਅਤੇ ਉਨ੍ਹਾਂ ਨੇ ਆਖਿਆ, ਬਿਲਆਮ ਨੇ ਸਾਡੇ ਨਾਲ ਆਉਣ ਤੋਂ ਇਨਕਾਰ ਕੀਤਾ।
15 ਤਦ ਬਾਲਾਕ ਨੇ ਇੱਕ ਵਾਰ ਹੋਰ ਪ੍ਰਧਾਨ ਘੱਲੇ ਜਿਹੜੇ ਇਹਨਾਂ ਤੋਂ ਜਿਆਦਾ ਅਤੇ ਪਤਵੰਤੇ ਸਨ।
16 ਉਹ ਬਿਲਆਮ ਕੋਲ ਆਏ ਅਤੇ ਉਹ ਨੂੰ ਆਖਿਆ, ਸਿੱਪੋਰ ਦਾ ਪੁੱਤਰ ਬਾਲਾਕ ਇਹ ਆਖਦਾ ਹੈ ਕਿ ਮੇਰੇ ਕੋਲ ਆਉਣ ਤੋਂ ਨਾ ਰੁਕੋ।